ਲੁਧਿਆਣਾ, 1 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਭਾਈ ਸੰਦੀਪ ਸਿੰਘ ਸਿੱਧੂ (ਦੀਪ ਸਿੱਧੂ) ਦੇ ਭਰਾ ਮਨਦੀਪ ਸਿੰਘ ਸਿੱਧੂ ਨੂੰ ਅਕਾਲੀ ਦਲ ''ਵਾਰਿਸ ਪੰਜਾਬ ਦੇU ਦਾ ਸਕੱਤਰ ਜਨਰਲ ਬਣਾਏ ਜਾਣ ਤੇ ਪਾਰਟੀ ਆਗੂਆਂ ਨੇ ਹਾਈ ਕਮਾਂਡ ਦਾ ਧੰਨਵਾਦ ਕੀਤਾ ਹੈ | ਇਸ ਮੌਕੇ ਸੀਨੀਅਰ ਪਾਰਟੀ ਆਗੂ ਰਾਜੀਵ ਕੁਮਾਰ ਲਵਲੀ, ਐਡਵੋਕੇਟ ਇੰਦਰਜੀਤ ਸਿੰਘ, ਜਸਬੀਰ ਸਿੰਘ ਲੁਧਿਆਣਾ, ਗੁਰਪ੍ਰੀਤ ਸਿੰਘ ਪਿ੍ੰਸ ਨੇ ਕਿਹਾ ਕਿ ਮਨਦੀਪ ਸਿੰਘ ਸਿੱਧੂ ਨੂੰ ਸਕੱਤਰ ਜਨਰਲ ਨਿਯੁਕਤ ਕਰਨ ਨਾਲ ਪਾਰਟੀ ਨੂੰ ਬਹੁਤ ਮਜ਼ਬੂਤੀ ਮਿਲੇਗੀ | ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਮਾਲਵਾ, ਦੁਆਬਾ ਅਤੇ ਮਾਝਾ ਵਿਚ ਲਗਾਤਾਰ ਲੋਕਾਂ ਨੂੰ ਜੋੜਿਆ ਜਾ ਰਿਹਾ ਹੈ | ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਲੋਕ 2027 ਵਿਚ ਅਕਾਲੀ ਦਲ ''ਵਾਰਿਸ ਪੰਜਾਬ ਦੇU ਨੂੰ ਇਕ ਬਦਲ ਵਜੋਂ ਦੇਖ ਰਹੇ ਹਨ | ਪਾਰਟੀ ਆਗੂਆਂ ਨੇ ਅਕਾਲੀ ਦਲ ''ਵਾਰਿਸ ਪੰਜਾਬ ਦੇU.ਦੇ ਸਰਪ੍ਰਸਤ ਅਤੇ ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਖਾਲਸਾ ਦੇ ਪਿਤਾ ਬਾਪੂ ਤਰਸੇਮ ਸਿੰਘ, ਲੁਧਿਆਣਾ ਦੇ ਅਬਜਰਵਰ ਪਿ੍ਥੀਪਾਲ ਸਿੰਘ ਬਟਾਲਾ, ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ, ਪਰਮਜੀਤ ਸਿੰਘ ਸਮੇਤ ਸਮੂਹ ਪਾਰਟੀ ਹਾਈਕਮਾਂਡ ਦਾ ਧੰਨਵਾਦ ਪ੍ਰਗਟਾਇਆ ਹੈ, ਜਿਨ੍ਹਾਂ ਨੇ ਮਨਦੀਪ ਸਿੰਘ ਸਿੱਧੂ ਨੂੰ ਇਕ ਅਹਿਮ ਜ਼ਿੰਮਵਾਰੀ ਸੌਂਪੀ ਹੈ | ਉੱਥੇ ਹੀ ਮਨਦੀਪ ਸਿੱਧੂ ਨੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਪ੍ਰਗਟਾਉਂਦਿਆਂ ਕਿਹਾ ਕਿ ਉਹ ਸਾਰਿਆਂ ਦੀਆਂ ਉਮੀਦਾਂ 'ਤੇ ਖਰੇ ਉਤਰਨ ਦੀ ਕੋਸ਼ਿਸ਼ ਕਰਨਗੇ | ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪਾਰਟੀ ਤੋਂ ਬਹੁਤ ਉਮੀਦਾਂ ਹਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸੂਬੇ ਅੰਦਰ ਅਕਾਲੀ ਦਲ ''ਵਾਰਿਸ ਪੰਜਾਬ ਦੇU ਦੀ ਸਰਕਾਰ ਬਣਨੀ ਤੈਅ ਹੈ |