17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਐਸ.ਸੀ. ਵਿੰਗ ਦੇ ਪ੍ਰਧਾਨ ਜਥੇਦਾਰ ਖ਼ਾਲਸਾ ਦਾ ਵਾਰਡ ਨੰਬਰ 52 ਵਿਖੇ ਵਿਸ਼ੇਸ਼ ਸਨਮਾਨ <br/>

ਅਜੀਤ ਡੈਸਕ 31-03-2026
ਲੁਧਿਆਣਾ, 30 ਮਾਰਚ (ਪਰਮਿੰਦਰ ਸਿੰਘ ਆਹੂਜਾ)-ਵਾਰਡ ਨੰਬਰ 52 ਵਿਖੇ ਸੀਨੀਅਰ ਅਕਾਲੀ ਆਗੂ ਕੁਲਦੀਪ ਸਿੰਘ (ਮਨਜੀਤ ਨਗਰ) ਅਤੇ ਦਵਿੰਦਰ ਸਿੰਘ ਟਾਂਕ ਦੀ ਅਗਵਾਈ ਹੇਠ ਇਕ ਵਿਸ਼ੇਸ਼ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ | ਇਹ ਸਮਾਗਮ ਜੱਥੇਦਾਰ ਕੁਲਦੀਪ ਸਿੰਘ ਖਾਲਸਾ ਨੂੰ ਪੰਜਵੀਂ ਵਾਰ ਸ਼੍ਰੋਮਣੀ ਅਕਾਲੀ ਦਲ ਐੱਸ.ਸੀ. ਵਿੰਗ, ਲੁਧਿਆਣਾ (ਸ਼ਹਿਰੀ) ਦਾ ਪ੍ਰਧਾਨ ਬਣਨ 'ਤੇ ਉਨ੍ਹਾਂ ਦੇ ਮਾਣ-ਸਨਮਾਨ ਵਿਚ ਰੱਖਿਆ ਗਿਆ ਸੀ | ਇਸ ਮੌਕੇ ਹਲਕਾ ਇੰਚਾਰਜ ਸ. ਜਗਬੀਰ ਸਿੰਘ ਸੋਖੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਜੱਥੇਦਾਰ ਖਾਲਸਾ ਨੂੰ ਪੰਜਵੀਂ ਵਾਰ ਇਹ ਅਹਿਮ ਜ਼ਿੰਮੇਵਾਰੀ ਮਿਲਣ 'ਤੇ ਵਧਾਈ ਦਿੱਤੀ | ਉਨ੍ਹਾਂ ਨਾਲ ਮਾਸਟਰ ਰਣਜੀਤ ਸਿੰਘ (ਮੈਂਬਰ ਵਰਕਿੰਗ ਕਮੇਟੀ), ਜੱਥੇਦਾਰ ਸੁਖਵਿੰਦਰ ਸਿੰਘ ਅਤੇ ਪ੍ਰਵੀਨ ਭਾਰਤੀ ਜੀ ਨੇ ਵੀ ਸ਼ਿਰਕਤ ਕੀਤੀ ਅਤੇ ਪਾਰਟੀ ਦੀ ਮਜ਼ਬੂਤੀ ਲਈ ਅਹਿਮ ਵਿਚਾਰ ਸਾਂਝੇ ਕੀਤੇ | ਸਨਮਾਨ ਪ੍ਰਾਪਤ ਕਰਨ ਉਪਰੰਤ ਜੱਥੇਦਾਰ ਕੁਲਦੀਪ ਸਿੰਘ ਖਾਲਸਾ ਨੇ ਸ. ਜਗਬੀਰ ਸਿੰਘ ਸੋਖੀ, ਕੁਲਦੀਪ ਸਿੰਘ ਮਨਜੀਤ ਨਗਰ, ਦਵਿੰਦਰ ਸਿੰਘ ਟਾਂਕ ਅਤੇ ਸਮੁੱਚੀ ਟੀਮ ਦਾ ਤਹਿ ਦਿਲੋਂ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਉਹ ਪਾਰਟੀ ਵੱਲੋਂ ਬਖਸ਼ੇ ਗਏ ਇਸ ਮਾਣ ਲਈ ਸਦਾ ਰਿਣੀ ਰਹਿਣਗੇ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ-ਰਾਤ ਮਿਹਨਤ ਕਰਦੇ ਰਹਿਣਗੇ | ਇਸ ਪ੍ਰੋਗਰਾਮ ਵਿਚ ਗੁਰਦੀਪ ਸਿੰਘ ਰੰਧਾਵਾ, ਬਲਕਾਰ ਸਿੰਘ ਸਵਾਲੀ, ਜੋਂਟੀ ਨਾਹਰ, ਸ਼ੇਰ ਸਿੰਘ ਸ਼ੇਰਾ, ਦਵਿੰਦਰ ਸਿੰਘ ਠਕਰਾਲ, ਅਰੁਣ ਸਿੱਧੂ, ਕਾਕਾ ਵੈਦ, ਗੁਰਚਰਨ ਸਿੰਘ ਮੰਗਾ, ਬਖਸ਼ੀਸ਼ ਸਿੰਘ, ਮਲਵਿੰਦਰ ਸਿੰਘ, ਦਵਿੰਦਰ ਸਿੰਘ ਗਿੱਲ, ਕੁੰਡਾ ਰਾਮ ਲਾਲਕਾ ਅਤੇ ਹੋਰ ਕਈ ਸੀਨੀਅਰ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਥਰੀਕੇ ਕਾਲੋਨੀ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਹਲਕਾ ਗਿੱਲ ਦੀ ਹੋਈ ਭਰਵੀਂ ਮੀਟਿੰਗ <br/> ਅਗਲੀ ਖ਼ਬਰ ਡੀ. ਸੀ. ਨੇ ਐੱਲ. ਪੀ. ਜੀ. ਸੰਕਟ ਘਟਾਉਣ ਲਈ ਗੈਰ-ਘਰੇਲੂ ਸਪਲਾਈ 50 ਪ੍ਰਤੀਸ਼ਤ ਤੱਕ ਬਹਾਲ ਕਰਨ ਦੇ ਦਿੱਤੇ ਹੁਕਮ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।