21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਅੱਜ <br/>

ਅਜੀਤ ਡੈਸਕ 14-04-2026
ਲੁਧਿਆਣਾ, 13 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਖਾਲਸਾ ਪੰਥ ਦੇ ਸਿਰਜਣਾ ਦਿਵਸ ਤੇ ਵਿਸਾਖੀ ਨੂੰ ਸਮਰਪਿਤ ਵਿਸ਼ੇਸ਼ ਗੁਰਮਿਤ ਸਮਾਗਮ ਅੱਜ 14 ਅਪ੍ਰੈਲ ਦਿਨ ਮੰਗਲਵਾਰ ਨੂੰ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਪ੍ਰਧਾਨ ਸੁਰਿੰਦਰਪਾਲ ਸਿੰਘ ਬਿੰਦਰਾ ਅਤੇ ਮੁੱਖ ਸਕੱਤਰ ਸੁਖਵਿੰਦਰ ਪਾਲ ਸਿੰਘ ਲਾਲੀ ਸਰਨਾ ਨੇ ਦੱਸਿਆ ਕਿ ਆਸਾ ਜੀ ਦੀ ਵਾਰ ਦਾ ਕੀਰਤਨ ਸਵੇਰੇ 5.30 ਤੋਂ 7.30 ਵਜੇ ਤੱਕ, ਸੁਖਮਨੀ ਸਾਹਿਬ ਜੀ ਦੇ ਪਾਠ ਸਵੇਰੇ 10.30 ਤੋਂ 12.00 ਵਜੇ ਤੱਕ ਹੋਣਗੇ | ਉਪਰੰਤ ਹਜੂਰੀ ਰਾਗੀ ਜਥੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ | ਉਨ੍ਹਾਂ ਦੱਸਿਆ ਕਿ ਰਾਤ ਦੇ ਸਮਾਗਮਾਂ 'ਚ ਭਾਈ ਕ੍ਰਿਪਾਲ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਜਸਵੰਤ ਸਿੰਘ ਸ਼੍ਰੋਮਣੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਲਵਦੀਪ ਸਿੰਘ ਬਟਾਲਾ ਸਾਹਿਬ, ਭਾਈ ਗਗਨਪ੍ਰੀਤ ਸਿੰਘ ਲੁਧਿਆਣੇ ਵਾਲੇ, ਭਾਈ ਮਨਜਿੰਦਰ ਸਿੰਘ ਨਾਡਾ ਸਾਹਿਬ, ਭਾਈ ਸ਼ਰਨਜੀਤ ਸਿੰਘ ਰਣੀਕੇ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲੇ ਗੁਰਬਾਣੀ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਨਗੇ | ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਸਮਾਗਮਾਂ 'ਚ ਹਾਜ਼ਰੀਆਂ ਭਰਕੇ ਆਪਣਾ ਜੀਵਨ ਸਫਲਾ ਕਰਨਾ ਜੀ | ਗੁਰੂ ਦੇ ਲੰਗਰ ਅਤੁੱਟ ਵਰਤਾਏ ਜਾਣਗੇ |

ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਕੂਲ ਦਾ ਅੱਠਵੀਂ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ 'ਤੁਹਾਡੇ ਦੁਆਰ' ਸਕੀਮ ਮਦਦਗਾਰ ਸਾਬਤ ਹੋਣ ਦੀ ਥਾਂ ਬਣੀ ਸ਼ਰਾਪ! <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।