ਆਲਮਗੀਰ, 1 ਅਪ੍ਰੈਲ (ਜਰਨੈਲ ਸਿੰਘ ਪੱਟੀ)-ਇਸਤਰੀ ਅਕਾਲੀ ਦਲ ਲੁਧਿਆਣਾ ਦਿਹਾਤੀ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਕਿਰਨਦੀਪ ਕÏਰ ਕਾਦੀਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਵੇਲੇ ਸੂਬਾ ਪੰਜਾਬ ਅੰਦਰ ਹੋਏ ਵਿਕਾਸ ਕਾਰਜਾਂ ਨੂੰ ਯਾਦ ਕਰਕੇ ਸੂਬਾ ਵਾਸੀ ਇਕ ਵਾਰ ਫਿਰ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਪ੍ਰਸਤੀ ਵਾਲੀ ਸਰਕਾਰ ਵੇਖਣ ਦੇ ਚਾਹਵਾਨ ਹਨ¢ ਬੀਬੀ ਕਾਦੀਆਂ ਵਿਧਾਨ ਸਭਾ ਹਲਕਾ ਗਿੱਲ ਦੇ ਪਿੰਡ ਜੱਸੋਵਾਲ ਵਿਖੇ ਬਲਦੇਵ ਸਿੰਘ ਦੇਵ ਪਹਿਲਵਾਨ ਦੇ ਗ੍ਰਹਿ ਵਿਖੇ ਪਾਰਟੀ ਦੀ ਮੀਟਿੰਗ ਮÏਕੇ ਹਾਜ਼ਰੀਨ ਨੂੰ ਸੰਬੋਧਨ ਕਰ ਰਹੇ ਸਨ | ਇਸ ਮÏਕੇ ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਵਿਸ਼ੇਸ਼ ਤÏਰ 'ਤੇ ਸ਼ਾਮਿਲ ਹੋਏ¢ ਮੀਟਿੰਗ ਦÏਰਾਨ ਬੀਬੀ ਕਾਦੀਆਂ ਤੇ ਇੰਚਾਰਜ ਸਿੰਮਕ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਸੂਬਾ ਪੰਜਾਬ ਅੰਦਰ ਚੱਲ ਰਹੀ ਹਨੇਰੀ ਨੂੰ ਭਾਂਪਦਿਆਂ ਵਿਰੋਧੀ ਪਾਰਟੀਆਂ ਵਲੋਂ ਸ਼੍ਰੋਮਣੀ ਅਕਾਲੀ ਦਲ ਅਤੇ ਪਾਰਟੀ ਪ੍ਰਧਾਨ ਖ਼ਿਲਾਫ਼ ਭੰਡੀ ਪ੍ਰਚਾਰ ਵਿਚ ਤੇਜ਼ੀ ਲਿਆ ਕੇ ਲੋਕਾਂ ਨੂੰ ਗੁਮਰਾਹ ਕਰਨ ਦੀ ਨਾਕਾਮ ਕੋਸ਼ਿਸ਼ ਕੀਤੀ ਜਾ ਰਹੀ ਹੈ¢ ਉਕਤ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਸੂਬਾ ਵਿਰੋਧੀ ਨੀਤੀਆਂ ਤੋਂ ਸਤਾਏ ਸੂਝਵਾਨ ਵੋਟਰ ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਉਡੀਕ ਬੇਸਬਰੀ ਨਾਲ ਕਰ ਰਹੇ ਹਨ¢ ਇਸ ਮÏਕੇ ਜ਼ਿਲ੍ਹਾ ਪ੍ਰਧਾਨ ਬੀਬੀ ਕਿਰਨਦੀਪ ਕÏਰ ਕਾਦੀਆਂ ਨੇ ਬੀਬੀ ਗੁਰਦੀਪ ਕÏਰ ਜੱਸੋਵਾਲ ਨੂੰ ਇਸਤਰੀ ਅਕਾਲੀ ਦਲ ਹਲਕਾ ਗਿੱਲ ਦੀ ਪ੍ਰਧਾਨ ਨਿਯੁਕਤ ਕਰਕੇ ਸਿਰੋਪਾਓ ਭੇਂਟ ਕੀਤਾ¢ ਨਵ ਨਿਯੁਕਤ ਪ੍ਰਧਾਨ ਬੀਬੀ ਗੁਰਦੀਪ ਕÏਰ ਜੱਸੋਵਾਲ ਨੇ ਜ਼ਿਲ੍ਹਾ ਪ੍ਰਧਾਨ ਬੀਬੀ ਕਾਦੀਆਂ ਹਲਕਾ ਇੰਚਾਰਜ ਸਿੰਮਕ ਸਮੇਤ ਸਮੂਹ ਹਾਈ ਕਮਾਂਡ ਦਾ ਧੰਨਵਾਦ ਕਰਦਾ ਵਿਸ਼ਵਾਸ ਦਿਵਾਇਆ ਕਿ ਉਹ ਇਲਾਕੇ ਅੰਦਰ ਸ਼੍ਰੋਮਣੀ ਅਕਾਲੀ ਦਲ ਦੀਆ ਨੀਤੀਆਂ ਤੋਂ ਜਾਣੂ ਕਰਵਾ ਕੇ ਲੋਕਾਂ ਨੂੰ ਜਾਗਰੂਕ ਕਰਕੇ ਪਾਰਟੀ ਨਾਲ ਜੋੜਨ ਦਾ ਕੰਮ ਕਰਨਗੇ¢ ਅਖੀਰ ਵਿਚ ਪ੍ਰਧਾਨ ਬੀਬੀ ਗੁਰਦੀਪ ਕÏਰ ਜੱਸੋਵਾਲ ਅਤੇ ਨਗਰ ਨਿਵਾਸੀਆਂ ਨੇ ਹਲਕਾ ਇੰਚਾਰਜ ਸਿੰਮਕ ਤੇ ਜ਼ਿਲ੍ਹਾ ਇੰਚਾਰਜ ਬੀਬੀ ਕਾਦੀਆਂ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ¢ ਇਸ ਮÏਕੇ ਸਾਬਕਾ ਸਰਪੰਚ ਹਰਬੰਸ ਸਿੰਘ, ਹੈਪੀ ਗਰੇਵਾਲ, ਇੰਦਰਜੀਤ ਸਿੰਘ ਗੋਲਾ ਪੰਚ, ਰੁਪਿੰਦਰ ਸਿੰਘ ਵਿੱਕੀ, ਨÏਜਵਾਨ ਆਗੂ ਸਤਿਨਾਮ ਸਿੰਘ ਜੱਸੋਵਾਲ, ਰਣਜੀਤ ਸਿੰਘ ਬਿਜਲੀ ਬੋਰਡ ਵਾਲੇ, ਕੁਲਦੀਪ ਸਿੰਘ ਸਾਬਕਾ ਪੰਚ, ਹਰਬੰਸ ਸਿੰਘ ਮੁੰਡੀ, ਨਰਿੰਦਰਜੀਤ ਸਿੰਘ ਗੋਲਾ ਸਮੇਤ ਵੱਡੀ ਗਿਣਤੀ ਵਿਚ ਬੀਬੀਆਂ ਹਾਜ਼ਰ ਸਨ¢