ਲੁਧਿਆਣਾ, 1 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਮੁੰਡੀਆਂ ਕਲਾਂ ਵਿਚ ਇਕ ਨÏਜਵਾਨ ਵਲੋਂ ਸ਼ੱਕੀ ਹਾਲਾਤਾਂ ਵਿਚ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਪਵਨ ਕੁਮਾਰ ਵਜੋਂ ਕੀਤੀ ਗਈ ਹੈ¢ ਉਸਦੀ ਉਮਰ 21 ਸਾਲ ਦੇ ਕਰੀਬ ਹੈ | ਪਵਨ ਕੁਮਾਰ ਪ੍ਰਾਈਵੇਟ ਤੌਰ 'ਤੇ ਕੰਮ ਕਰਦਾ ਸੀ | ਉਸਨੇ ਆਪਣੇ ਘਰ ਵਿਚ ਹੀ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ | ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮÏਕੇ 'ਤੇ ਪਹੁੰਚੇ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਖ਼ੁਦਕੁਸ਼ੀ ਦੇ ਸਹੀ ਕਾਰਨਾਂ ਦਾ ਪਤਾ ਨਹੀਂ ਲਗਾਇਆ ਜਾ ਸਕਿਆ ਸੀ |