22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਹਥਿਆਰਬੰਦ ਹਮਲਾ ਕੀਤੇ ਹਮਲੇ 'ਚ ਪ੍ਰਵਾਸੀ ਨੌਜਵਾਨ ਜ਼ਖ਼ਮੀ

ਅਜੀਤ ਡੈਸਕ 02-04-2026
ਲੁਧਿਆਣਾ, 1 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਸੱਤ ਦੇ ਘੇਰੇ ਅੰਦਰ ਪੈਂਦੇ ਇਲਾਕੇ ਸੈਕਟਰ 32 ਵਿਚ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਇਕ ਪ੍ਰਵਾਸੀ ਨÏਜਵਾਨ ਜ਼ਖਮੀ ਹੋ ਗਿਆ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਗੋਪਾਲ ਪੁੱਤਰ ਬਨ੍ਹਵਾਰੀ ਲਾਲ ਵਾਸੀ ਸੈਕਟਰ 32 ਦੀ ਸ਼ਿਕਾਇਤ 'ਤੇ ਗੁਰਦੀਪ ਸੈਣੀ ਅਤੇ ਵਰੁਣ ਜੰਡਾ ਖ਼ਿਲਾਫ਼ ਕੇਸ ਦਰਜ ਕਰ ਲਿਆ ਤੇ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਵੀ ਗਿ੍ਫ਼ਤਾਰੀ ਨਹੀਂ ਕੀਤੀ ਗਈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਗੋਪਾਲ ਨੇ ਦੱਸਿਆ ਕਿ ਉਹ ਆਟੋ ਰਿਕਸ਼ਾ ਚਾਲਕ ਹੈ ਅਤੇ ਬੀਤੇ ਦਿਨ ਉਹ ਸੈਕਟਰ 32 ਏ. ਦੀ ਪਾਰਕਿੰਗ ਵਿਚ ਖੜ੍ਹਾ ਸੀ ਕਿ ਇਸ ਦÏਰਾਨ ਉਕਤ ਕਥਿਤ ਦੋਸ਼ੀ ਉਥੇ ਆਏ ਅਤੇ ਉਨ੍ਹਾਂ ਨੇ ਉਸ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ, ਜਿਸ 'ਤੇ ਸ਼ਿਕਾਇਤਕਰਤਾ ਨੇ ਇਤਰਾਜ਼ ਕੀਤਾ ਤਾਂ ਇਹਨਾਂ ਕਥਿਤ ਦੋਸ਼ੀਆਂ ਵਲੋਂ ਉਸਦੀ ਬੂਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ | ਲਹੂ-ਲੁਹਾਨ ਹੋਇਆ ਗੋਪਾਲ ਉਥੇ ਡਿਗ ਪਿਆ | ਰੋਲ਼ੇ ਦੀ ਆਵਾਜ਼ ਸੁਣ ਕੇ ਲੋਕ ਇਕੱਠੇ ਹੋ ਗਏ, ਜਿਸ 'ਤੇ ਇਹ ਕਥਿਤ ਦੋਸ਼ੀ ਉਥੋਂ ਫ਼ਰਾਰ ਹੋ ਗਏ | ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮÏਕੇ 'ਤੇ ਪਹੁੰਚੇ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ |

ਪਿਛਲੀ ਖ਼ਬਰ ਸ਼ੱਕੀ ਹਾਲਾਤਾਂ 'ਚ ਨÏਜਵਾਨ ਨੇ ਕੀਤੀ ਖ਼ੁਦਕੁਸ਼ੀ ਅਗਲੀ ਖ਼ਬਰ ਪੰਜਾਬ ਦੀਆਂ ਸਾਰੀਆਂ ਮੰਡੀਆਂ ਵਿਚ ਪੂਰਨ ਤੌਰ 'ਤੇ ਰਹੀ ਹੜਤਾਲ- ਵਿਜੇ ਕਾਲੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।