23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਗੁਰਦੁਆਰਾ ਆਲਮਗੀਰ ਵਿਖੇ ਅੰਮਿ੍ਤਪਾਨ ਕਰਕੇ 163 ਪ੍ਰਾਣੀ ਗੁਰੂ ਵਾਲੇ ਬਣੇ <br/>

ਅਜੀਤ ਡੈਸਕ 14-04-2026
ਆਲਮਗੀਰ, 13 ਅਪ੍ਰੈਲ (ਜਰਨੈਲ ਸਿੰਘ ਪੱਟੀ)-ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਵਿੱਤਰ ਚਰਨਾਂ ਦੀ ਛੋਹ ਪ੍ਰਾਪਤ ਇਤਿਹਾਸਿਕ ਧਰਤੀ ਆਲਮਗੀਰ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਖ਼ਾਲਸਾ ਸਾਜਨਾ ਪੰਥ ਦਿਵਸ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੌਰਾਨ ਵੱਡੀ ਗਿਣਤੀ ਵਿਚ ਅੰਮਿ੍ਤ ਅਭਿਲਾਖੀਆਂ ਨੇ ਅੰਮਿ੍ਤ ਪਾਨ ਕਰਕੇ ਸਿੱਖੀ ਦੇ ਮਾਰਗ 'ਤੇ ਚੱਲਣ ਦਾ ਪ੍ਰਣ ਕੀਤਾ | ਅੰਮਿ੍ਤ ਸੰਚਾਰ ਦੌਰਾਨ ਪੰਜ ਪਿਆਰਿਆਂ ਨੇ ਅੰਮਿ੍ਤ ਅਭਲਾਖੀਆਂ ਨੂੰ ਸਿੱਖ ਸਿਧਾਂਤਾਂ ਤੋਂ ਜਾਣੂ ਕਰਵਾ ਕੇ ਨਾਮ ਜਪੋ, ਕਿਰਤ ਕਰੋ, ਵੰਡ ਛਕੋ ਦੇ ਸਿਧਾਂਤ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਹਲਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਚਰਨ ਸਿੰਘ ਆਲਮਗੀਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਮਿ੍ਤ ਸੰਚਾਰ ਦੌਰਾਨ 163 ਪ੍ਰਾਣੀ ਅੰਮਿ੍ਤ ਪਾਨ ਕਰਕੇ ਗੁਰੂ ਵਾਲੇ ਬਣੇ | ਇਸ ਦੌਰਾਨ ਜ਼ਰੂਰਤਮੰਦ ਵਰਗਾਂ ਨੂੰ ਕਕਾਰ ਭੇਟਾ ਰਹਿਤ ਮੁਹੱਈਆ ਕਰਵਾਏ ਗਏ | ਜਥੇਦਾਰ ਆਲਮਗੀਰ ਨੇ ਦੱਸਿਆ ਕਿ ਅੱਜ ਖ਼ਾਲਸਾ ਸਾਜਨਾ ਪੰਥ ਦਿਵਸ ਅਤੇ ਵਿਸਾਖੀ ਦੇ ਦਿਹਾੜੇ ਮੌਕੇ ਵੀ ਗੁਰਦੁਆਰਾ ਸਾਹਿਬ ਵਿਖੇ ਵੱਡੇ ਪੱਧਰ 'ਤੇ ਅੰਮਿ੍ਤ ਸੰਚਾਰ ਕਰਵਾਇਆ ਜਾਵੇਗਾ | ਉਨ੍ਹਾਂ ਨੇ ਸਮੂਹ ਸੰਗਤਾਂ ਨੂੰ ਜ਼ੋਰਦਾਰ ਅਪੀਲ ਕਰਦਿਆਂ ਕਿਹਾ ਕਿ ਖ਼ਾਲਸਾ ਸਾਜਨਾ ਪੰਥ ਦਿਵਸ ਮੌਕੇ ਅੰਮਿ੍ਤ ਪਾਨ ਕਰਕੇ ਗੁਰੂ ਵਾਲੇ ਬਣੀਏ | ਗੁਰਦੁਆਰਾ ਮੈਨੇਜਰ ਹਰਦੀਪ ਸਿੰਘ ਗਿੱਲ ਚੁਗਾਵਾਂ ਨੇ ਦੱਸਿਆ ਕਿ ਅੱਜ ਵਿਸਾਖੀ ਦੇ ਦਿਹਾੜੇ ਮੌਕੇ ਗੁਰੂਘਰ ਨਤਮਸਤਕ ਹੋਣ ਵਾਲੀਆਂ ਸੰਗਤਾਂ ਦੀ ਸੇਵਾ ਸੰਭਾਲ ਅਤੇ ਹੋਰ ਇੰਤਜ਼ਾਮਾਂ ਲਈ ਸੇਵਾਦਾਰਾਂ ਦੀਆਂ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ | ਇਸ ਮੌਕੇ ਰਾਜੂ ਦਿਉਲ ਆਲਮਗੀਰ, ਤਲਵਿੰਦਰ ਸਿੰਘ ਮੁਲਤਾਨੀ, ਮਨਪ੍ਰੀਤ ਸਿੰਘ ਮਣੀ ਖੱਟੜਾ, ਅਮਨਦੀਪ ਸਿੰਘ, ਜਥੇਦਾਰ ਹਰਵਿੰਦਰ ਸਿੰਘ ਜੱਸੋਵਾਲ, ਜਸਵੀਰ ਸਿੰਘ ਜੱਸਾ, ਰਵਿੰਦਰ ਸਿੰਘ, ਦਮਨਪ੍ਰੀਤ ਸਿੰਘ, ਸਿਕੰਦਰ ਸਿੰਘ ਚੁਬਕੀ ਸਮੇਤ ਵੱਡੀ ਗਿਣਤੀ ਵਿਚ ਸੇਵਾਦਾਰ ਹਾਜ਼ਰ ਸਨ |

ਪਿਛਲੀ ਖ਼ਬਰ ਕੈਂਬਰਿਜ ਯੂਨੀਵਰਸਿਟੀ ਦੇ ਪ੍ਰੋਫ਼ੈਸਰ ਜੈਦੀਪ ਪ੍ਰਭੂ ਵਲੋਂ ਆਈ. ਵੀ. ਵਰਲਡ ਸਕੂਲ ਦਾ ਦੌਰਾ ਅਗਲੀ ਖ਼ਬਰ ਪੀ.ਏ.ਯੂ. ਨੇ 50 ਨਵੇਂ ਖਰੀਦੇ ਟਰੈਕਟਰਾਂ ਨੂੰ ਵਿਸਾਖੀ ਮੌਕੇ ਆਪਣੇ ਕਿਰਤ ਕਾਫ਼ਲੇ ਦਾ ਹਿੱਸਾ ਬਣਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।