21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਲੁਧਿਆਣਾ ਦੇ ਆੜ੍ਹਤੀਆਂ ਨੇ ਹੜਤਾਲ ਵਿਚ ਸ਼ਾਮਿਲ ਨਾ ਹੋਣ ਦਾ ਕੀਤਾ ਫ਼ੈਸਲਾ <br/>

ਅਜੀਤ ਡੈਸਕ 02-04-2026
ਲੁਧਿਆਣਾ, 1 ਅਪ੍ਰੈਲ (ਜਸਵਿੰਦਰ ਸਿੰਘ)- ਸੂਬੇ ਭਰ ਦੇ ਆੜ੍ਹਤੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਭਾਵੇਂ ਹੜਤਾਲ ਕੀਤੇ ਜਾਣ ਦਾ ਫ਼ੈਸਲਾ ਕੀਤਾ ਗਿਆ ਹੈ, ਪਰ ਇਸ ਦੇ ਉਲਟ ਲੁਧਿਆਣਾ ਦੇ ਆੜ੍ਹਤੀਆਂ ਵਲੋਂ ਹੜਤਾਲ ਵਿਚ ਸ਼ਾਮਿਲ ਨਾ ਹੋਣ ਦਾ ਫ਼ੈਸਲਾ ਕੀਤਾ ਗਿਆ ਹੈ ਅਤੇ ਜਥੇਬੰਦੀ ਵਲੋਂ ਐਲਾਨ ਕੀਤਾ ਗਿਆ ਹੈ ਕਿ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦ ਕੀਤਾ ਜਾਵੇਗਾ¢ ਇਸ ਸਬੰਧੀ ਅੱਜ ਇੱਥੇ 'ਅਜੀਤ' ਨਾਲ ਗੱਲਬਾਤ ਕਰਦਿਆਂ ਜਥੇਬੰਦੀ ਦੇ ਪ੍ਰਧਾਨ ਮਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਵਿਚ ਪਹਿਲਾਂ ਹੀ ਪਏ ਬੇਮÏਸਮੇ ਮੀਂਹ ਨੇ ਫ਼ਸਲ ਨੂੰ ਕਾਫ਼ੀ ਨੁਕਸਾਨ ਪਹੁੰਚਾਇਆ ਹੈ¢ ਕਈ ਥਾਈਾ ਚੱਲੀ ਤੇਜ਼ ਹਨੇਰੀ ਕਰਕੇ ਕਣਕ ਦੀ ਫ਼ਸਲ ਵੀ ਵਿਛ ਗਈ ਹੈ¢ ਉਨ੍ਹਾਂ ਕਿਹਾ ਕਿ ਸਾਡੀ ਐਸੋਸੀਏਸ਼ਨ ਕਿਸਾਨਾਂ ਦੇ ਨਾਲ ਹੈ | ਜੇਕਰ ਮਹਾਂਨਗਰ ਦੇ ਗਿੱਲ ਰੋਡ ਦਾਣਾ ਮੰਡੀ ਅਤੇ ਬਹਾਦਰ ਕੇ ਰੋਡ ਦਾਣਾ ਮੰਡੀ ਦੀ ਗੱਲ ਕਰੀਏ ਤਾਂ ਉਪਰੋਕਤ ਮੰਡੀਆਂ ਸ਼ਹਿਰ ਦੀਆਂ ਮੰਡੀਆਂ ਹੋਣ ਕਰਕੇ ਇੱਥੇ ਕਣਕ ਲਗਭਗ ਅਪ੍ਰੈਲ ਦੇ ਦੂਜੇ ਹਫ਼ਤੇ ਜਾਂ ਉਸ ਤੋਂ ਬਾਅਦ ਆਉਣੀ ਸ਼ੁਰੂ ਹੁੰਦੀ ਹੈ¢ ਦੂਜੇ ਪਾਸੇ ਆੜ੍ਹਤੀਏ ਅਤੇ ਮੁਨੀਮ ਢਾਈ ਫ਼ੀਸਦੀ ਆੜ੍ਹਤ ਵਧਾਉਣ ਦੀ ਮੰਗ ਨੂੰ ਲੈ ਕੇ ਅਣਮਿਥੇ ਸਮੇਂ ਲਈ ਹੜਤਾਲ 'ਤੇ ਚਲੇ ਗਏ ਹਨ¢ ਪ੍ਰਧਾਨ ਮਨਜੀਤ ਸਿੰਘ ਢਿੱਲੋਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਐਸੋਸੀਏਸ਼ਨ ਇਸ ਹੜਤਾਲ ਦਾ ਹਿੱਸਾ ਨਹੀਂ ਹੈ¢ ਜੇਕਰ ਦਾਣਾ ਮੰਡੀ ਦੇ ਵਿਚ ਕੋਈ ਵੀ ਕਿਸਾਨ ਜ਼ਿਮੀਂਦਾਰ ਫ਼ਸਲ ਲੈ ਕੇ ਆਉਂਦਾ ਹੈ ਤਾਂ ਉਸਦੀ ਫ਼ਸਲ ਖ਼ਰੀਦ ਕੀਤੀ ਜਾਵੇਗੀ¢

ਪਿਛਲੀ ਖ਼ਬਰ ਗੁਰਦੀਪ ਕÏਰ ਗਿੱਲ ਇਸਤਰੀ ਅਕਾਲੀ ਦਲ ਹਲਕਾ ਗਿੱਲ ਦੇ ਪ੍ਰਧਾਨ ਨਿਯੁਕਤ <br/> ਅਗਲੀ ਖ਼ਬਰ ਗੁਰਦੁਆਰਾ ਆਲਮਗੀਰ ਵਿਖੇ ਮੁਫ਼ਤ ਕੈਂਸਰ ਚੈੱਕਅਪ ਕੈਂਪ ਦੌਰਾਨ 300 ਮਰੀਜ਼ਾਂ ਨੇ ਲਿਆ ਲਾਹਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।