22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਬਿੰਦਰਾ ਨੇ ਕੇਂਦਰ ਦੀ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਬਾਰੇ ਰਾਸ਼ਟਰੀ ਸਲਾਹਕਾਰ ਕਮੇਟੀ ਦੀ ਮੀਟਿੰਗ 'ਚ ਲਿਆ ਹਿੱਸਾ <br/>

ਅਜੀਤ ਡੈਸਕ 02-04-2026
ਲੁਧਿਆਣਾ, 1 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ ਅਤੇ ਆਈ ਐਸਡੀ ਦੇ ਮੈਂਬਰ ਸੁਖਵਿੰਦਰ ਸਿੰਘ ਬਿੰਦਰਾ ਨੇ ਭਾਰਤ ਸਰਕਾਰ ਦੀ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਬਾਰੇ ਰਾਸ਼ਟਰੀ ਸਲਾਹਕਾਰ ਕਮੇਟੀ ਦੀ ਮੀਟਿੰਗ ਵਿਚ ਪੰਜਾਬ ਦੀ ਨੁਮਾਇੰਦਗੀ ਕਰਦੇ ਹੋਏ ਵਿਸ਼ੇਸ਼ ਮੈਂਬਰ ਵਜੋਂ ਹਿੱਸਾ ਲਿਆ | ਇਸ ਦੌਰਾਨ ਕਮੇਟੀ ਦੀ ਮੀਟਿੰਗ 'ਚ ਬਿੰਦਰਾ ਨੇ ਪੰਜਾਬ ਦੇ ਕਈ ਮਹੱਤਵਪੂਰਨ ਮੁੱਦੇ ਚੁੱਕੇ | ਇਸ ਦੇ ਨਾਲ ਹੀ ਉਨ੍ਹਾਂ ਵਲੋਂ ਪੰਜਾਬ ਅਤੇ ਨੌਜਵਾਨਾਂ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਦੱਸਿਆ ਗਿਆ | ਅੱਜ ਇੱਥੇ ਗੱਲਬਾਤ ਕਰਦਿਆ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਉਨ੍ਹਾਂ ਦਾ ਵਿਭਾਗ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਹਮੇਸ਼ਾ ਕੋਸ਼ਿਸ਼ ਕਰਦਾ ਹੈ | ਬਿੰਦਰਾ ਨੇ ਕਿਹਾ ਕਿ ਉਨ੍ਹਾਂ ਦਾ ਵਿਭਾਗ ਅਤੇ ਸਮਾਜਿਕ ਨਿਆਂ ਮੰਤਰਾਲੇ ਦੇ ਮੰਤਰੀ ਵਰਿੰਦਰ ਕੁਮਾਰ ਮਿਲ ਕੇ ਨੌਜਵਾਨਾਂ ਦੀ ਭਲਾਈ ਲਈ ਕੰਮ ਕਰਦੇ ਰਹਿਣਗੇ ਅਤੇ ਨੌਜਵਾਨਾਂ ਦੀ ਭਲਾਈ, ਵਿਕਾਸ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ | ਇਸ ਮੌਕੇ ਬਿੰਦਰਾ ਨੇ ਨਸ਼ੇ ਦੀ ਦੁਰਵਰਤੋਂ ਨੂੰ ਰੋਕਣ ਵਿਚ ਯੁਵਾ ਸਸ਼ਕਤੀਕਰਨ ਅਤੇ ਜਾਗਰੂਕਤਾ ਪ੍ਰੋਗਰਾਮਾਂ ਦੀ ਮਹੱਤਵਪੂਰਨ ਭੂਮਿਕਾ 'ਤੇ ਚਾਨਣਾ ਪਾਇਆ | ਉਨ੍ਹਾਂ ਕਿਹਾ ਕਿ ਉਹ ਅਤੇ ਉਨ੍ਹਾਂ ਦਾ ਵਿਭਾਗ ਪੰਜਾਬ ਅਤੇ ਨੌਜਵਾਨਾਂ ਦੀ ਭਲਾਈ ਲਈ ਦਿ੍ੜ ਹਨ | ਉਹ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਲੋੜੀਂਦੇ ਕਦਮ ਚੁੱਕਦੇ ਰਹਿਣਗੇ | ਇਸ ਦੇ ਨਾਲ ਹੀ ਬਿੰਦਰਾ ਨੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ | ਉਨ੍ਹਾਂ ਨੇ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਖੇਡ ਕਿੱਟਾਂ ਵੀ ਵੰਡੀਆਂ ਜਾਣਗੀਆਂ | ਇਸ ਦੇ ਨਾਲ ਹੀ ਬਿੰਦਰਾ ਨੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ | ਉਨ੍ਹਾਂ ਨੇ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਹੋਰ ਹੰਬਲੇ ਵੀ ਮਾਰੇ ਜਾਣਗੇ, ਤਾਂ ਜੋ ਨੌਜਵਨਾਂ ਦੀ ਐਨਰਜੀ ਨੂੰ ਸਹੀ ਦਿਸ਼ਾ ਵੱਲ ਲਾਇਆ ਜਾ ਸਕੇ | ਅਖੀਰ 'ਚ ਬਿੰਦਰਾ ਨੇ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੈਬਨਿਟ ਮੰਤਰੀ ਡਾ. ਵਰਿੰਦਰ ਕੁਮਾਰ ਦਾ ਉਨ੍ਹਾਂ ਦੀ ਦੂਰਦਰਸ਼ੀ ਸੋਚ ਅਤੇ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਦੀ ਮੁਹਿੰਮ ਲਈ ਧੰਨਵਾਦ ਕੀਤਾ |

ਪਿਛਲੀ ਖ਼ਬਰ ਮਾਮਲਾ ਘਰ ਵਿਚ ਚੱਲ ਰਹੀ ਨਾਜਾਇਜ਼ ਪਟਾਕਾ ਫ਼ੈਕਟਰੀ ਵਿਚ ਹੋਏ ਧਮਾਕੇ ਦਾ ਪਟਾਕਾ ਫ਼ੈਕਟਰੀ 'ਚ ਧਮਾਕੇ ਤੋਂ ਬਾਅਦ ਪਿੰਡ... ਅਗਲੀ ਖ਼ਬਰ ਜ਼ਮੀਨ ਘੁਟਾਲੇ ਦੇ ਦੋਸ਼ਾਂ 'ਚ ਮੋਤੀਆ ਕੰਪਨੀ ਦੇ ਡਾਇਰੈਕਟਰਾਂ ਨੂੰ ਝਟਕਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।