22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਪ੍ਰੇਮਿਕਾ ਦੀ ਬੇਵਫ਼ਾਈ ਤੋਂ ਦੁਖੀ ਹੋ ਕੇ ਨੌਜਵਾਨ ਨੇ ਕੀਤੀ ਖੁਦਕੁਸ਼ੀ <br/>

ਅਜੀਤ ਡੈਸਕ 14-04-2026
ਲੁਧਿਆਣਾ, 13 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਮੁਹੱਲਾ ਬਾਬਾ ਨੰਦ ਸਿੰਘ ਨਗਰ ਵਿਚ ਪ੍ਰੇਮਿਕਾ ਦੀ ਬੇਵਫ਼ਾਈ ਤੋਂ ਦੁਖੀ ਹੋ ਕੇ ਨੌਜਵਾਨ ਵਲੋਂ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਇਸ ਸਬੰਧੀ ਮਿ੍ਤਕ ਸੋਹਨ ਸਿੰਘ ਦੇ ਭਰਾ ਮੋਹਨ ਸਿੰਘ ਦੀ ਸ਼ਿਕਾਇਤ 'ਤੇ ਸੰਦੀਪ ਕੌਰ ਵਾਸੀ ਪਿੰਡ ਰੂਮੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਕਥਿਤ ਦੋਸ਼ੀ ਲੜਕੀ ਦੇ ਉਸ ਦੇ ਭਰਾ ਸੋਹਨ ਸਿੰਘ ਨਾਲ ਪ੍ਰੇਮ ਸਬੰਧ ਸਨ ਅਤੇ ਪਿਛਲੇ ਕੁੱਝ ਸਮੇਂ ਤੋਂ ਲੱਖਾਂ ਰੁਪਏ ਦੀ ਨਗਦੀ ਉਸ ਦਾ ਭਰਾ ਲੜਕੀ ਨੂੰ ਦੇ ਚੁੱਕਾ ਸੀ | ਕਥਿਤ ਦੋਸ਼ੀ ਅਕਸਰ ਹੀ ਉਸ ਨੂੰ ਵਿਆਹ ਕਰਵਾਉਣ ਦਾ ਲਾਰਾ ਲਗਾਉਂਦੀ ਰਹੀ, ਪਰ ਹੁਣ ਉਹ ਇਸ ਤੋਂ ਮੁੱਕਰ ਗਈ, ਜਿਸ ਤੋਂ ਦੁਖੀ ਹੋ ਕੇ ਉਸ ਦੇ ਭਰਾ ਨੇ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ | ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ | ਪੁਲਿਸ ਨੇ ਮਿ੍ਤਕ ਦੀ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ |

ਪਿਛਲੀ ਖ਼ਬਰ ਮਾਡਲ ਟਾਊਨ 'ਚ ਗੋਲੀ ਚੱਲਣ ਨਾਲ ਦਹਿਸ਼ਤ ਅਗਲੀ ਖ਼ਬਰ ਸਰਕਾਰੀ ਸਕੂਲ ਵਜ਼ੀਦਪੁਰ-ਨੌਗਾਵਾਂ ਦੇ ਗੁਰਜੋਤ ਸਿੰਘ ਨੇ ਮੈਰਿਟ 'ਚ 16ਵਾਂ ਸਥਾਨ ਹਾਸਿਲ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।