23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਇੰਸਟੀਚਿਊਟ ਆਫ਼ ਨਰਸਿੰਗ ਐਜੂਕੇਸ਼ਨ, ਜੀ.ਟੀ.ਬੀ.ਐਚ. ਵਿਖੇ ਵਿਸਾਖੀ ਦੇ ਤਿਉਹਾਰ ਨੂੰ ਸਮਰਪਿਤ ਸਮਾਗਮ <br/>

ਅਜੀਤ ਡੈਸਕ 14-04-2026
ਲੁਧਿਆਣਾ, 13 ਅਪ੍ਰੈਲ (ਡਾ. ਤਰਲੋਚਨ ਸਿੰਘ)-ਇੰਸਟੀਚਿਊਟ ਆਫ਼ ਨਰਸਿੰਗ ਐਜੂਕੇਸ਼ਨ, ਗੁਰੂ ਤੇਗ ਬਹਾਦਰ ਸਾਹਿਬ ਚੈਰੀਟੇਬਲ ਹਸਪਤਾਲ, ਮਾਡਲ ਟਾਊਨ ਵਲੋਂ ਵਿਸਾਖੀ ਦੇ ਸ਼ੁੱਭ ਦਿਹਾੜੇ 'ਤੇ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਮੈਨੇਜਮੈਂਟ ਦੀ ਸਰਪ੍ਰਸਤੀ ਅਤੇ ਫੈਕਲਟੀ ਮੈਂਬਰਾਂ ਦੇ ਸਹਿਯੋਗ ਨਾਲ ਵਿਸਾਖੀ ਦਾ ਤਿਉਹਾਰ ਬੜੀ ਸ਼ਾਨੋ-ਸ਼ੌਕਤ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ | ਉਪਰੰਤ ਵਿਦਿਆਰਥੀਆਂ ਵਲੋਂ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਗਿੱਧਾ ਅਤੇ ਭੰਗੜਾ ਇਸ ਪ੍ਰੋਗਰਾਮ ਦੇ ਮੁੱਖ ਆਕਰਸ਼ਨ ਰਹੇ | ਵਿਦਿਆਰਥੀਆਂ ਨੇ ਬੜੇ ਹੀ ਜੋਸ਼ ਅਤੇ ਉਤਸ਼ਾਹ ਨਾਲ ਆਪਣੀ ਪ੍ਰਸਤੁਤੀ ਦਿੱਤੀ ਅਤੇ ਪੰਜਾਬੀ ਸਭਿਆਚਾਰ ਦੀ ਖੂਬਸੂਰਤ ਝਲਕ ਪੇਸ਼ ਕੀਤੀ, ਜਿਸ ਨੇ ਸਾਰੇ ਦਰਸ਼ਕਾਂ ਦਾ ਮਨ ਮੋਹ ਲਿਆ | ਇਸ ਮੌਕੇ 'ਤੇ ਉਚੇਚੇ ਤੌਰ 'ਤੇ ਪਹੁੰਚੇ ਮਹਿਮਾਨਾਂ ਨੇ ਵਿਦਿਆਰਥੀਆਂ ਦੀ ਪ੍ਰਤਿਭਾ ਦੀ ਭਰਪੂਰ ਸਰਾਹਨਾ ਕੀਤੀ | ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਵਿਦਿਆਰਥੀਆਂ ਵਿਚ ਸਭਿਆਚਾਰਕ ਜਾਗਰੂਕਤਾ ਅਤੇ ਆਤਮ-ਵਿਸ਼ਵਾਸ ਨੂੰ ਵਧਾਉਂਦੇ ਹਨ | ਅੰਤ ਵਿਚ ਸਾਰਿਆਂ ਨੇ ਇਕ-ਦੂਜੇ ਨੂੰ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ ਅਤੇ ਸਮਾਗਮ ਖੁਸ਼ੀ-ਖੁਸ਼ੀ ਸਮਾਪਤ ਹੋਇਆ | ਇਸ ਮੌਕੇ 'ਤੇ ਸੰਸਥਾ ਦੇ ਪ੍ਰਧਾਨ ਅਮਰਦੀਪ ਸਿੰਘ ਬਖ਼ਸ਼ੀ, ਬਲਜੀਤ ਸਿੰਘ ਮੱਕੜ, ਡਾ. ਦਲਜੀਤ ਸਿੰਘ, ਡਾ. ਨੀਰਜ ਸਿੰਗਲਾ, ਡਾ. ਹਰੀਸ਼ ਸਹਿਗਲ, ਕਰਨਲ ਰਣਧੀਰ ਸਿੰਘ, ਡਾ. ਜਸਬੀਰ ਕੌਰ, ਪ੍ਰੋ. ਅਮਨਦੀਪ ਕੌਰ, ਆਰ.ਐਮ. ਗੁਪਤਾ ਸਮੇਤ ਨਰਸਿੰਗ ਕਾਲਜ ਦਾ ਸਟਾਫ਼ ਅਤੇ ਵਿਦਿਆਰਥੀ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਭਾਈ ਗੁਰਇਕਬਾਲ ਸਿੰਘ ਨੂੰ ਸਦਮਾ, ਜੀਜਾ ਸਵਰਗਵਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।