21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਗੁਰਦਵਾਰਾ ਬਾਬਾ ਵਿਸ਼ਵਕਰਮਾ ਭਵਨ ਵਿਖੇ ਦਸਮੀ ਦਾ ਦਿਹਾੜਾ ਮਨਾਇਆ <br/>

ਅਜੀਤ ਡੈਸਕ 02-04-2026
ਡਾਬਾ/ਲੁਹਾਰਾ, 1 ਅਪ੍ਰੈਲ (ਕੁਲਵੰਤ ਸਿੰਘ ਸੱਪਲ)-ਗੁਰਦੁਆਰਾ ਬਾਬਾ ਵਿਸ਼ਵਕਰਮਾ ਭਵਨ ਗਲੀ ਨੰਬਰ ਤਿੰਨ ਸ਼ਿਮਲਾਪੁਰੀ ਵਿਖੇ ਪ੍ਰਬੰਧਕ ਕਮੇਟੀ ਵਲੋਂ ਚੇਤ ਮਹੀਨੇ ਦੀ ਦਸਮੀ ਦਾ ਦਿਹਾੜਾ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਨਿੱਤਨੇਮ, ਸੁਖਮਨੀ ਸਾਹਿਬ ਪਾਠ ਦੇ ਭੋਗ ਉਪਰੰਤ ਵਿਸ਼ੇਸ਼ ਕੀਰਤਨ ਦਰਬਾਰ ਸਜਾਇਆ ਗਿਆ ਜਿਸ ਵਿਚ ਭਾਈ ਯੂਗੇਸ ਸਿੰਘ, ਭਾਈ ਦਵਿੰਦਰ ਸਿੰਘ ਵਰੋਸਾਏ ਰਾੜਾ ਸਾਹਿਬ, ਬੀਬੀ ਮਨਪ੍ਰੀਤ ਕੌਰ ਪੱਟੀ ਵਾਲਿਆਂ ਨੇ ਕੀਰਤਨ ਦੁਆਰਾ ਨਿਹਾਲ ਕੀਤਾ ਅਤੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਗਈਆਂ | ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਸਾਹਿਬਾਨ ਦੇ ਉਪਦੇਸ਼ਾਂ ਉਪਰ ਚੱਲਣਾ ਚਾਹੀਦਾ ਹੈ ਤੇ ਉਨ੍ਹਾਂ ਅਮਿ੍ਤ ਛਕ ਕੇ ਬਾਣੀ ਬਾਣੇ ਦੇ ਧਾਰਨੀ ਬਣਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਬਲਬੀਰ ਸਿੰਘ ਕਲਸੀ ਨੇ ਸੰਗਤਾਂ ਦਾ ਧੰਨਵਾਦ ਕਰਦਿਆਂ ਆਏ ਰਾਗੀ ਜਥਿਆਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰਬੰਧਕਾਂ ਵਲੋਂ ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਸਕੱਤਰ ਗੁਰਮੀਤ ਸਿੰਘ ਚਾਨਾ, ਰਾਜਿੰਦਰ ਸਿੰਘ ਬੇਦੀ, ਕੰਵਲਜੀਤ ਸਿੰਘ, ਭੁਪਿੰਦਰ ਸਿੰਘ, ਸਾਬਕਾ ਇੰਸਪੈਕਟਰ ਮੀਤ ਰਾਮ ਸਿੰਘ, ਬਲਦੇਵ ਸਿੰਘ ਲੁਹਾਰਾ, ਤਿ੍ਸ਼ਨ ਸਿੰਘ ਸੱਲ, ਰਘਬੀਰ ਸਿੰਘ ਬਰਨਾਲਾ, ਤਿ੍ਲੋਕ ਸਿੰਘ ਜਗਰਾਉਂ, ਮੋਹਣ ਸਿੰਘ, ਠੇਕੇਦਾਰ ਗੁਰਮੇਲ ਸਿੰਘ, ਸੰਤੋਖ ਸਿੰਘ ਦੁਆਬੇ ਵਾਲੇ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਜ਼ਿਲ੍ਹਾ ਫ਼ਾਜ਼ਿਲਕਾ ਦੀ ਹਦੂਦ ਅੰਦਰ ਕਣਕ ਦੇ ਨਾੜ,ਰਹਿੰਦ-ਖੂੰਹਦ ਨੂੰ ਅੱਗ ਲਗਾਉਣ 'ਤੇ ਪਾਬੰਦੀ ਦੇ ਹੁਕਮ ਜਾਰੀ ਅਗਲੀ ਖ਼ਬਰ ਪੰਜਾਬ ਬਚਾਓ ਰੈਲੀਆਂ 'ਚ ਹੋ ਰਿਹਾ ਇਕੱਠ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣਾਉਣ ਦਾ ਲੋਕਾਂ ਵਲੋਂ ਸੰਕੇਤ-ਬਿਕਰਮਜੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।