ਲੁਧਿਆਣਾ, 30 ਮਾਰਚ (ਜਸਵਿੰਦਰ ਸਿੰਘ)-ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵੁਮੈਨ ਦੇ ਬੀ.ਸੀ.ਏ. ਸਮੈਸਟਰ ਤੀਜੇ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਲੋਂ ਦਸੰਬਰ 2025 ਦੇ ਐਲਾਨੇ ਨਤੀਜੇ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਕਾਲਜ ਦੀ ਵਿਦਿਆਰਥਣਾਂ ਅਮਨ ਅਤੇ ਰਾਸ਼ੀ ਦੂਬੇ ਨੇ 8.67 ਸੀ. ਜ. ਪੀ. ਏ. ਪ੍ਰਾਪਤ ਕਰਕੇ ਲੁਧਿਆਣੇ ਵਿਚ 8ਵਾਂ ਅਤੇ ਕਾਲਜ ਵਿਚ ਪਹਿਲਾ ਸਥਾਨ ਹਾਸਿਲ ਕੀਤਾ | ਪ੍ਰਾਚੀ, ਅਰਚਨਾ ਅਤੇ ਤਨਵੀ ਨੇ 8.58 ਸੀ. ਜੀ. ਪੀ. ਏ. ਪ੍ਰਾਪਤ ਕਰਕੇ ਲੁਧਿਆਣੇ ਵਿਚ 10ਵਾਂ ਅਤੇ ਕਾਲਜ ਵਿਚ ਦੂਜਾ ਸਥਾਨ ਹਾਸਿਲ ਕੀਤਾ | ਕਾਲਜ ਪਿ੍ੰਸੀਪਲ ਡਾ. ਕਿਰਨਦੀਪ ਕੌਰ ਅਤੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਵਰਨ ਸਿੰਘ, ਸਕੱਤਰ ਗੁਰਬਚਨ ਸਿੰਘ ਪਾਹਵਾ ਅਤੇ ਹੋਰ ਮੈਂਬਰਾਂ ਨੇ ਆਪਣੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਸਖ਼ਤ ਮਿਹਨਤ ਕਰਨ ਵਾਲੀਆਂ ਵਿਦਿਆਰਥਣਾਂ ਅਤੇ ਅਧਿਆਪਕਾਂ ਨੂੰ ਉਨ੍ਹਾਂ ਦੀ ਸਹੀ ਅਗਵਾਈ ਲਈ ਵਧਾਈ ਦਿੰਦਿਆਂ ਅਗਲੇਰੇ ਭਵਿੱਖ ਲਈ ਸ਼ੁੱਭਕਾਮਨਾਵਾਂ ਭੇਟ ਕੀਤੀਆਂ |