21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਕਾਂਗਰਸ ਨੇ ਡਾ. ਬੀ.ਆਰ. ਅੰਬੇਡਕਰ ਨੂੰ ਭੇਟ ਕੀਤੇ ਸ਼ਰਧਾ ਦੇ ਫੁੱਲ <br/>

ਅਜੀਤ ਡੈਸਕ 15-04-2026
ਲੁਧਿਆਣਾ, 14 ਅਪ੍ਰੈਲ (ਜਤਿੰਦਰ ਭੰਬੀ)-ਜ਼ਿਲ੍ਹਾ ਕਾਂਗਰਸ ਸ਼ਹਿਰ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਦੀ ਅਗਵਾਈ ਹੇਠ ਸਰਾਭਾ ਨਗਰ ਵਿਖੇ ਸੰਵਿਧਾਨ ਨਿਰਮਾਤਾ ਡਾ. ਬੀ.ਆਰ. ਅੰਬੇਡਕਰ ਦਾ ਜਨਮ ਦਿਹਾੜਾ ਸ਼ਰਧਾ ਦੇ ਫੁੱਲ ਭੇਟ ਕਰਕੇ ਮਨਾਇਆ ਗਿਆ | ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਉਨ੍ਹਾਂ ਦੀ ਤਸਵੀਰ ਨੂੰ ਫੁੱਲ ਭੇਟ ਕੀਤੇ ਗਏ ਅਤੇ ਡਾ. ਅੰਬੇਡਕਰ ਦੇ ਵਿਚਾਰਾਂ ਨੂੰ ਯਾਦ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਦੀਵਾਨ ਨੇ ਕਿਹਾ ਕਿ ਡਾ. ਅੰਬੇਡਕਰ ਦੇ ਵਿਚਾਰ ਅੱਜ ਦੇ ਸਮੇਂ ਵਿਚ ਹੋਰ ਵੀ ਮਹੱਤਵਪੂਰਨ ਬਣ ਗਏ ਹਨ, ਜਦੋਂ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਆਪਣੇ ਹੱਕਾਂ ਦੀ ਖਾਤਿਰ ਲੜਨਾ ਪੈ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ ਡਾ. ਅੰਬੇਡਕਰ ਨੇ ਦੇਸ਼ ਨੂੰ ਇਕ ਮਹਾਨ ਅਤੇ ਮਜ਼ਬੂਤ ਸੰਵਿਧਾਨ ਦਿੱਤਾ ਸੀ, ਲੇਕਿਨ ਮੌਜੂਦਾ ਸਰਕਾਰ ਉਸ ਸੰਵਿਧਾਨ ਨੂੰ ਕਮਜ਼ੋਰ ਕਰਨ ਲਈ ਆਏ ਦਿਨ ਕੋਸ਼ਿਸ਼ਾਂ ਕਰਦੀ ਰਹਿੰਦੀ ਹੈ | ਦੀਵਾਨ ਨੇ ਜ਼ੋਰ ਦਿੰਦਿਆਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਤੋਂ ਸਮਾਜ ਦੇ ਲੋੜਵੰਦ ਅਤੇ ਪਿਛੜੇ ਵਰਗਾਂ ਦੇ ਹੱਕਾਂ ਦੀ ਖਾਤਿਰ ਲੜਦੀ ਰਹੀ ਹੈ | ਡਾ. ਅੰਬੇਡਕਰ ਦੇ ਵਿਚਾਰ ਨਾ ਸਿਰਫ਼ ਅੱਜ, ਬਲਕਿ ਆਉਣ ਵਾਲੇ ਸਮੇਂ ਵਿਚ ਵੀ ਸਾਨੂੰ ਰਾਹ ਦਿਖਾਉਂਦੇ ਰਹਿਣਗੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਕਾਂਗਰਸੀ ਆਗੂ ਇੰਦਰਜੀਤ ਕਪੂਰ, ਜਸਵਿੰਦਰ ਸਿੰਘ ਓਸਾਹਨ, ਗੁਰਨਾਮ ਸਿੰਘ ਕਲੇਰ, ਗਗਨਦੀਪ ਬਾਵਾ, ਹੇਮੰਤ ਮਹਾਜਨ, ਨਿਰਭੈ ਸਿੰਘ ਰੰਗੂਵਾਲ, ਵਰੁਣ ਸ਼ਰਮਾ, ਨਿਵੇਸ਼ ਵਾਸਨ, ਸ਼ਿਵ ਓਸਾਹਨ ਵੀ ਮੌਜੂਦ ਰਹੇ |

ਪਿਛਲੀ ਖ਼ਬਰ ਖਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਦਿਹਾੜੇ ਮੌਕੇ ਸ਼ਹਿਰ ਦੇ ਵੱਖ-ਵੱਖ ਗੁਰਦੁਆਰਿਆਂ 'ਚ ਗੁਰਮਤਿ ਸਮਾਗਮ <br/> ਅਗਲੀ ਖ਼ਬਰ ਖ਼ੁਦਕੁਸ਼ੀ ਮਾਮਲੇ 'ਚ ਮੁਲਜ਼ਮਾਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਪੁਲਿਸ ਕਮਿਸ਼ਨਰ ਦਫ਼ਤਰ ਬਾਹਰ ਰੋਸ ਪ੍ਰਦਰਸ਼ਨ <...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।