21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਖ਼ੁਦਕੁਸ਼ੀ ਮਾਮਲੇ 'ਚ ਮੁਲਜ਼ਮਾਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਪੁਲਿਸ ਕਮਿਸ਼ਨਰ ਦਫ਼ਤਰ ਬਾਹਰ ਰੋਸ ਪ੍ਰਦਰਸ਼ਨ <br/>

ਅਜੀਤ ਡੈਸਕ 15-04-2026
ਲੁਧਿਆਣਾ, 14 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਪਿਛਲੇ ਦਿਨੀਂ ਵਿਆਹ ਤੋਂ ਤਕਰੀਬਨ ਇਕ ਸਾਲ ਬਾਅਦ ਨੌਜਵਾਨ ਵਲੋਂ ਕੀਤੀ ਖ਼ੁਦਕੁਸ਼ੀ ਦੇ ਮਾਮਲੇ ਵਿਚ ਪੁਲਿਸ ਵਲੋਂ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਨਾ ਕਰਨ ਦੇ ਰੋਸ ਵਜੋਂ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਕਮਿਸ਼ਨਰ ਦੇ ਦਫ਼ਤਰ ਬਾਹਰ ਧਰਨਾ ਦੇ ਕੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਰੋਸ ਧਰਨੇ 'ਚ ਸ਼ਾਮਿਲ ਮਿ੍ਤਕ ਦੇ ਪਰਿਵਾਰਕ ਮੈਂਬਰ ਹੱਥਾਂ ਵਿਚ ਹੱਥਕੜੀਆਂ ਲਗਾ ਕੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕਰ ਰਹੇ ਸਨ ਕਿ ਜਾਂ ਤਾਂ ਮੁਲਜ਼ਮਾਂ ਨੂੰ ਫੜ ਕੇ ਇਹ ਹੱਥਕੜੀਆਂ ਲਗਾ ਦਿਓ, ਨਹੀਂ ਤਾਂ ਉਨ੍ਹਾਂ ਨੂੰ ਵੀ ਅੰਦਰ ਕਰ ਦਿਓ | ਮਿ੍ਤਕ ਦੀ ਮਾਤਾ ਨੇ ਦੱਸਿਆ ਕਿ ਉਸਦੇ ਪੁੱਤਰ ਦੀ ਮੌਤ ਮਾਰਚ ਮਹੀਨੇ ਹੋਈ ਸੀ, ਕੁੱਝ ਦਿਨਾਂ ਬਾਅਦ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਐਫ਼.ਆਈ.ਆਰ. ਦਰਜ ਕੀਤੀ ਸੀ, ਪਰ ਹੁਣ ਕਈ ਦਿਨ ਬੀਤ ਜਾਣ ਦੇ ਬਾਅਦ ਵੀ ਮੁਲਜ਼ਮ ਪੁਲਿਸ ਦੀ ਗਿ੍ਫ਼ਤ ਤੋਂ ਬਾਹਰ ਹਨ | ਉਸ ਦੱਸਿਆ ਕਿ ਪੁਲਿਸ ਦੀ ਢਿੱਲੀ ਕਾਰਵਾਈ ਦੇ ਚੱਲਦਿਆਂ ਉਹ ਧਰਨਾ ਦੇਣ ਲਈ ਮਜਬੂਰ ਹੋਏ ਹਨ | ਧਰਨਾ ਸਥਾਨ ਤੇ ਪਹੁੰਚੇ ਉਚ ਪੁਲਿਸ ਅਧਿਕਾਰੀਆਂ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਇਸ ਮਾਮਲੇ 'ਚ ਜਲਦ ਕਾਰਵਾਈ ਕੀਤੀ ਜਾਵੇਗੀ ਅਤੇ ਮੁਲਜ਼ਮਾਂ ਨੂੰ ਕਾਬੂ ਕੀਤਾ ਸਲਾਖ਼ਾਂ ਪਿੱਛੇ ਭੇਜਿਆ ਜਾਵੇਗਾ, ਜਿਸਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਧਰਨਾ ਖ਼ਤਮ ਕਰ ਦਿੱਤਾ | ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਨੌਜਵਾਨ ਨੇ ਵਿਆਹ ਤੋਂ ਤਕਰੀਬਨ ਇਕ ਸਾਲ ਬਾਅਦ ਖ਼ੁਦਕੁਸ਼ੀ ਕਰ ਲਈ ਸੀ ਅਤੇ ਉਸ ਪਾਸੋਂ ਸੁਸਾਈਡ ਨੋਟ ਮਿਲਿਆ ਸੀ, ਜਿਸ ਵਿਚ ਉਸਨੇ ਆਪਣੀ ਪਤਨੀ ਅਤੇ ਸਹੁਰੇ ਪਰਿਵਾਰ ਨੂੰ ਜ਼ਿੰਮੇਵਾਰੀ ਠਹਿਰਾਇਆ ਸੀ |

ਪਿਛਲੀ ਖ਼ਬਰ ਕਾਂਗਰਸ ਨੇ ਡਾ. ਬੀ.ਆਰ. ਅੰਬੇਡਕਰ ਨੂੰ ਭੇਟ ਕੀਤੇ ਸ਼ਰਧਾ ਦੇ ਫੁੱਲ <br/> ਅਗਲੀ ਖ਼ਬਰ ਦੇਸੀ ਕੱਟੇ ਸਮੇਤ ਇਕ ਨੌਜਵਾਨ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।