18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਜਥਾ ਰਵਾਨਾ <br/>

ਅਜੀਤ ਡੈਸਕ 31-03-2026
ਲੁਧਿਆਣਾ, 30 ਮਾਰਚ (ਪਰਮਿੰਦਰ ਸਿੰਘ ਆਹੂਜਾ)-ਨਿਰਭਾਉ ਨਿਰਵੈਰ ਸੇਵਾ ਟਰੱਸਟ ਦੇ ਮੁੱਖ ਸੇਵਾਦਾਰ ਭਾਈ ਕੁਲਦੀਪ ਸਿੰਘ ਆਸ ਅਤੇ ਟਰੱਸਟੀ ਮੈਂਬਰ ਗੁਰਮੀਤ ਕੌਰ ਬਲਜਿੰਦਰ ਸਿੰਘ, ਮਹਿੰਦਰ ਸਿੰਘ, ਮਨਪ੍ਰੀਤ ਸਿੰਘ ਵਲੋਂ ਪਿਛਲੇ ਸਮੇਂ ਤੋਂ ਪੰਜਾਬ ਅੰਦਰ ਗੁਰੂਧਾਮਾਂ ਦੇ ਸੰਗਤਾਂ ਨੂੰ ਦਰਸ਼ਨ ਕਰਵਾਏ, ਗੁਰ ਇਤਿਹਾਸ ਤੋਂ ਜਾਣੂ ਕਰਵਾਕੇ ਆਪਣਾ ਅਤੇ ਸੰਗਤਾਂ ਦਾ ਜੀਵਨ ਸਫਲ ਕਰ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਮੁੱਖ ਸੇਵਾਦਾਰ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਅਤੇ ਕੌਮੀ ਪ੍ਰਧਾਨ ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਨੇ 100 ਪ੍ਰਾਣੀਆਂ ਦਾ ਜੱਥਾ ਰੇਲਵੇ ਸਟੇਸ਼ਨ ਤੋਂ ਰਾਵਨਾ ਕਰਨ ਸਮੇਂ ਕਹੇ | ਇਸ ਤੋਂ ਪਹਿਲਾਂ ਸੰਤ ਬਾਬਾ ਸੁਖਬੀਰ ਸਿੰਘ ਖਾਲਸਾ ਮੁਖੀ ਗੁਰੂ ਨਾਨਕ ਸਿਮਰਨ ਕੇਂਦਰ ਨੇ ਯਾਤਰਾ ਦੀ ਚੜ੍ਹਦੀਕਲਾ ਅਤੇ ਸਫ਼ਲਤਾ ਦੀ ਅਰਦਾਸ ਕੀਤੀ | ਇਸ ਸਮੇਂ ਪੰਥ ਪ੍ਰਚਾਰਕ ਮਾਤਾ ਵਿਪਨਪ੍ਰੀਤ ਕੌਰ ਜੀ ਸੰਗਤਾਂ ਨੂੰ ਆਸ਼ੀਰਵਾਦ ਦੇਣ ਲਈ ਵਿਸ਼ੇਸ਼ ਤੌਰ 'ਤੇ ਪੁੱਜੇ ਅਤੇ ਮਾਤਾ ਵਿਪਨਪ੍ਰੀਤ ਕੌਰ ਜੀ, ਬਾਬਾ ਸੁਖਬੀਰ ਸਿੰਘ ਖਾਲਸਾ ਅਤੇ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਜੈਕਾਰਿਆਂ ਦੀ ਗੂੰਜ ਵਿਚ ਸੱਚਖੰਡ ਤਖਤ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ਦੇ ਇਤਿਹਾਸਕ ਗੁਰਦੁਆਰਿਆਂ ਸਾਹਿਬ ਦੇ ਦਰਸ਼ਨਾਂ ਲਈ ਰੇਲਵੇ ਸਟੇਸ਼ਨ ਤੋਂ ਜੱਥੇ ਨੂੰ ਰਵਾਨਾ ਕੀਤਾ | ਇਸ ਮੌਕੇ ਭਾਈ ਬਲਵਿੰਦਰ ਸਿੰਘ, ਗੁਰਦੀਪ ਸਿੰਘ ਗਰੇਵਾਲ, ਦਲਵਿੰਦਰ ਸਿੰਘ ਆਸ਼ੂ, ਦਵਿੰਦਰ ਸਿੰਘ ਸ਼ਾਨ ਅਤੇ ਸਮੂਹ ਮੈਂਬਰ ਹਾਜ਼ਰ ਸਨ |

ਪਿਛਲੀ ਖ਼ਬਰ 'ਆਪ' ਸਰਕਾਰ ਸਿਰਫ਼ ਅਫ਼ਸਰ ਸਸਪੈਂਡ ਕਰ ਕੇ ਖਾਨਾਪੂਰਤੀ ਕਰ ਰਹੀ ਹੈ-ਬੈਂਸ <br/> ਅਗਲੀ ਖ਼ਬਰ ਖ਼ਾਲਸਾ ਸਾਜਨਾ ਦਿਵਸ 'ਤੇ ਨਿਕਲਣ ਵਾਲਾ ਵਿਸ਼ਾਲ ਨਗਰ ਕੀਰਤਨ ਹੋਵੇਗਾ ਆਲੌਕਿਕ-ਕਾਉਂਕੇ, ਡੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।