06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਸੁਖਮਨੀ ਸਾਹਿਬ ਦੇ ਪਾਠ ਕਰਨ ਉਪਰੰਤ ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕਡਰੀ ਸਕੂਲ ਦੇ ਨਵੇਂ ਸੈਸ਼ਨ ਦੀ ਸ਼ੁਰੂਆਤ <br/>

ਅਜੀਤ ਡੈਸਕ 03-04-2026
ਫੁੱਲਾਂਵਾਲ, 2 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਧਾਂਦਰਾ ਸੜਕ ਜਸਟਿਸ ਗੁਰਨਾਮ ਸਿੰਘ ਮਾਰਗ ਸਥਿਤ ਸੈਕਟਰ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੇ ਨਵੇਂ ਸੈਸ਼ਨ ਦੀ ਸ਼ੁਰੂਆਤ ਉਲੀਕੇ ਗਏ ਧਾਰਮਿਕ ਸਮਾਗਮ ਦੌਰਾਨ ਸੁਖਮਨੀ ਸਾਹਿਬ ਦੇ ਪਾਠ ਕਰਨ ਉਪਰੰਤ ਸਕੂਲ ਦੀ ਚੜਦੀ ਕਲਾ ਅਤੇ ਵਿਦਿਆਰਥੀਆਂ ਦੇ ਉਜਵਲ ਭਵਿੱਖ ਦੀ ਅਰਦਾਸ ਕਰਨ ਉਪਰੰਤ ਹੋਈ | ਜਿਸ ਦੌਰਾਨ ਵਿਦਿਆਰਥੀਆਂ ਵਲੋਂ ਸੁਖਮਨੀ ਸਾਹਿਬ ਦੇ ਪਾਠ ਦਾ ਉਚਾਰਨ ਕਰਨ ਤੋਂ ਬਾਅਦ ਇਲਾਹੀ ਬਾਣੀ ਦਾ ਰਸਭਿੰਨਾ ਸ਼ਬਦ ਕੀਰਤਨ ਵੀ ਕੀਤਾ ਗਿਆ | ਇਸ ਮੌਕੇ ਸਕੂਲ ਦੇ ਚੇਅਰਮੈਨ ਗੁਰਮੇਲ ਸਿੰਘ ਗਿੱਲ, ਡਾਇਰੈਕਟਰ ਸੁਖਦੀਪ ਗਿੱਲ, ਪਿ੍ੰਸੀਪਲ ਵੰਦਨਾ ਵਲੋਂ ਸਕੂਲ ਅਧਿਆਪਕਾਂ ਅਤੇ ਸਮੂਹ ਕਰਮਚਾਰੀਆਂ ਸਮੇਤ ਨਵੇਂ ਸੈਸ਼ਨ ਦੇ ਵਿਦਿਆਰਥੀਆਂ ਨੂੰ 'ਜੀ ਆਇਆ' ਕਹਿੰਦੇ ਹੋਏ ਨਵੇਂ ਅਕਾਦਮਿਕ ਸੈਸ਼ਨ ਦੀ ਸਫਲਤਾ ਅਤੇ ਵਿਦਿਆਰਥੀਆਂ ਦੇ ਉਜਵਲ ਭਵਿੱਖ ਦੀ ਕਾਮਨਾ ਕਰਦਿਆਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ |

ਪਿਛਲੀ ਖ਼ਬਰ ਅੰਮਿ੍ਤ ਸਾਗਰ ਪਰਿਵਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੰਗਰ ਲਗਾਇਆ <br/> ਅਗਲੀ ਖ਼ਬਰ ਮਾਮਲਾ ਜ਼ਿਲ੍ਹਾ ਅਦਾਲਤ ਲੁਧਿਆਣਾ ਵਿਖੇ ਹੋਏ ਬੰਬ ਧਮਾਕੇ ਦਾ- ਐਨ. ਆਈ. ਏ. ਅਦਾਲਤ ਵਲੋਂ ਮਲੇਸ਼ੀਆ ਆਧਾਰਿਤ ਮੁਲਜ਼ਮ ਹਰਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।