ਲੁਧਿਆਣਾ, 1 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਿਹਰਬਾਨ ਦੀ ਪੁਲਿਸ ਨੇ ਪਿੰਡ ਰੋਡ 'ਚ ਵਿਆਹੁਤਾ ਨੂੰ ਅੱਗ ਲਗਾਉਣ ਦੇ ਮਾਮਲੇ ਵਿਚ ਪਤੀ ਸਮੇਤ ਤਿੰਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਅੱਗ ਲੱਗਣ ਕਾਰਨ ਜ਼ਖਮੀ ਹੋਈ ਅÏਰਤ ਕਾਂਤਾ ਕÏਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਗੁਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਦੀ ਮਾਂ ਅਤੇ ਪਿਓ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਦੀ ਸ਼ਾਦੀ ਉਕਤ ਕਥਿਤ ਦੋਸ਼ੀ ਗੁਰਪ੍ਰੀਤ ਸਿੰਘ ਨਾਲ ਹੋਈ ਸੀ, ਪਰ ਵਿਆਹ ਤੋਂ ਉਸ ਸਮੇਂ ਬਾਅਦ ਹੀ ਇਹਨਾਂ ਕਥਿਤ ਦੋਸ਼ੀਆਂ ਵਲੋਂ ਉਸਦੀ ਕੁੱਟਮਾਰ ਕੀਤੀ ਜਾਣ ਲੱਗੀ | ਉਹ ਦੱਸਿਆ ਕਿ ਬੀਤੇ ਦਿਨ ਇਹਨਾਂ ਕਥਿਤ ਦੋਸ਼ੀਆਂ ਨੇ ਉਸ ਨੰੂ ਪੈਟਰੋਲ ਪਾ ਕੇ ਅੱਗ ਲਗਾ ਦਿੱਤੀ | ਆਵਾਜ਼ ਸੁਣ ਕੇ ਲੋਕ ਇਕੱਠੇ ਹੋ ਗਏ, ਜਿਨ੍ਹਾਂ ਨੇ ਉਸ ਨੰੂ ਹਸਪਤਾਲ ਲਿਆਂਦਾ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ¢