ਲੁਧਿਆਣਾ, 30 ਮਾਰਚ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਦੋ ਰੋਜ਼ਾ ਕਥਾ ਅਤੇ ਕੀਰਤਨ ਸਮਾਗਮ ਗ: ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗਏ, ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀ ਜਥੇ ਅਤੇ ਪ੍ਰਚਾਰਕਾਂ ਨੇ ਹਾਜ਼ਰੀਆਂ ਭਰਕੇ ਸੰਗਤਾਂ ਨੂੰ ਨਿਹਾਲ ਕੀਤਾ | ਅੰਮਿ੍ਤ ਵੇਲੇ ਤੋਂ ਗੁਰਬਾਣੀ ਦੇ ਪ੍ਰਵਾਹ ਸ਼ੁਰੂ ਹੋਏ ਅਤੇ ਸਮਾਗਮ ਦੌਰਾਨ ਗੁਰੂ ਘਰ ਦੇ ਹਜੂਰੀ ਰਾਗੀ ਭਾਈ ਗਗਨਦੀਪ ਸਿੰਘ, ਅਮਨਦੀਪ ਸਿੰਘ ਅਤੇ ਭਾਈ ਰਵਿੰਦਰ ਸਿੰਘ ਰੀਆਜ ਹਜ਼ੂਰੀ ਰਾਗੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ ਵਾਲਿਆਂ ਦੇ ਕੀਰਤਨੀ ਜੱਥੇ ਨੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਸਰਵਣ ਕਰਵਾਏ | ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਸਮਾਗਮ 'ਚ ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਦਰਸ਼ਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਡਾਕਟਰ ਪ੍ਰੇਮ ਸਿੰਘ ਚਾਵਲਾ, ਮਲਕੀਤ ਸਿੰਘ, ਯਸਪਾਲ ਸਿੰਘ, ਗੁਰਦੀਪ ਸਿੰਘ ਕਾਲੜਾ, ਰਜਿੰਦਰ ਸਿੰਘ ਭਾਟੀਆ, ਸੁਖਵਿੰਦਰ ਪਾਲ ਸਿੰਘ, ਚਰਨਜੀਤ ਸਿੰਘ ਪਾਇਲ, ਮਨਜੀਤ ਸਿੰਘ ਪਾਇਲ, ਦਲਜੀਤ ਸਿੰਘ, ਡਾ. ਪ੍ਰੇਮ ਸਿੰਘ ਚਾਵਲਾ, ਤਰਲੋਕ ਸਿੰਘ ਸਚਦੇਵਾ, ਪਰਮਜੀਤ ਸਿੰਘ, ਅਮਰਜੀਤ ਸਿੰਘ, ਬਲਬੀਰ ਸਿੰਘ, ਜਸਵਿੰਦਰ ਸਿੰਘ, ਤਜਿੰਦਰ ਸਿੰਘ, ਜਗਜੀਵਨ ਸਿੰਘ ਸੋਹਨਪਾਲ, ਵੀਰਨਜੀਤ ਸਿੰਘ ਸੋਹਨਪਾਲ, ਅਵੀ ਕੁੰਵਰ ਆਦਿ ਹਾਜ਼ਰ ਸਨ |