ਲੁਧਿਆਣਾ, 14 ਅਪ੍ਰੈਲ (ਜਤਿੰਦਰ ਭੰਬੀ)-ਪੁਲਿਸ ਵਲੋਂ ਗੈਂਗਸਟਰਾਂ ਅਤੇ ਨਸ਼ਾ ਸਮਗਲਰਾਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਲਗਾਤਾਰ ਛਾਪੇਮਾਰੀ ਕੀਤੀ ਗਈ ਹੈ | ਇਸੇ ਮੁਹਿੰਮ ਦੇ ਤਹਿਤ ਏ.ਐਸ.ਆਈ. ਜਗਤਾਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸਬੰਧ ਵਿਚ ਇਲਾਕੇ ਵਿਚ ਮੌਜੂਦ ਸਨ ਤਾਂ ਰੇਲਵੇ ਸਟੇਸ਼ਨ ਦੀ ਨਿਰਮਾਣ ਅਧੀਨ ਬਿਲਡਿੰਗ ਦੇ ਅੰਦਰਲੇ ਪਾਸੇ ਤੋਂ ਨੌਜਵਾਨ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 315 ਬੋਰ ਦਾ ਕੱਟਾ, ਇਕ ਜਿੰਦਾ ਰੌਂਦ 315 ਬੋਰ ਬਰਾਮਦ ਕਰਕੇ ਉਸ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਏ.ਐਸ.ਆਈ. ਜਗਤਾਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ ਇਕ ਦਿਨ ਦਾ ਰਿਮਾਂਡ ਹਾਸਿਲ ਕੀਤਾ ਗਿਆ ਹੈ ਤਾਂ ਜੋ ਉਸ ਪਾਸੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾ ਸਕੇ ਕਿ ਉਸ ਨੇ ਇਹ ਹਥਿਆਰ ਕਿਥੋਂ ਅਤੇ ਕਿਸ ਮਕਸਦ ਲਈ ਲਏ ਸਨ |