ਲੁਧਿਆਣਾ, 1 ਅਪ੍ਰੈਲ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਨੰੂ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ, ਜਦੋਂ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਕਈ ਆਗੂਆਂ ਅਤੇ ਪੰਚਾਇਤ ਨਾਲ ਜੁੜੇ ਵਿਅਕਤੀਆਂ ਨੇ ਪਾਰਟੀ ਨੰੂ ਅਲਵਿਦਾ ਆਖ ਕੇ ਭਾਜਪਾ ਦਿਹਾਤੀ ਵਿਚ ਸ਼ਮੂਲੀਅਤ ਕੀਤੀ | ਇਹ ਸ਼ਮੂਲੀਅਤ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਸਨੀ ਕੈਂਥ ਦੀ ਅਗਵਾਈ ਹੇਠ ਹੋਈ | ਇਸ ਮੌਕੇ ਹਰਮਿੰਦਰ ਸਿੰਘ, ਬਲਵਿੰਦਰ ਸਿੰਘ, ਤਲਵਿੰਦਰ ਸਿੰਘ, ਅਮਨਦੀਪ ਸਿੰਘ ਅਤੇ ਜਸਬੀਰ ਸਿੰਘ ਸਮੇਤ ਕਈ ਆਗੂ ਭਾਜਪਾ ਵਿਚ ਸ਼ਾਮਿਲ ਹੋਏ | ਸਨੀ ਕੈਂਥ ਵਲੋਂ ਨਵੇਂ ਸ਼ਾਮਿਲ ਹੋਏ ਆਗੂਆਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੰੂ ਪਾਰਟੀ ਵਿਚ ਪੂਰਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ | ਸਨੀ ਕੈਂਥ ਨੇ ਕਿਹਾ ਕਿ ਲੋਕਾਂ ਦਾ ਭਰੋਸਾ ਦਿਨੋਂ ਦਿਨ ਭਾਰਤੀ ਜਨਤਾ ਪਾਰਟੀ ਵਿਚ ਵੱਧ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਇਕ ਮਜ਼ਬੂਤ ਬਦਲ ਵਜੋਂ ਸਾਹਮਣੇ ਆਵੇਗੀ | ਉਨ੍ਹਾਂ ਕਿਹਾ ਕਿ ਭਾਜਪਾ ਲੋਕ ਭਲਾਈ, ਵਿਕਾਸ ਅਤੇ ਪਾਰਦਰਸ਼ਤਾ ਲਈ ਵਚਨਬੱਧ ਹੈ | ਇਸ ਮੌਕੇ ਗੁਰਬਖਸ਼ ਸਿੰਘ, ਹਰਜੀਤ ਸਿੰਘ ਸਮੇਤ ਕਈ ਹੋਰ ਆਗੂ ਅਤੇ ਵਰਕਰ ਵੀ ਮੌਜੂਦ ਸਨ |