20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਸ਼ਾਰਪ ਮਾਡਲ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ <br/>

ਅਜੀਤ ਡੈਸਕ 14-04-2026

ਡਾਬਾ/ਲੁਹਾਰਾ, 13 ਅਪ੍ਰੈਲ (ਕੁਲਵੰਤ ਸਿੰਘ ਸੱਪਲ)-ਸ਼ਾਰਪ ਮਾਡਲ ਸੀਨੀਅਰ ਸੈਕੰਡਰੀ ਸਕੂਲ ਕਬੀਰ ਨਗਰ ਲੁਧਿਆਣਾ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ | ਇਸ ਇਤਿਹਾਸਿਕ ਤਿਉਹਾਰ 'ਤੇ ਛੋਟੇ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ | ਸਾਰੇ ਬੱਚੇ ਹੀ ਰੰਗ ਬਰੰਗੀਆਂ ਡਰੈੱਸਾਂ ਵਿਚ ਬਹੁਤ ਹੀ ਸੁੰਦਰ ਲੱਗ ਰਹੇ ਸਨ | ਪਿ੍ੰਸੀਪਲ ਰੋਬਿਨਪ੍ਰੀਤ ਸਿੰਘ ਸਰਾਓਾ ਨੇ ਬੱਚਿਆਂ ਨੂੰ ਦੱਸਿਆ ਕਿ ਇਹ ਤਿਉਹਾਰ ਹਰ ਸਾਲ 13 ਜਾਂ 14 ਅਪ੍ਰੈਲ ਨੂੰ ਮਨਾਇਆ ਜਾਂਦਾ ਹੈ | ਇਸ ਤਿਉਹਾਰ ਦਾ ਸਬੰਧ ਖੇਤੀਬਾੜੀ ਨਾਲ ਜੁੜਿਆ ਹੋਇਆ ਹੈ | ਇਸ ਦਿਨ ਕਿਸਾਨ ਆਪਣੀ ਫ਼ਸਲ ਦੀ ਕਟਾਈ ਕਰਦੇ ਹਨ ਅਤੇ ਖੁਸ਼ੀਆਂ ਮਨਾਉਂਦੇ ਹਨ | ਇਸੇ ਦਿਨ ਹੀ ਇਕ ਦੁਰਘਟਨਾ ਵੀ ਘਟੀ ਸੀ ਕਿ 13 ਅਪ੍ਰੈਲ, 1919 ਨੂੰ ਜ਼ਲਿ•ਆਂ ਵਾਲੇ ਬਾਗ ਵਿਚ ਖ਼ੂਨੀ ਸਾਕਾ ਵਾਪਰਿਆ ਸੀ | ਇਸੇ ਦਿਨ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਦੀ ਸਿਰਜਣਾ ਕਰਕੇ ਇਕ ਨਵਾਂ ਪੰਥ ਸਾਜਿਆ ਸੀ | ਵਿਸਾਖੀ ਨਾਲ ਸਬੰਧਿਤ ਬੱਚਿਆਂ ਦੇ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ | ਜੇਤੂ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ | ਅੰਤ ਵਿਚ ਪਿ੍ੰਸੀਪਲ ਨੇ ਬੱਚਿਆਂ, ਸਟਾਫ਼ ਮੈਂਬਰਾਂ ਅਤੇ ਬੱਚਿਆਂ ਦੇ ਮਾਤਾ-ਪਿਤਾ ਨੂੰ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ |

ਪਿਛਲੀ ਖ਼ਬਰ ਡੀ.ਬੀ.ਯੂ. ਵਲੋਂ ਫਰੈਸ਼ਰ ਪਾਰਟੀ 2026 ਨਾਲ ਨਵੇਂ ਵਿਦਿਆਰਥੀਆਂ ਦਾ ਸਵਾਗਤ ਅਗਲੀ ਖ਼ਬਰ ਖਮਾਣੋਂ ਦੇ ਨੌਜਵਾਨ ਡਾ. ਬਿਕਰਮਜੀਤ ਸਿੰਘ ਨੇ ਸਿੱਖਿਆ ਖੇਤਰ 'ਚ ਇਕ ਹੋਰ ਨਾਮਣਾ ਖੱਟਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।