ਲੁਧਿਆਣਾ, 14 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਖਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਦਿਹਾੜੇ ਨੂੰ ਸਮਰਪਿਤ ਸ਼ਹਿਰ ਦੇ ਵੱਖ-ਵੱਖ ਗੁਰਦੁਆਰਿਆਂ 'ਚ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਏ ਗਏ, ਜਿਨਾਂ 'ਚ ਵੱਡੀ ਗਿਣਤੀ ਵਿਚ ਸੰਗਤਾਂ ਸਵੇਰ ਤੋਂ ਲੈਕੇ ਦੇਰ ਰਾਤ ਤੱਕ ਨਤਮਸਤਕ ਹੁੰਦੀਆਂ ਰਹੀਆਂ | ਇਸ ਤੋਂ ਇਲਾਵਾ ਸ਼ਹਿਰ ਦੇ ਕਈ ਗੁਰੂ ਘਰਾਂ ਵਿਚ ਅੰਮਿ੍ਤ ਸੰਚਾਰ ਸਮਾਗਮ ਵੀ ਕਰਵਾਏ ਗਏ, ਜਿਸ ਦੌਰਾਨ ਸੈਂਕੜੇ ਪ੍ਰਾਣੀ ਖੰਡੇ ਬਾਟੇ ਦਾ ਅੰਮਿ੍ਤ ਛੱਕ ਕੇ ਗੁਰੂ ਵਾਲੇ ਬਣੇ |
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ
ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਦੇ ਸਬੰਧ 'ਚ ਮਹਾਨ ਗੁਰਮਤਿ ਸਮਾਗਮ ਕਰਵਾਏ ਗਏ | ਗੁ: ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਬਚਿੱਤਰ ਸਿੰਘ ਨੇ ਕਿਹਾ ਕਿ ਖਾਲਸਾ ਪੰਥ ਦੇ ਸਿਰਜਣਹਾਰ ਦਸ਼ਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਜਿੱਥੇ ਜਬਰ ਤੇ ਜ਼ੁਲਮ ਦੇ ਖਿਲਾਫ ਆਪਣੀ ਜ਼ੋਰਦਾਰ ਆਵਾਜ਼ ਬੁਲੰਦ ਕੀਤੀ, ਉੱਥੇ ਆਪਣੀ ਕਲਮ ਰਾਹੀਂ ਨਵੀਂ ਸਮਾਜਿਕ ਕ੍ਰਾਂਤੀ ਲਿਆਉਣ ਵਿਚ ਵੀ ਆਪਣੀ ਅਹਿਮ ਭੂਮਿਕਾ ਨਿਭਾਈ, ਖਾਸ ਕਰਕੇ ਜਾਤ ਪਾਤ ਦਾ ਖਾਤਮਾ ਕਰਦੇ ਹੋਏ ਖਾਲਸਾ ਪੰਥ ਦੀ ਸਿਰਜਣਾ ਕਰਕੇ ਇਕ ਨਵੇਂ ਇਤਿਹਾਸ ਦੀ ਰਚਨਾ ਕੀਤੀ | ਉਨਾਂ ਨੇ ਕਿਹਾ ਕਿ ਗੁਰੂ ਸਾਹਿਬ ਨੇ ਅਕਾਲ ਪੁਰਖ ਦਾ ਜਸ ਗਾਉਂਦਿਆਂ ਜੋ ਉਪਦੇਸ਼ ਤੇ ਸਿੱਖਿਆਵਾਂ ਸਾਨੂੰ ਦਿੱਤੀਆਂ ਸਨ | ਆਉ ਉਨਾਂ ਦੇ ਵੱਧ ਤੋਂ ਵੱਧ ਧਾਰਨੀ ਬਣੀਏ, ਖਾਸ ਕਰਕੇ ਗੁਰੂ ਗੋਬਿੰਦ ਸਿੰਘ ਜੀ ਵਲੋਂ ਸਮੁੱਚੀ ਮਨੁੱਖਤਾ ਨੂੰ ਬਖਸ਼ੇ ਸਿਧਾਂਤਾਂ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾ ਕੇ ਆਪਣਾ ਜੀਵਨ ਗੁਰੂ ਆਸੇ ਅਨੁਸਾਰ ਜੀਉਣ ਦੀ ਕੋਸ਼ਿਸ਼ ਕਰੀਏ | ਉਨਾਂ ਕਿਹਾ ਕਿ ਗੁਰੂ ਸਾਹਿਬ ਜੀ ਨੇ ਜ਼ਬਰ ਤੇ ਜ਼ੁਲਮ ਦੇ ਖਿਲਾਫ਼ ਆਪਣੀ ਜ਼ੋਰਦਾਰ ਆਵਾਜ਼ ਬੁਲੰਦ ਕਰਕੇ ਇਕ ਨਵੇਂ ਇਨਕਲਾਬ ਦੀ ਸਿਰਜਣਾ ਕੀਤੀ |ਜਿਸ ਦੇ ਸਦਕਾ ਉਨਾਂ ਨੂੰ ਸੰਸਾਰ ਦੇ ਇਤਿਹਾਸ ਵਿਚ ਇਕ ਇਨਕਲਾਬੀ ਰਹਿਬਰ ਦੇ ਰੂਪ ਵਜੋਂ ਜਾਣਿਆ ਜਾਂਦਾ ਹੈ | ਉਨਾਂ ਸਮੂਹ ਸੰਗਤਾਂ ਨੂੰ 327ਵੇਂ ਖਾਲਸਾ ਪੰਥ ਦੇ ਸਾਜਨਾ ਦਿਵਸ ਤੇ ਵਿਸਾਖੀ ਪੁਰਬ ਦੀਆਂ ਲੱਖ ਲੱਖ ਵਧਾਈਆਂ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਸਮੂਹ ਸੰਗਤਾਂ ਨੂੰ ਆਪਣੇ ਚਰਨਾਂ ਦੀ ਪ੍ਰੀਤੀ ਬਖਸ਼ਣ | ਗੁਰਮਤਿ ਸਮਾਗਮ 'ਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਹਰਦੇਵ ਸਿੰਘ, ਭਾਈ ਗੁਰਦੇਵ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲਿਆਂ ਦੇ ਕੀਰਤਨੀ ਜੱਥਿਆਂ ਸਮੇਤ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦੇ ਬੱਚਿਆਂ ਦੇ ਕੀਰਤਨੀ ਜੱਥੇ ਅਤੇ ਇਸਤਰੀ ਸਤਿਸੰਗ ਸਭਾ ਦੇ ਕੀਰਤਨੀ ਜੱਥੇ ਨੇ ਆਪਣੀਆਂ ਹਾਜ਼ਰੀਆ ਭਰ ਕੇ ਗੁਰੂ ਜੱਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਸਮਾਗਮ ਦੀ ਸਮਾਪਤੀ ਉਪਰੰਤ ਗੁਰਦੁਆਰਾ ਸਾਹਿਬ ਦੇ ਮੀਤ ਗ੍ਰੰਥੀ ਸਿੰਘ ਨੇ ਸੰਗਤਾਂ ਦਾ ਧੰਨਵਾਦ ਪ੍ਰਗਟ ਕੀਤਾ ਅਤੇ ਸਮੂਹ ਕੀਰਤਨੀ ਜੱਥਿਆਂ ਦੇ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ | ਸਮਾਗਮ 'ਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਅਹੁਦੇਦਾਰ ਮਹਿੰਦਰ ਸਿੰਘ ਡੰਗ, ਅੱਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਬਲਬੀਰ ਸਿੰਘ ਭਾਟੀਆ, ਹਰਪਾਲ ਸਿੰਘ ਖਾਲਸਾ, ਸੁਖਵਿੰਦਰ ਸਿੰਘ ਹੈਪੀ ਕੋਚਰ, ਹਰਮੀਤ ਸਿੰਘ ਡੰਗ, ਰਣਜੀਤ ਸਿੰਘ ਖਾਲਸਾ, ਹਰਬੰਸ ਸਿੰਘ ਰਾਜਾ, ਪਰਮਜੀਤ ਸਿੰਘ ਸੇਠੀ, ਹਰਮਿੰਦਰ ਸਿੰਘ ਕੋਹਲੀ, ਸੁਰਿੰਦਰਪਾਲ ਸਿੰਘ ਭੁਟੀਆਣੀ, ਗੁਰਦੀਪ ਸਿੰਘ ਡੀਮਾਰਟੇ, ਨਰਿੰਦਰਪਾਲ ਸਿੰਘ ਕਥੂਰੀਆ, ਜੋਗਿੰਦਰ ਸਿੰਘ ਸਲੂਜਾ, ਅਵਤਾਰ ਸਿੰਘ ਮਿੱਡਾ ਆਦਿ ਹਾਜ਼ਰ ਸਨ |
ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ
ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਦਿਹਾੜੇ ਸਬੰਧੀ ਵਿਸ਼ੇਸ ਸਮਾਗਮ ਕਾਰਵਾਏ ਗਏ, ਜਿਸ ਵਿਚ ਆਸਾ ਜੀ ਦੀ ਵਾਰ ਦਾ ਕੀਰਤਨ ਅਤੇ ਸੁਖਮਨੀ ਸਾਹਿਬ ਜੀ ਦਾ ਜਾਪ ਸੰਗਤੀ ਰੂਪ ਵਿਚ ਕੀਤਾ ਗਿਆ, ਉਪਰੰਤ ਹਜੂਰੀ ਰਾਗੀ ਜਥੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਰਾਤ ਦੇ ਸਮਾਗਮਾਂ 'ਚ ਭਾਈ ਕ੍ਰਿਪਾਲ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਜਸਵੰਤ ਸਿੰਘ ਸ਼੍ਰੋਮਣੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਲਵਦੀਪ ਸਿੰਘ ਬਟਾਲਾ ਸਾਹਿਬ, ਭਾਈ ਗਗਨਪ੍ਰੀਤ ਸਿੰਘ ਲੁਧਿਆਣੇ ਵਾਲੇ, ਭਾਈ ਮਨਜਿੰਦਰ ਸਿੰਘ ਨਾਡਾ ਸਾਹਿਬ, ਭਾਈ ਸ਼ਰਨਜੀਤ ਸਿੰਘ ਰਣੀਕੇ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲਿਆਂ ਨੇ ਗੁਰਬਾਣੀ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਰਿੰਦਰ ਪਾਲ ਸਿੰਘ ਬਿੰਦਰਾ, ਜਨਰਲ ਸਕੱਤਰ ਸੁਖਵਿੰਦਰ ਪਾਲ ਸਿੰਘ ਸਰਨਾ, ਅਮਰਜੀਤ ਸਿੰਘ ਟਿੱਕਾ, ਨਵਪ੍ਰੀਤ ਸਿੰਘ ਬਿੰਦਰਾ, ਹਰਪ੍ਰੀਤ ਸਿੰਘ ਰਾਜਧਾਨੀ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਖਾਲਸਾ ਪੰਥ ਦਾ ਸਾਜਨਾ ਦਿਵਸ ਗੁ: ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਅੰਮਿ੍ਤ ਵੇਲੇ ਤੋਂ ਹੀ ਗੁਰਬਾਣੀ ਦਾ ਪ੍ਰਵਾਹ ਆਰੰਭ ਹੋਇਆ | ਨਿਤਨੇਮ ਅਤੇ ਆਸਾ ਜੀ ਦੀ ਵਾਰ ਦੇ ਕੀਰਤਨ ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਗਗਨਦੀਪ ਸਿੰਘ ਅਤੇ ਅਮਨਦੀਪ ਸਿੰਘ ਦੇ ਕੀਰਤਨੀ ਜੱਥੇ ਨੇ ਸੰਗਤਾਂ ਨੂੰ ਸਰਵਨ ਕਰਵਾਏ | ਸ਼੍ਰੀ ਸਹਿਜ ਪਾਠ ਜੀ ਦੀ ਸਮਾਪਤੀ ਦੇ ਭੋਗ ਪਾਏ ਗਏ ਜੋ ਕਿ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਵਲੋਂ ਸੰਗਤੀ ਰੂਪ ਵਿਚ ਕੀਤੇ ਗਏ ਉਪਰੰਤ ਬੱਚਿਆਂ ਦੇ ਗੁਰਬਾਣੀ ਦੇ ਮੁਕਾਬਲੇ ਵੀ ਕਰਵਾਏ ਗਏ | ਗੁ: ਸਾਹਿਬ ਦੀ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਗਿਆਨੀ ਪ੍ਰਣਾਮ ਸਿੰਘ ਹੈਡ ਗ੍ਰੰਥੀ ਦੂਖ ਨਿਵਾਰਨ ਸਾਹਿਬ ਪਟਿਆਲੇ ਵਾਲਿਆਂ ਨੇ ਸੰਗਤਾਂ ਨੂੰ ਕਥਾ ਵਿਚਾਰਾਂ ਰਾਹੀ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ | ਭਾਈ ਦਿਲਬਾਗ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ ਵਾਲਿਆਂ ਨੇ ਸੰਗਤਾਂ ਨੂੰ ਕੀਰਤਨ ਰਾਹੀਂ ਗੁਰੂ ਜੱਸ ਨਾਲ ਜੋੜਿਆ | ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਕਰਤਾਰ ਸਿੰਘ ਬਰਾੜ ਅਤੇ ਪਰਮਿੰਦਰ ਸਿੰਘ ਨੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਨਾਲ ਭਾਈ ਦਿਲਬਾਗ ਸਿੰਘ ਦੇ ਕੀਰਤਨੀ ਜੱਥੇ ਦਾ ਸਨਮਾਨ ਕੀਤਾ ਅਤੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਸਮਾਗਮ 'ਚ ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਸਰਬਜੀਤ ਸਿੰਘ ਚਗਰ, ਬਲਬੀਰ ਸਿੰਘ, ਮਲਕੀਤ ਸਿੰਘ, ਜਗਮੋਹਨ ਸਿੰਘ, ਯਸ਼ਪਾਲ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ, ਪਰਮਜੀਤ ਸਿੰਘ, ਤਰਲੋਕ ਸਿੰਘ, ਤਰਲੋਕ ਸਿੰਘ ਸਚਦੇਵਾ, ਗੁਰਦੀਪ ਸਿੰਘ ਕਾਲੜਾ, ਕਿ੍ਪਾਲ ਸਿੰਘ ਕਾਲੜਾ, ਤਰਲੋਕ ਸਿੰਘ ਆਦਿ ਹਾਜ਼ਰ ਸਨ |
ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ
ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਅਰਬਨ ਅਸਟੇਟ ਫੇਸ-2 ਦੁੱਗਰੀ ਵਿਖੇ ਖਾਲਸਾ ਪੰਥ ਦੇ ਸਥਾਪਨਾ ਦਿਵਸ ਅਤੇ ਵਿਸਾਖੀ ਦਿਹਾੜੇ ਸਬੰਧੀ ਵਿਸ਼ੇਸ਼ ਦੀਵਾਨ ਸਜਾਏ ਗਏ | ਅੰਮਿ੍ਤ ਵੇਲੇ ਨਿਤਨੇਮ ਦੀ ਬਾਣੀਆਂ ਤੇ ਪਾਠ ਤੋਂ ਬਾਅਦ ਗੁ: ਸਾਹਿਬ ਦੇ ਹਜ਼ੂਰੀ ਰਾਗੀ ਜੱਥੇ ਨੇ ਆਸਾ ਦੀ ਵਾਰ ਦੇ ਕੀਰਤਨ ਕੀਤੇ | ਇਸਤਰੀ ਸਤਸੰਗ ਦੀਆਂ ਬੀਬੀਆਂ ਦੇ ਕੀਰਤਨ ਉਪਰੰਤ ਗੁ: ਸਾਹਿਬ ਦੀ ਸੰਗੀਤ ਅਕੈਡਮੀ ਦੇ ਬੱਚਿਆਂ ਨੇ ਮਨੋਹਰ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਭਾਈ ਪਲਵਿੰਦਰ ਸਿੰਘ ਹਜ਼ੂਰੀ ਰਾਗੀ ਜੱਥਾ ਸ਼੍ਰੀ ਦਰਬਾਰ ਸਾਹਿਬ, ਭਾਈ ਰਾਜਪ੍ਰੀਤ ਸਿੰਘ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜੱਥੇ ਅਤੇ ਭਾਈ ਕਿਰਪਾਲ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਵਾਲਿਆਂ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ | ਅਮੇਰਿਟਸ ਹੌਸਪੀਟਲ ਵਲੋਂ ਫਰੀ ਮੈਡੀਕਲ ਕੈਂਪ ਲਗਾਇਆ ਗਿਆ, ਜਿਸ ਵਿਚ ਔਰਥੋ, ਗਾਇਨੇ, ਈ ਏਨ ਟੀ, ਗੇਸਟੋ, ਪੀਡੀਆ ਦੇ ਡਾਕਟਰਾਂ ਦੀ ਟੀਮ ਚੈੱਕ ਕਰ ਰਹੀ ਸੀ | ਸ਼ਾਮ ਦੇ ਦੀਵਾਨਾਂ ਦੌਰਾਨ ਪੰਥ ਪ੍ਰਸਿੱਧ ਮੀਰੀ ਪੀਰੀ ਖਾਲਸਾ ਦੇ ਰਾਗੀ ਜੱਥੇ ਨੇ ਇਲਾਹੀ ਬਾਣੀ ਦੇ ਕੀਰਤਨ ਨਾਲ ਸੰਗਤ ਨੂੰ ਜੋੜਿਆ | ਬ੍ਰੈਡ ਪਕੌੜੇ, ਲੱਸੀ, ਕੁਲਫੀ, ਦੇ ਲੰਗਰ ਖੁੱਲੇ ਚੱਲ ਰਹੇ ਸੀ | ਦੀਵਾਨਾਂ ਦੀ ਸਮਾਪਤੀ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਅਰਵਿੰਦਰ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਮਹਿੰਦਰ ਸਿੰਘ, ਸੁਖਦੇਵ ਸਿੰਘ ਪਨੇਸਰ, ਕੰਵਲਨੈਨ ਸਿੰਘ ਭਾਟੀਆ, ਰਾਮ ਸਿੰਘ, ਗੁਰਚਰਨ ਸਿੰਘ ਸਿੱਧੂ, ਸੁਖਵਿੰਦਰ ਸਿੰਘ, ਨਰਿੰਦਰ ਸਿੰਘ ਕਾਲਾ, ਕੁਲਦੀਪ ਸਿੰਘ, ਪੂਰਨ ਸਿੰਘ, ਵਰਿੰਦਰ ਸਿੰਘ, ਜੀਵਨਜੋਤ ਸਿੰਘ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ
ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਿੰਘ ਸਭਾ ਵਿਖੇ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਾ ਦਿਹਾੜਾ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਅੰਮਿ੍ਤ ਵੇਲੇ ਤੋਂ ਦੁਪਹਿਰ 3.00 ਵਜੇ ਤਕ ਅਤੇ ਸ਼ਾਮ 6.00 ਵਜੇ ਤੋਂ ਰਾਤ 10.30 ਵਜੇ ਤੱਕ ਵਿਸ਼ੇਸ਼ ਦੀਵਾਨ ਸਜਾਏ ਗਏ | ਇਨਾਂ ਸਮਾਗਮਾਂ ਦੌਰਾਨ ਭਾਈ ਸੁਖਪ੍ਰੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਬਲਦੇਵ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਸਤਿੰਦਰਪਾਲ ਸਿੰਘ ਅਖੰਡ ਕੀਰਤਨੀ ਜਥਾ, ਭਾਈ ਗੁਰਮਿੰਦਰ ਪਾਲ ਸਿੰਘ ਲਾਲ ਵੀਰ ਜੀ, ਗਿਆਨੀ ਬਲਵੰਤ ਸਿੰਘ, ਭਾਈ ਮਨਦੀਪ ਸਿੰਘ, ਭਾਈ ਭਗਵਾਨ ਸਿੰਘ, ਬਾਲਾ ਪ੍ਰੀਤਮ ਸਟੱਡੀ ਸਰਕਲ ਦੇ ਬੱਚਿਆਂ ਨੇ ਹਾਜ਼ਰੀਆਂ ਭਰੀਆਂ ਅਤੇ ਸੰਗਤਾਂ ਨੂੰ ਗੁਰਬਾਣੀ ਕਥਾ ਕੀਰਤਨ ਦੁਆਰਾ ਨਿਹਾਲ ਕੀਤਾ | ਇਸ ਮੌਕੇ ਅੰਮਿ੍ਤ ਦਾ ਬਾਟਾ ਵੀ ਤਿਆਰ ਹੋਇਆ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਪੰਜ ਪਿਆਰੇ ਸਾਹਿਬਾਨ ਤੋਂ ਅੰਮਿ੍ਤ ਦੀ ਦਾਤ ਪ੍ਰਾਪਤ ਕੀਤੀ ਤੇ ਗੁਰੂ ਵਾਲੇ ਬਣੇ | ਇਸ ਮੌਕੇ ਗੁਰਮੀਤ ਸਿੰਘ ਪ੍ਰਧਾਨ ਅਤੇ ਜਰਨੈਲ ਸਿੰਘ ਜਰਨਲ ਸਕੱਤਰ ਨੇ ਰਾਗੀ ਜੱਥਿਆਂ ਨੂੰ ਸਨਮਾਨਿਤ ਕਰਦਿਆਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਸਮਾਗਮ 'ਚ ਭੁਪਿੰਦਰਪਾਲ ਸਿੰਘ ਧਵਨ ਮੀਤ ਪ੍ਰਧਾਨ, ਸੰਤੋਖ ਸਿੰਘ ਖੁਰਾਣਾ ਮੀਤ ਪ੍ਰਧਾਨ, ਦਰਸ਼ਨ ਸਿੰਘ ਰਾਜੂ, ਮੋਹਿੰਦਰਪਾਲ ਸਿੰਘ ਧਵਨ, ਸੰਦੀਪ ਸਿੰਘ, ਗੁਰਮਿੰਦਰ ਸਿੰਘ ਬਤਰਾ, ਅਮਨਪ੍ਰੀਤ ਸਿੰਘ ਅਮਨ, ਹਰਮਿੰਦਰ ਸਿੰਘ ਬਿੱਟੂ, ਹਰਕੀਰਤ ਸਿੰਘ, ਰਛਪਾਲ ਸਿੰਘ, ਦਰਸ਼ਨ ਸਿੰਘ ਦਰਸ਼ੀ, (ਬਾਕੀ ਸਫਾ 6 'ਤੇ)
(ਸਫਾ 5 ਦੀ ਬਾਕੀ)
ਚਰਨਜੀਤ ਸਿੰਘ, ਸੁਰਜੀਤ ਸਿੰਘ, ਹਰਵਿੰਦਰ ਸਿੰਘ ਆਦਿ ਹਾਜ਼ਰ ਸਨ | ਗੁਰੂ ਦੇ ਲੰਗਰ ਅਤੱਟ ਵਰਤਾਏ ਗਏ |
ਗੁਰਦੁਆਰਾ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ
ਗੁਰਦੁਆਰਾ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਵਿਖੇ ਖਾਲਸਾ ਸਾਜਨਾ ਦਿਵਸ ਅਤੇ ਵੈਸਾਖ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਅੰਮਿ੍ਤ ਵੇਲੇ ਤੋਂ ਦੁਪਹਿਰ 2.00 ਵਜੇ ਤੱਕ ਵਿਸ਼ੇਸ਼ ਦੀਵਾਨ ਸਜਾਏ ਗਏ, ਜਿਸ ਵਿਚ ਭਾਈ ਅਵਤਾਰ ਸਿੰਘ ਨੇ ਆਸਾ ਜੀ ਦੇ ਵਾਰ ਦੇ ਕੀਰਤਨ ਕੀਤੇ | ਉਪਰੰਤ ਗਿਆਨੀ ਸੁਖਵਿੰਦਰ ਸਿੰਘ ਹੈਡ ਗ੍ਰੰਥੀ ਨੇ ਵਿਸਾਖੀ ਪੁਰਬ ਅਤੇ ਸੰਗਰਾਂਦ ਸਬੰਧੀ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ | ਭਾਈ ਸਤਿੰਦਰਪਾਲ ਸਿੰਘ ਅਖੰਡ ਕੀਰਤਨੀ ਜਥੇ ਵਲੋਂ ਗੁਰਬਾਣੀ ਸ਼ਬਦ ਅਤੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਅਜੀਤ ਸਿੰਘ ਨੇ ਵਿਸਾਖੀ ਦੇ ਪਵਿੱਤਰ ਦਿਹਾੜੇ 'ਤੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਰਾਗੀ ਜੱਥਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਗੁਰਦੁਆਰਾ ਕਮੇਟੀ ਦੇ ਸਮੂਹ ਮੈਂਬਰਾਂ ਵਲੋਂ ਸੰਗਤਾਂ ਨੂੰ ਮੁਬਾਰਕਬਾਦ ਦਿੱਤੀ ਗਈ | ਇਸ ਮੌਕੇ ਜਗਜੀਤ ਸਿੰਘ ਜੱਗਾ, ਪ੍ਰੀਤਮ ਸਿੰਘ, ਜਸਪ੍ਰੀਤ ਸਿੰਘ, ਬੀਬੀ ਰਵਿੰਦਰ ਕੌਰ, ਹਰਪ੍ਰੀਤ ਕੌਰ, ਜਸਬੀਰ ਕੌਰ, ਮੈਨੇਜਰ ਸਰਵਨ ਸਿੰਘ ਆਦਿ ਹਾਜ਼ਰ ਸਨ |
ਗੁ: ਚਰਨਛੋਹ ਪਾਤਸ਼ਾਹੀ ਛੇਵੀਂ
ਗੁਰਦੁਆਰਾ ਚਰਨਛੋਹ ਪਾਤਸ਼ਾਹੀ ਛੇਵੀਂ ਪੰਜਾਬ ਮਾਤਾ ਨਗਰ ਸਥਿਤ ਵਿਸ਼ਾਲ ਨਗਰ ਜਵੱਦੀ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਦਿਹਾੜੇ ਦੇ ਸਬੰਧ 'ਚ ਸੰਗਤਾਂ ਦੇ ਸਹਿਯੋਗ ਨਾਲ ਗਰਮਤਿ ਸਮਾਗਮ ਕਰਵਾਏ ਗਏ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ | ਸਮਾਗਮ ਦੌਰਾਨ ਰਾਗੀ ਸਿੰਘਾਂ ਨੇ ਗੁਰਬਾਣੀ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ | ਇਸ ਮੌਕੇ ਮੁੱਖ ਸੇਵਾਦਾਰ ਸਤਵਿੰਦਰ ਸਿੰਘ ਜਵੱਦੀ ਨੇ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਰਾਗੀ ਸਿੰਘਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਅਮਰਿੰਦਰ ਸਿੰਘ ਐਮ.ਪੀ., ਮਲਕੀਤ ਸਿੰਘ, ਰਾਮ ਆਸਰਾ ਸਿੰਘ, ਨਿਰਮਲ ਸਿੰਘ ਸੰਧੂ, ਅਵਤਾਰ ਸਿੰਘ, ਗੁਰਦੇਵ ਸਿੰਘ, ਗੁਰਚਰਨ ਸਿੰਘ, ਸੁਖਅਤਾਰ ਸਿੰਘ, ਬਲਵਿੰਦਰ ਸਿੰਘ ਭੋਲਾ, ਹਰਜੀਤ ਸਿੰਘ ਜਵੈਲਰਜ਼, ਜੀਤ ਸਿੰਘ, ਪ੍ਰੇਮ ਸਿੰਘ, ਗਗਨ ਸਿੰਘ, ਅਨੂਪ ਸਿੰਘ, ਚਰਨਜੀਤ ਸਿੰਘ, ਬੀਬੀ ਹਰਮੀਤ ਕੌਰ ਐਸਡੀਓ, ਹਰਪ੍ਰੀਤ ਕੌਰ, ਧਨਵੀਰ ਕੌਰ, ਮਨਮੋਹਨ ਕੌਰ, ਸਤਨਾਮ ਕੌਰ, ਹਰਮਿੰਦਰ ਕੌਰ, ਜਸਬੀਰ ਕੌਰ, ਹਰਪ੍ਰੀਤ ਕੌਰ, ਬਲਵਿੰਦਰ ਕੌਰ, ਅਮਰਜੀਤ ਕੌਰ, ਸੁਰਿੰਦਰ ਕੌਰ ਸੰਧੂ, ਬੀਬੀ ਮੀਨਾ, ਰਣਜੀਤ ਕੌਰ ਆਦਿ ਹਾਜ਼ਰ ਸਨ |
ਗੁਰਦੁਆਰਾ ਸ਼ਹੀਦਾਂ ਫੇਰੂਮਾਨ
ਸਿੱਖ ਸ਼ਹੀਦਾਂ ਦਾ ਯਾਦਗਾਰੀ ਅਸਥਾਨ ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ ਢੋਲੇਵਾਲ ਚੌਂਕ ਵਿਖੇ ਖਾਲਸਾ ਸਾਜਨਾ ਦਿਵਸ ਅਤੇ ਵੈਸਾਖ ਮਹੀਨੇ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਸ਼ਰਧਾ ਅਤੇ ਸਤਿਕਾਰ ਸਹਿਤ ਕਰਵਾਇਆ ਗਿਆ | ਅੰਮਿ੍ਤ ਵੇਲੇ ਤੋਂ ਹੀ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਜਥਿਆਂ ਭਾਈ ਪਰਮਵੀਰ ਸਿੰਘ, ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਹਰਪ੍ਰੀਤ ਸਿੰਘ ਖਾਲਸਾ ਅਤੇ ਉਨਾਂ ਦੇ ਜੱਥੇ ਵਲੋਂ ਅੰਮਿ੍ਤਮਈ ਗੁਰਬਾਣੀ ਕੀਰਤਨ ਦੀ ਸੇਵਾ ਨਿਭਾਈ ਗਈ, ਜਿਸ ਨਾਲ ਸੰਗਤਾਂ ਨੂੰ ਆਤਮਕ ਆਨੰਦ ਪ੍ਰਾਪਤ ਹੋਇਆ | ਇਸ ਮੌਕੇ ਖਾਲਸਾ ਸਾਜਨਾ ਦਿਵਸ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਕਿਹਾ ਕਿ ਖਾਲਸਾ ਪੰਥ ਦੀ ਸਾਜਨਾ ਮਨੁੱਖਤਾ ਨੂੰ ਸੱਚ, ਨਿਆਂ ਅਤੇ ਬਰਾਬਰੀ ਦਾ ਸਨੇਹਾ ਦਿੰਦੀ ਹੈ | ਉਨਾਂ ਕਿਹਾ ਕਿ ਸਾਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਦਿੱਤੇ ਗਏ ਸਿਧਾਂਤਾਂ 'ਤੇ ਚੱਲਦਿਆਂ ਆਪਣੀ ਜ਼ਿੰਦਗੀ ਨੂੰ ਗੁਰਮਤਿ ਅਨੁਸਾਰ ਬਣਾਉਣਾ ਚਾਹੀਦਾ ਹੈ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸੰਗਤੀ ਰੂਪ ਵਿਚ ਰਾਗੀ ਜਥੇ ਨੂੰ ਸਿਰਪਾਓ ਭੇਟ ਕੀਤੇ | ਗੁਰੂ ਦੇ ਅਤੁੱਟ ਲੰਗਰ ਵਰਤਾਏ ਗਏ | ਇਸ ਮੌਕੇ ਪਰਮਜੀਤ ਸਿੰਘ ਲਾਇਲਪੁਰੀ, ਤੇਜਿੰਦਰ ਸੀ ਡੰਗ, ਤਰਲੋਚਨ ਸਿੰਘ ਬੱਬਰ, ਇੰਦਰਜੀਤ ਸਿੰਘ ਮੱਕੜ, ਜਤਿੰਦਰਪਾਲ ਸਿੰਘ ਸਲੂਜਾ, ਸੁਰਿੰਦਰਜੀਤ ਸਿੰਘ ਮੱਕੜ, ਬਲਜੀਤ ਸਿੰਘ ਦੁਖੀਆ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਇੰਦਰਜੀਤ ਸਿੰਘ ਗੋਲਾ, ਲਖਵਿੰਦਰ ਸਿੰਘ ਲੱਖਾ, ਸੁਰਿੰਦਰ ਸਿੰਘ ਨਾਰੰਗ, ਮੋਹਨ ਸਿੰਘ ਚੌਹਾਨ, ਅਰਜੁਨ ਸਿੰਘ ਚੀਮਾ, ਪਰਮਿੰਦਰ ਸਿੰਘ, ਰਵਿੰਦਰ ਸਿੰਘ ਰਵੀ, ਗੁਰਮੀਤ ਸਿੰਘ, ਸੁਨੀਲ ਕੁਮਾਰ, ਦਵਿੰਦਰ ਕੌਰ ਸੋਹਲ, ਜਸਮੇਲ ਕੌਰ ਖੇੜੀਕਲਾਂ, ਰਵਨੀਤ ਕੌਰ ਖੇੜੀਕਲਾਂ, ਅਰਵਿੰਦਰ ਕੌਰ ਆਦਿ ਹਾਜ਼ਰ ਸਨ |
ਸੁਆਮੀ ਸੰਤ ਦਾਸ ਦਰਬਾਰ ਵਿਖੇ ਗੁਰਮਤਿ ਸਮਾਗਮ ਹੋਇਆ
ਲੁਧਿਆਣਾ, (ਪਰਮਿੰਦਰ ਸਿੰਘ ਆਹੂਜਾ)-ਵੈਸਾਖ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਅਤੇ ਖ਼ਾਲਸਾ ਸਾਜਨਾ ਦਿਵਸ ਮੌਕੇ ਗੁਰਮਤਿ ਸਮਾਗਮ ਮਹਾਂਮੰਡਲੇਸ਼ਵਰ ਸੁਆਮੀ ਸ਼ਾਂਤਾ ਨੰਦ ਉਦਾਸੀਨ ਦੀ ਦੇਖ ਰੇਖ ਅਤੇ ਗੁਰਪੁਰਵਾਸੀ ਗਿਆਨੀ ਇੰਦਰਮੋਹਨ ਸਿੰਘ ਦੀਆਂ ਅਸੀਸਾਂ ਸਦਕਾ ਸੁਆਮੀ ਸੰਤ ਦਾਸ ਦਰਬਾਰ ਪੰਜਾਬੀ ਬਾਗ਼ ਕਾਲੋਨੀ ਸਲੇਮ ਟਾਬਰੀ ਵਿਖੇ ਕਰਵਾਇਆ ਗਿਆ | ਇਸ ਮੌਕੇ ਭਾਈ ਅਮਰ ਸਿੰਘ ਦੇ ਜਥੇ ਨੇ ਕੀਰਤਨ ਰਾਹੀਂ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ | ਕਥਾ ਵਾਚਕ ਗਿਆਨੀ ਹਰਦੀਪ ਸਿੰਘ ਨੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਵੈਸਾਖ ਮਹੀਨੇ ਦੀ ਸੰਗਰਾਂਦ ਅਤੇ ਖ਼ਾਲਸਾ ਸਾਜਨਾ ਦਿਵਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ | ਇਸ ਮੌਕੇ ਗਿਆਨੀ ਹਰਦੀਪ ਸਿੰਘ ਨੇ ਭਾਈ ਅਮਰ ਸਿੰਘ ਦੇ ਜਥੇ ਦਾ ਸਨਮਾਨ ਕਰਦਿਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਇੰਜੀਨੀਅਰ ਮਨਦੀਪ ਸਿੰਘ, ਚਮਕੌਰ ਸਿੰਘ, ਬਾਊ ਰਜਿੰਦਰਪਾਲ, ਰਜਿੰਦਰ ਪੁਰੀ, ਗਗਨਪ੍ਰੀਤ ਸਿੰਘ, ਜਗਜੀਤ ਸਿੰਘ ਆਦਿ ਹਾਜ਼ਰ ਸਨ |
ਇਆਲੀ, ਥਰੀਕੇ ਅਤੇ ਫੁੱਲਾਂਵਾਲ ਅਧੀਨ ਆਉਂਦੇ ਵੱਖ-ਵੱਖ ਗੁਰਦੁਆਰਿਆਂ 'ਚ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਸ਼ਰਧਾ ਸਹਿਤ ਮਨਾਈ
ਇਆਲੀ/ਥਰੀਕੇ/ਫੁੱਲਾਂਵਾਲ, (ਮਨਜੀਤ ਸਿੰਘ ਦੁੱਗਰੀ)-ਇਆਲੀ, ਥਰੀਕੇ ਅਤੇ ਫੁੱਲਾਂਵਾਲ ਅਧੀਨ ਆਉਂਦੇ ਵੱਖ-ਵੱਖ ਗੁਰਦੁਆਰਿਆਂ 'ਚ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਪਵਿੱਤਰ ਦਿਹਾੜਾ ਬਹੁਤ ਹੀ ਸ਼ਰਧਾ ਸਹਿਤ ਮਨਾਇਆ ਗਿਆ | ਇਸ ਦੌਰਾਨ ਸਾਰਾ ਦਿਨ ਸੰਗਤਾਂ ਦਾ ਗੁਰੂ ਘਰ ਨਤਮਸਤਕ ਹੋਣ ਲਈ ਆਉਣ-ਜਾਣ ਦਾ ਤਾਂਤਾ ਲਗਿਆ ਰਿਹਾ |
ਗੁਰਦੁਆਰਾ ਪਾਤਸ਼ਾਹੀ ਪਹਿਲੀ ਠੱਕਰਵਾਲ
ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਗੁਰਦੁਆਰਾ ਪਾਤਸ਼ਾਹੀ ਪਹਿਲੀ ਨਾਨਕਸਰ ਠੱਕਰਵਾਲ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਨੂੰ ਸਮਰਪਿਤ ਪਰਸੋਂ ਰੋਜ਼ ਤੋਂ ਆਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਸਰਬੱਤ ਦੇ ਭਲੇ ਅਤੇ ਨਗਰ ਦੀ ਚੜਦੀ ਕਲਾ ਲਈ ਅਰਦਾਸ ਹੈੱਡ ਗ੍ਰੰਥੀ ਭਾਈ ਸੂਰਤ ਸਿੰਘ ਨੇ ਕੀਤੀ ਅਤੇ ਭਾਈ ਬਚਿੱਤਰ ਸਿੰਘ ਨੇ ਸੰਗਤ ਨੂੰ ਹੁਕਮਨਾਮਾ ਸਰਵਣ ਕਰਵਾਇਆ, ਜਿਸ ਉਪਰੰਤ ਸਜਾਏ ਗਏ ਧਾਰਮਿਕ ਦੀਵਾਨ ਅੰਦਰ ਭਾਈ ਹਰਪ੍ਰੀਤ ਸਿੰਘ, ਬੀਬੀ ਨਵਜੋਤ ਕੌਰ ਲੁਧਿਆਣਾ ਵਾਲਿਆਂ ਅਤੇ ਪਿੰਡ ਦੀਆਂ ਬੱਚੀਆਂ ਦੇ ਕੀਰਤਨੀ ਜੱਥੇ ਵਲੋਂ ਇਲਾਹੀ ਬਾਣੀ ਦਾ ਕੀਰਤਨ ਅਤੇ ਢਾਡੀ ਜਸਮੀਤ ਸਿੰਘ ਬੱਦੋਵਾਲ ਅਤੇ ਢਾਡੀ ਬਲਵੀਰ ਸਿੰਘ ਦੋਲੋਂ ਕਲਾਂ ਵਾਲਿਆਂ ਦੇ ਢਾਡੀ ਜੱਥੇ ਵਲੋਂ ਢਾਡੀ ਵਾਰਾਂ ਰਾਹੀਂ ਗੁਰੂ ਜੱਸ ਗਾਇਣ ਕੀਤਾ ਗਿਆ | ਸਵੇਰ ਤੋਂ ਹੀ ਵੱਡੀ ਗਿਣਤੀ ਵਿਚ ਸੰਗਤਾਂ ਨੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਨ ਉਪਰੰਤ ਗੁਰੂ ਘਰ ਨਤਮਸਤਕ ਹੋ ਕੇ ਖੁਸ਼ੀਆਂ ਪ੍ਰਾਪਤ ਕੀਤੀਆਂ | ਸੰਗਤਾਂ ਲਈ ਗੁਰੂ ਕੇ ਲੰਗਰ ਸਾਰਾ ਦਿਨ ਅਤੁੱਟ ਵਰਤਾਏ ਗਏ |
ਗੁਰਦੁਆਰਾ ਭਾਈ ਬਾਲਾ ਜੀ ਦਾਦ
ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਪਿੰਡ ਦਾਦ ਦੇ ਗੁਰਦੁਆਰਾ ਭਾਈ ਬਾਲਾ ਜੀ ਵਿਖੇ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਹੈੱਡ ਗ੍ਰੰਥੀ ਅਮਰ ਸਿੰਘ ਵਲੋਂ ਅਰਦਾਸ ਕਰਨ ਉਪਰੰਤ ਭਾਈ ਸੁਖਦੇਵ ਸਿੰਘ ਨੇ ਹੁਕਮਨਾਮਾ ਸਰਵਣ ਕਰਵਾਇਆ, ਜਿਸ ਉਪਰੰਤ ਹਜ਼ੂਰੀ ਰਾਗੀ ਜੱਥਾ ਭਾਈ ਵਰਜਿੰਦਰ ਸਿੰਘ ਨੇ ਰਸ ਭਿੰਨਾ ਕੀਰਤਨ ਕਥਾਵਾਚਕ ਭਾਈ ਹਰਬੰਸ ਸਿੰਘ ਨੇ ਕਥਾ ਵਿਚਾਰਾਂ ਅਤੇ ਢਾਡੀ ਜੱਥਾ ਬਲਵੀਰ ਸਿੰਘ ਦੋਲੋਂ ਕਲਾਂ ਵਾਲਿਆਂ ਨੇ ਢਾਡੀ ਵਾਰਾਂ ਰਾਹੀਂ ਗੁਰੂ ਜੱਸ ਗਾਇਣ ਕੀਤਾ, ਜਿਨਾਂ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮੁੱਖ ਸੇਵਾਦਾਰ ਭਾਈ ਚਰਨਜੀਤ ਸਿੰਘ, ਮੈਨੇਜਰ ਗੁਰਮੀਤ ਸਿੰਘ ਵਲੋਂ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ | ਸੰਗਤਾਂ ਲਈ ਗੁਰੂ ਕੇ ਲੰਗਰ ਸਾਰਾ ਦਿਨ ਅਤੁੱਟ ਵਰਤੇ |
ਗੁਰਦੁਆਰਾ ਥੜ੍ਹਾ ਸਾਹਿਬ ਪਾਤਿਸ਼ਾਹੀ ਛੇਵੀਂ
ਛੇਵੀਂ ਪਾਤਸ਼ਾਹੀ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਥੜਾ ਸਾਹਿਬ ਇਆਲੀ ਕਲਾਂ ਵਿਖੇ ਪਰਸੋਂ ਰੋਜ਼ ਤੋਂ ਆਰੰਭ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਹੈੱਡ ਗ੍ਰੰਥੀ ਭਾਈ ਜਗਤਾਰ ਸਿੰਘ ਨੇ ਅਰਦਾਸ ਕਰਨ ਉਪਰੰਤ ਸੰਗਤ ਨੂੰ ਹੁਕਮਨਾਮਾ ਸਰਵਣ ਕਰਵਾਇਆ, ਜਿਸ ਉਪਰੰਤ ਸਜੇ ਦੀਵਾਨ ਅੰਦਰ ਭਾਈ ਪ੍ਰਭਜੋਤ ਸਿੰਘ ਗੰਗਾਨਗਰ ਵਾਲਿਆਂ ਦੇ ਹਜ਼ੂਰੀ ਰਾਗੀ ਜੱਥੇ ਅਤੇ ਇੰਦਰਜੀਤ ਕੌਰ ਲੁਧਿਆਣੇ ਵਾਲਿਆਂ ਨੇ ਗੁਰਬਾਣੀ ਦਾ ਰਸ ਭਿੰਨਾ ਕੀਰਤਨ ਅਤੇ ਢਾਡੀ ਰਣਜੀਤ ਸਿੰਘ ਰਾਣਾ ਦੇ ਢਾਡੀ ਜੱਥੇ ਨੇ ਵਾਰਾਂ ਰਾਹੀਂ ਗੁਰੂ ਜੱਸ ਗਾਇਣ ਕਰਕੇ ਸੰਗਤ ਨੂੰ ਨਿਹਾਲ ਕੀਤਾ | ਸੰਗਤਾਂ ਲਈ ਗੁਰੂ ਕੇ ਲੰਗਰ ਸਾਰਾ ਦਿਨ ਅਤੁੱਟ ਵਰਤਾਏ ਗਏ |
ਗੁਰਦੁਆਰਾ ਹਾਊਸਿੰਗ ਬੋਰਡ ਕਾਲੋਨੀ
ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸਤਿਸੰਗ ਸਭਾ ਹਾਊਸਿੰਗ ਬੋਰਡ ਕਾਲੋਨੀ ਭਾਈ ਰਣਧੀਰ ਸਿੰਘ ਨਗਰ ਲੁਧਿਆਣਾ ਵਿਖੇ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਾ ਦਿਹਾੜਾ ਬੜੀ ਹੀ ਸ਼ਰਧਾ ਸਤਿਕਾਰ ਸਹਿਤ ਮਨਾਇਆ | ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੀ ਸਮਾਪਤੀ ਉਪਰੰਤ, ਸਜਾਏ ਗਏ ਦੀਵਾਨਾਂ ਅੰਦਰ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਭਾਈ ਸਾਹਿਬ ਭਾਈ ਕੁਲਦੀਪ ਸਿੰਘ ਚੋਹਲਾ ਸਾਹਿਬ, ਹਜ਼ੂਰੀ ਰਾਗੀ ਜੱਥਾ ਗੁਰਦੁਆਰਾ ਸਾਹਿਬ ਭਾਈ ਗੁਰਦੇਵ ਸਿੰਘ, ਭਾਈ ਕੁਲਦੀਪ ਸਿੰਘ, ਭਾਈ ਬੁਲੰਦਪ੍ਰੀਤ ਸਿੰਘ ਲੁਧਿਆਣਾ ਵਾਲੇ, ਬੀਬੀ ਕੁਲਦੀਪ ਕੌਰ ਭਾਟੀਆ, ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਦੇ ਜੱਥੇ, ਗੁਰਦੁਆਰਾ ਸਾਹਿਬ ਦੇ ਸ਼ਬਦੀ ਜੱਥੇ ਵਲੋਂ ਸੰਗਤਾਂ ਨੂੰ ਸ਼ਬਦ ਕੀਰਤਨ ਰਾਹੀਂ ਗੁਰੂ ਸ਼ਬਦ ਨਾਲ ਜੋੜਿਆ, ਜਿਨਾਂ ਨੂੰ ਪ੍ਰਬੰਧਕ ਕਮੇਟੀ ਵਲੋਂ ਮੁੱਖ ਸੇਵਾਦਾਰ ਗੁਰਦੀਪ ਸਿੰਘ ਲੀਲ ਅਤੇ ਹੋਰਨਾਂ ਨੇ ਸਨਮਾਨਿਤ ਕੀਤਾ | ਗੁਰਦੁਆਰਾ ਸਾਹਿਬ ਦੇ ਸਾਬਕਾ ਪ੍ਰਧਾਨ ਜਥੇਦਾਰ ਨਛੱਤਰ ਸਿੰਘ ਸਿੱਧੂ, ਨਵੇਂ ਚੁਣੇ ਗਏ ਮੁੱਖ ਸੇਵਾਦਾਰ ਗੁਰਦੀਪ ਸਿੰਘ ਲੀਲ ਅਤੇ ਜਨਰਲ ਸਕੱਤਰ ਗੁਰਦੀਪ ਸਿੰਘ ਘੁਮਾਣ ਨੇ ਸੰਗਤਾਂ ਨੂੰ ਖ਼ਾਲਸਾ ਸਾਜਨਾ ਦਿਵਸ ਦੀ ਵਧਾਈ ਦਿੱਤੀ | ਇਸ ਮੌਕੇ ਡਾ. ਮਹਿੰਦਰ ਸਿੰਘ, ਜਥੇਦਾਰ ਚਰਨ ਸਿੰਘ, ਗੁਰਮੀਤ ਸਿੰਘ ਕੋਚਰ, ਮਾਸਟਰ ਬਲਰਾਜ ਸਿੰਘ, ਕੌਂਸਲਰ ਸਤਨਾਮ ਸਿੰਘ ਸਨੀ ਮਾਸਟਰ, ਸਰਦੂਲ ਸਿੰਘ, ਕੁਲਵਿੰਦਰ ਸਿੰਘ ਯੂ.ਐਸ.ਏ., ਬੂਟਾ ਸਿੰਘ, ਜਗਦੀਪ ਸਿੰਘ ਭੱਠਲ, ਹਰਬੰਸ ਸਿੰਘ ਧਾਲੀਵਾਲ, ਗੁਰਦੇਵ ਸਿੰਘ, ਕਮਲਜੀਤ ਸਿੰਘ, ਬਲਵੀਰ ਸਿੰਘ ਗਰੇਵਾਲ, ਬਲਜੀਤ ਸਿੰਘ ਬਬਲੂ, ਹਰਮੰਦਰ ਸਿੰਘ ਸੇਠੀ, ਅਮਨਦੀਪ ਸਿੰਘ ਭੱਠਲ, ਮਨਮੋਹਣ ਸਿੰਘ ਮਨੀ, ਕੁਲਜੀਤ ਸਿੰਘ, ਰੁਪਿੰਦਰਪਾਲ ਸਿੰਘ, ਜਗਦੀਸ਼ ਸਿੰਘ ਬਿੱਟੂ, ਡਾ. ਗੁਰਦੀਪ ਸਿੰਘ ਧਵ, ਅਮਨਦੀਪ ਸਿੰਘ ਸੱਪਲ, ਸੰਦੀਪ ਸਿੰਘ, ਭਗਤ ਸਿੰਘ, ਪੂਰਨ ਸਿੰਘ ਬੇਦੀ, ਰਘਬੀਰ ਸਿੰਘ, ਜਗਤਾਰ ਸਿੰਘ ਐਤੀਆਣਾ, ਕੁਲਦੀਪ ਸਿੰਘ ਖ਼ਾਲਸਾ, ਹਰਜਿੰਦਰ ਸਿੰਘ, ਡਾ. ਦਰਸ਼ਨ ਸਿੰਘ, ਦਵਿੰਦਰ ਸਿੰਘ ਟੀਟੂ, ਤਰਨਜੋਤ ਸਿੰਘ, ਰਤਨ ਚੋਪੜਾ, ਕੰਵਲਜੀਤ ਸਿੰਘ ਕੋਚਰ, ਅਵਤਾਰ ਸਿੰਘ ਨਿਰਵਾਣ, ਡਾ. ਪਿ੍ਤਪਾਲ ਸਿੰਘ ਆਲਮਗੀਰ, ਰਾਮ ਸ਼ਰਨ ਸਿੰਘ, ਸੁਖਬੀਰ ਸਿੰਘ ਬਿੱਟੂ, ਗੁਰਬਖਸ ਸਿੰਘ ਰਾਜਾ, ਅਵਤਾਰ ਸਿੰਘ ਸੈਣੀ, ਤਰਨਜੋਤ ਸਿੰਘ, ਹਰਨਾਮ ਸਿੰਘ ਖ਼ਾਲਸਾ, ਡਾ. ਪਾਸੀ, ਸੁਖਵਿੰਦਰ ਸਿੰਘ, ਇੰਦਰਪ੍ਰੀਤ ਸਿੰਘ, ਸੁਰਜੀਤ ਸਿੰਘ ਬਰਨਾਲਾ, ਭੁਪਿੰਦਰ ਸਿੰਘ ਭਿੰਦਾ, ਲਾਭ ਸਿੰਘ, ਗੁਰਚਰਨ ਸਿੰਘ ਭਾਟੀਆ, ਕੁਲਵਿੰਦਰ ਸਿੰਘ ਰਿੰਪੀ, ਤੇਜਿੰਦਰ ਕੌਰ, ਇਕਬਾਲ ਕੌਰ, ਗੁਰਵਿੰਦਰ ਕੌਰ, ਸੀਤਲਪ੍ਰਕਾਸ ਕੌਰ, ਨਿੱਕੀ ਕੋਹਲੀ, ਪਰਮਜੀਤ ਕੌਰ, ਮਨਿੰਦਰ ਕੌਰ ਧਾਲੀਵਾਲ, ਨਰਿੰਦਰ ਕੌਰ, ਬਲਵਿੰਦਰ ਕੌਰ ਸੈਣੀ, ਰਵਨੀਤ ਕੌਰ, ਸਰਬਜੀਤ ਕੌਰ, ਕਮਲਜੀਤ ਕੌਰ ਗਰੇਵਾਲ, ਪਿ੍ਤਪਾਲ ਕੌਰ, ਹਰਪ੍ਰੀਤ ਕੌਰ ਲਵਲੀ, ਗੁਰਮੀਤ ਕੌਰ, ਬੀਬੀ ਭਾਟੀਆ, ਦਲਜੀਤ ਕੌਰ, ਇੰਦਰਪ੍ਰੀਤ ਕੌਰ, ਤਰਨਪ੍ਰੀਤ ਕੌਰ, ਮਨਸੀਰਤ ਕੌਰ, ਪ੍ਰਭਨੂਰ ਕੌਰ, ਗੁਰਜੀਤ ਕੌਰ, ਹਰਪ੍ਰੀਤ ਕੌਰ ਆਦਿ ਨੇ ਗੁਰੂ ਘਰ ਹਾਜ਼ਰੀ ਭਰੀ | ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਿਆ |
ਗੁਰਦੁਆਰਾ ਧੰਨ ਧੰਨ ਬਾਬਾ ਨੱਥੂ ਜੀ ਤਲਵਾੜਾ
ਗੁਰਦੁਆਰਾ ਧੰਨ ਧੰਨ ਬਾਬਾ ਨੱਥੂ ਜੀ ਤਲਵਾੜਾ ਬਾਰਨਹਾਰੇ ਵਿਖੇ ਸੁਖਦੇਵ ਸਿੰਘ ਮਲਕਪੁਰ ਦੇ ਪਰਿਵਾਰ ਵਲੋਂ ਰਖਵਾਏ ਗਏ ਸ੍ਰੀ ਸਹਿਜ ਪਾਠ ਜੀ ਦੇ ਭੋਗ ਪਾਉਣ ਉਪਰੰਤ ਨਿਸ਼ਾਨ ਸਾਹਿਬ ਦੇ ਚੋਲੇ ਦੀ ਸੇਵਾ ਭਾਈ ਜਗਤਾਰ ਸਿੰਘ ਇਆਲੀ ਕਲਾਂ ਵਾਲਿਆਂ ਦੇ ਪਰਿਵਾਰ ਵਲੋਂ ਕੀਤੀ ਗਈ | ਭੋਗ ਉਪਰੰਤ ਸਜਾਏ ਦੀਵਾਨਾ ਅੰਦਰ ਭਾਈ ਜੱਜ ਸਿੰਘ ਕੋਟਕਪੂਰੇ ਵਾਲਿਆਂ ਦੇ ਰਾਗੀ ਜੱਥੇ ਨੇ ਇਲਾਹੀ ਬਾਣੀ ਦਾ ਕੀਰਤਨ ਅਤੇ ਢਾਡੀ ਜਗਦੇਵ ਸਿੰਘ ਹਲਵਾਰਾ ਵਾਲਿਆਂ ਦੇ ਢਾਡੀ ਜੱਥੇ ਵਲੋਂ ਵਾਰਾਂ ਗਾਇਣ ਕਰਦਿਆਂ ਗੁਰੂ ਸ਼ਬਦ ਨਾਲ ਜੋੜਿਆ | ਮੁੱਖ ਸੇਵਾਦਾਰ ਬਾਬਾ ਲਖਬੀਰ ਸਿੰਘ ਅਤੇ ਬਾਬਾ ਕੰਵਲਜੀਤ ਸਿੰਘ ਵਲੋਂ ਆਈਆਂ ਸੰਗਤਾਂ ਦਾ ਧੰਨਵਾਦ ਕਰਦੇ ਹੋਏ ਰਾਗੀ ਢਾਡੀ ਜੱਥੇ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਬਾਦਲ ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਸਾਬਕਾ ਜੱਜ ਆਪਣੇ ਸਾਥੀਆਂ ਸੋਨੀ ਪੰਡਤ ਥਰੀਕੇ, ਮਨਮੋਹਣਜੀਤ ਸਿੰਘ ਥਰੀਕੇ, ਰਘਬੀਰ ਸਿੰਘ ਥਰੀਕੇ, ਗੋਪੀ ਮਲਕਪੁਰ, ਡਿੱਕੀ ਥਰੀਕੇ ਕਾਲੋਨੀ ਸਮੇਤ ਨਤਮਸਤਕ ਹੋਏ, ਜਿਨਾਂ ਨੂੰ ਬਾਬਾ ਲਖਬੀਰ ਸਿੰਘ ਅਤੇ ਬਾਬਾ ਕੰਵਲਜੀਤ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਭਾਈ ਰਣਜੀਤ ਸਿੰਘ ਝੱਮਟ, ਭਾਈ ਗੁਰਦੇਵ ਸਿੰਘ ਇਆਲੀ, ਕਰਮਜੋਤ ਸਿੰਘ ਸਿੱਧੂ, ਭੁਪਿੰਦਰ ਸਿੰਘ ਬਾਰਨਹਾੜਾ, ਮਨਦੀਪ ਸਿੰਘ ਅਮਨ, ਜਗਦੀਪ ਸਿੰਘ ਇਆਲੀ ਖੁਰਦ, ਬੂਟਾ ਸਿੰਘ ਤਲਵਾੜਾ, ਮੰਗਾਂ ਸਿੰਘ ਕੁਤਬੇਵਾਲ, ਜੀਤ ਸਿੰਘ ਤਲਵਾੜਾ ਆਦਿ ਵੀ ਹਾਜ਼ਰ ਰਹੇ | ਸੰਗਤ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ |
ਗੁਰਦੁਆਰਾ ਭਗਵਾਨਸਰ ਸਾਹਿਬ ਥਰੀਕੇ
ਪਿੰਡ ਥਰੀਕੇ ਸਥਿਤ ਗੁਰਦੁਆਰਾ ਭਗਵਾਨਸਰ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਜਿਸ ਉਪਰੰਤ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਜੱਥੇ ਵਲੋਂ ਇਲਾਹੀ ਬਾਣੀ ਦਾ ਰਸ ਭਿੰਨਾ ਕੀਰਤਨ ਸੰਗਤ ਨੂੰ ਸਰਵਣ ਕਰਵਾਇਆ ਗਿਆ | ਗੁਰਦੁਆਰਾ ਸਾਹਿਬ ਦੇ ਸੈਕਟਰੀ ਪਰਮਿੰਦਰ ਸਿੰਘ ਅਤੇ ਰਘਵੀਰ ਸਿੰਘ ਥਰੀਕੇ ਨੇ ਜਾਣਕਾਰੀ ਸਾਂਝੀ ਕਰਦੇ ਦੱਸਿਆ ਕਿ ਗੁਰੂ ਘਰ ਦੇ ਹੈੱਡ ਗ੍ਰੰਥੀ ਰਣਜੀਤ ਸਿੰਘ ਖੱਟੜਾ ਵਲੋਂ ਪਿਛਲੇ ਡੇਢ ਮਹੀਨੇ ਤੋਂ ਬੱਚਿਆਂ ਨੂੰ ਪਾਠ ਦੀ ਸੰਥਿਆ ਦੇ ਕੇ ਗੁਰਬਾਣੀ ਨਾਲ ਜੋੜਿਆ ਗਿਆ ਅਤੇ ਸੁੱਖ ਆਸਣ ਚੌਰ ਸਾਹਿਬ ਦੀ ਸੇਵਾ ਕਰਨ ਦੇ ਨਿਯਮਾਂ ਤੋਂ ਜਾਣੂ ਕਰਵਾਇਆ ਗਿਆ | ਇਨਾਂ ਬੱਚਿਆਂ ਦੀ ਗੁਰਦੁਆਰਾ ਭਗਵਾਨਸਰ ਸਾਹਿਬ ਥਰੀਕੇ ਦੀ ਸਮੂਹ ਪ੍ਰਬੰਧਕ ਕਮੇਟੀ ਵਲੋਂ ਹੌਂਸਲਾ ਅਫਜਾਈ ਕਰਦੇ ਹੋਏ ਸ਼ੀਲਡਾਂ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਹਰਵਿੰਦਰ ਸਿੰਘ, ਪ੍ਰਧਾਨ ਜਗਜੀਤ ਸਿੰਘ, ਮੀਤ ਪ੍ਰਧਾਨ ਰਾਮ ਸਿੰਘ, ਖਜ਼ਾਨਚੀ ਪਿਆਰਾ ਸਿੰਘ, ਸਕੰਦਰ ਸਿੰਘ, ਗੁਰਜੋਤ ਸਿੰਘ, ਰਣਧੀਰ ਸਿੰਘ, ਜੋਗਿੰਦਰ ਸਿੰਘ, ਸਵਰਨ ਸਿੱਖ, ਬਲਵੀਰ ਸਿੰਘ ਆਦਿ ਵੀ ਹਾਜ਼ਰ ਸਨ |
ਵੱਡਾ ਗੁਰਦੁਆਰਾ ਸਾਹਿਬ ਢੰਡਾਰੀ ਕਲਾਂ ਵਿਖੇ ਗੁਰਮਤਿ ਸਮਾਗਮ ਹੋਇਆ
ਢੰਡਾਰੀ ਕਲਾਂ/ਲੁਧਿਆਣਾ, (ਜਸਵੀਰ ਸਿੰਘ ਬੰਗਾ)-ਵੱਡਾ ਗੁਰਦੁਆਰਾ ਸਾਹਿਬ ਢੰਡਾਰੀ ਕਲਾਂ ਵਿਖੇ ਖ਼ਾਲਸਾ ਪੰਥ ਦੇ 327ਵੇਂ ਸਾਜਨਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਹੋਇਆ, ਜਿਸ ਵਿਚ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀਆਂ ਭਰ ਕੇ ਗੁਰੂ ਜੱਸ ਸਰਵਣ ਕੀਤਾ | ਇਸ ਮੌਕੇ ਬੀਬੀ ਪਾਲਜੀਤ ਕੌਰ ਘਲੌਟੀ ਦੇ ਢਾਡੀ ਜੱਥੇ ਨੇ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਭਾਈ ਕੁਲਵਿੰਦਰ ਸਿੰਘ ਤੇ ਹੈੱਡ ਗ੍ਰੰਥੀ ਭਾਈ ਸੁਖਵਿੰਦਰ ਸਿੰਘ ਦੇ ਜੱਥੇ ਨੇ ਸੰਗਤਾਂ ਨੂੰ ਕੀਰਤਨ ਰਾਹੀਂ ਵਿਸਾਖੀ ਦੇ ਪਵਿੱਤਰ ਤਿਉਹਾਰ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਇਸ ਮੌਕੇ ਪ੍ਰਧਾਨ ਗੁਰਪ੍ਰੀਤ ਸਿੰਘ ਤੇ ਸੁਖਦੇਵ ਸਿੰਘ ਨੇ ਆਏ ਕੀਰਤਨੀ ਜੱਥਿਆਂ ਨੂੰ ਸਨਮਾਨਿਤ ਕਰਦਿਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਕ੍ਰਿਸ਼ਨ ਕੁਮਾਰ ਬਾਵਾ ਨੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ ''ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗ੍ਰੰਥ ਸਾਹਿਬ'' ਪੁਸਤਕ ਭੇਟ ਕਰਦਿਆਂ 12 ਮਈ ਨੂੰ ਸਰਹਿੰਦ ਫ਼ਤਿਹ ਦਿਵਸ ਦੇ ਇਤਿਹਾਸਿਕ ਦਿਹਾੜੇ 'ਤੇ ਫ਼ਤਿਹ ਮਾਰਚ ਵਿਚ ਸ਼ਾਮਿਲ ਹੋਣ ਦਾ ਸੱਦਾ ਵੀ ਦਿੱਤਾ | ਇਸ ਮੌਕੇ ਨਿਰਮਲ ਸਿੰਘ, ਪਿਸ਼ੌਰਾ ਸਿੰਘ, ਵਿਧਾਇਕਾ ਰਾਜਿੰਦਰਪਾਲ ਕੌਰ ਛੀਨਾ, ਕੌਂਸਲਰ ਜਸਵਿੰਦਰ ਸਿੰਘ ਵੀਰੂ, ਸਾਬਕਾ ਕੌਂਸਲਰ ਸ਼ੇਰ ਸਿੰਘ ਗਰਚਾ, ਸਾਬਕਾ ਕੌਂਸਲਰ ਸਰਬਜੀਤ ਸਿੰਘ ਗਰਚਾ, ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਕੁਮਾਰ ਬਾਵਾ, ਚੰਦਰਭਾਨ, ਸੁਖਦੇਵ ਸਿੰਘ ਗਰਚਾ, ਸੋਹਣ ਸਿੰਘ, ਮਲਕੀਤ ਸਿੰਘ, ਦਰਸ਼ਨ ਸਿੰਘ, ਗੁਰਜੀਤ ਸਿੰਘ, ਅਲਬੇਲ ਸਿੰਘ, ਆਤਮਾ ਸਿੰਘ, ਅੰਮਿ੍ਤਪਾਲ ਸਿੰਘ, ਹਰਵਿੰਦਰ ਸਿੰਘ, ਸੰਤੋਖ ਸਿੰਘ, ਰਣਜੀਤ ਸਿੰਘ, ਪ੍ਰੇਮ ਸਿੰਘ, ਜਸਵੰਤ ਸਿੰਘ, ਅਮਰੀਕ ਸਿੰਘ, ਮਨਜੀਤ ਸਿੰਘ, ਬਲਜੀਤ ਸਿੰਘ, ਰਣਧੀਰ ਸਿੰਘ, ਅਵਤਾਰ ਸਿੰਘ, ਯੁਗਵੀਰ ਸਿੰਘ, ਸੁੱਖਾ ਗਰਚਾ, ਗੋਰਾ ਗਰਚਾ, ਮਨਸੀਰਤ ਸਿੰਘ, ਕਰਨਵੀਰ ਸਿੰਘ, ਦਿਲਪ੍ਰੀਤ ਸਿੰਘ, ਰੇਸ਼ਮ ਸਿੰਘ, ਜਗਮੋਹਨ ਸਿੰਘ, ਸਰਦੂਲ ਸਿੰਘ, ਸੁਰਿੰਦਰ ਸਿੰਘ ਆਦਿ ਹਾਜ਼ਰ ਸਨ |
ਗੁਰਦੁਆਰਾ ਆਲਮਗੀਰ ਵਿਖੇ ਵਿਸਾਖੀ ਦਾ ਦਿਹਾੜਾ ਸ਼ਰਧਾ ਪੂਰਵਕ ਮਨਾਇਆ
ਆਲਮਗੀਰ, (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਸਥਾਨਕ ਇਤਿਹਾਸਿਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਦਿਹਾੜਾ ਬੜੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ | ਅੰਮਿ੍ਤ ਵੇਲੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਚਲੇ ਕੀਰਤਨ ਦਰਬਾਰ ਦੌਰਾਨ ਰਾਗੀ, ਢਾਡੀ, ਕੀਰਤਨੀ ਅਤੇ ਕਵੀਸ਼ਰੀ ਜਥਿਆਂ ਨੇ ਅੰਮਿ੍ਤਮਈ ਗੁਰਬਾਣੀ ਦੀ ਵਰਖਾ ਕਰਕੇ ਸੰਗਤ ਦੇ ਤਪਦੇ ਹਿਰਦਿਆਂ ਨੂੰ ਠਾਰਿਆ | ਸਮਾਗਮ ਦੌਰਾਨ ਹਲਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਚਰਨ ਸਿੰਘ ਆਲਮਗੀਰ ਨੇ ਵੱਡੀ ਗਿਣਤੀ ਵਿਚ ਜੁੜ ਬੈਠੀ ਸੰਗਤ ਨੂੰ ਭਾਵਕ ਅਪੀਲ ਕਰਦਿਆਂ ਕਿਹਾ ਕਿ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ ਸਮੂਹ ਸੰਗਤਾਂ ਪ੍ਰਣ ਕਰਨ ਕੇ ਉਹ ਸੰਪੂਰਨ ਗੁਰਸਿੱਖੀ ਵਾਲਾ ਜੀਵਨ ਅਪਣਾ ਕੇ ਸਿੱਖੀ ਸਿਧਾਂਤਾਂ ਅਨੁਸਾਰ ਜੀਵਨ ਬਤੀਤ ਕਰਦਿਆਂ ਕਿਰਤ ਕਰੋ, ਨਾਮ ਜਪੋ, ਵੰਡ ਛਕੋ ਦੇ ਸਿਧਾਂਤ ਨੂੰ ਅਪਣਾਉਣ | ਸਾਰਾ ਦਿਨ ਚੱਲੇ ਰਾਗੀ, ਢਾਡੀ, ਕਥਾ, ਕੀਰਤਨ ਦਰਬਾਰ ਮੌਕੇ ਰਾਗੀ ਜਥਿਆਂ ਨੂੰ ਮੈਨੇਜਰ ਹਰਦੀਪ ਸਿੰਘ ਗਿੱਲ ਚੁਗਾਵਾਂ, ਮੁੱਖ ਗ੍ਰੰਥੀ ਭਾਈ ਬਲਵਿੰਦਰ ਸਿੰਘ ਆਲਮਗੀਰ, ਅਕਾਊਾਟੈਂਟ ਮਨਪ੍ਰੀਤ ਸਿੰਘ ਮਣੀ ਖੱਟੜਾ ਨੇ ਸਿਰੋਪਾਉ ਭੇਟ ਕੀਤੇ | ਮੁੱਖ ਗ੍ਰੰਥੀ ਭਾਈ ਬਲਵਿੰਦਰ ਸਿੰਘ ਆਲਮਗੀਰ ਨੇ ਗੁਰਬਾਣੀ ਸ਼ਬਦਾਂ ਰਾਹੀਂ ਵਿਚਾਰਾਂ ਦੀ ਸਾਂਝ ਪਾਉਂਦਿਆਂ ਦੱਸਿਆ ਕਿ ਸਾਹਿਬ-ਏ-ਕਮਾਲ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਗ਼ਰੀਬ, ਗਊ ਅਤੇ ਮਜ਼ਲੂਮ ਦੀ ਰੱਖਿਆ ਲਈ ਖ਼ਾਲਸਾ ਪੰਥ ਦੀ ਸਾਜਨਾ ਕਰਕੇ ਸਮੂਹ ਲੋਕਾਈ 'ਤੇ ਵੱਡਾ ਪਰਉਪਕਾਰ ਕੀਤਾ ਹੈ, ਕਿਉਂਕਿ ਸੇਵਾ ਅਤੇ ਸਿਮਰਨ ਖ਼ਾਲਸਾ ਪੰਥ ਦੇ ਮੁੱਢਲੇ ਸਿਧਾਂਤ ਹਨ | ਗੁਰਦੁਆਰਾ ਮੈਨੇਜਰ ਹਰਦੀਪ ਸਿੰਘ ਗਿੱਲ ਚੁਗਾਵਾਂ ਨੇ ਦੱਸਿਆ ਕਿ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਹਜ਼ਾਰਾਂ ਦੀ ਗਿਣਤੀ ਵਿਚ ਗੁਰੂਘਰ
(ਸਫਾ 6 ਦੀ ਬਾਕੀ)
ਨੱਤਮਸਤਕ ਹੋਣ ਵਾਲੀਆਂ ਸੰਗਤਾਂ ਦੀ ਸੇਵਾ ਹਿਤ ਸੇਵਾਦਾਰਾਂ ਨੇ ਆਪਣੀਆਂ ਸੇਵਾਵਾਂ ਨੂੰ ਬਾਖੂਬੀ ਅੰਜਾਮ ਦਿੱਤਾ | ਇਸ ਮੌਕੇ ਮੁੱਖ ਗ੍ਰੰਥੀ ਭਾਈ ਬਲਵਿੰਦਰ ਸਿੰਘ ਆਲਮਗੀਰ, ਜਥੇਦਾਰ ਹਰਪਿੰਦਰ ਸਿੰਘ ਭਿੰਦਾ ਮੁਖੀ ਡੇਰਾ ਕਾਰ ਸੇਵਾ ਆਲਮਗੀਰ, ਗੁਰਦੀਪ ਸਿੰਘ ਰਾਜੂ ਆਲਮਗੀਰ, ਤਲਵਿੰਦਰ ਸਿੰਘ ਮੁਲਤਾਨੀ, ਮਨਪ੍ਰੀਤ ਸਿੰਘ ਮਨੀ ਖੱਟੜਾ, ਅਮਨਦੀਪ ਸਿੰਘ, ਰਵਿੰਦਰ ਸਿੰਘ, ਸਿਕੰਦਰ ਸਿੰਘ ਚੁਬਕੀ, ਭਾਈ ਬਘੇਲ ਸਿੰਘ, ਮਨਮੋਹਨ ਸਿੰਘ ਮੋਹਣਾ, ਜਸਬੀਰ ਸਿੰਘ ਬਾਦਲ, ਰਾਮਸ਼ਰਨ ਸਿੰਘ ਸਰਨਾ, ਹਰਪ੍ਰੀਤ ਸਿੰਘ, ਦਮਨਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤ ਅਤੇ ਸੇਵਾਦਾਰਾਂ ਨੇ ਗੁਰੂ ਘਰ ਨਤਮਸਤਕ ਹੋ ਕੇ ਜੀਵਨ ਸਫਲਾ ਕੀਤਾ |
ਡੇਰਾ ਕਾਰ ਸੇਵਾ ਆਲਮਗੀਰ ਵਿਖੇ ਵਿਸਾਖੀ ਦੇ ਦਿਹਾੜੇ ਮੌਕੇ ਗੁਰੂ ਕੇ ਲੰਗਰ ਅਤੇ ਨਾਮ ਬਾਣੀ ਦੇ ਅਟੁੱਟ ਪ੍ਰਵਾਹ ਚੱਲੇ
ਆਲਮਗੀਰ, (ਜਰਨੈਲ ਸਿੰਘ ਪੱਟੀ)-ਕਾਰ ਸੇਵਾ ਸੰਪਰਦਾਇ ਪਟਿਆਲਾ ਮੁਖੀ ਸੰਤ ਬਾਬਾ ਅਮਰੀਕ ਸਿੰਘ ਪਟਿਆਲਾ ਵਾਲਿਆਂ ਦੇ ਸਥਾਨਕ ਜਥੇਦਾਰ ਹਰਭਿੰਦਰ ਸਿੰਘ ਭਿੰਦਾ ਮੁਖੀ ਡੇਰਾ ਕਾਰ ਸੇਵਾ ਆਲਮਗੀਰ ਵਾਲਿਆਂ ਦੀ ਦੇਖਰੇਖ ਹੇਠ ਡੇਰਾ ਕਾਰਸੇਵਾ ਵਿਖੇ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਦਿਹਾੜਾ ਬੜੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ | ਇਸ ਮੌਕੇ ਜਥੇਦਾਰ ਭਿੰਦਾ ਆਲਮਗੀਰ ਨੇ ਦੱਸਿਆ ਕਿ ਸਿੱਖ ਧਰਮ ਵਿਚ ਹੱਥੀਂ ਸੇਵਾ ਕਰਨ ਨੂੰ ਵੱਡਾ ਮਾਣ ਬਖਸ਼ਿਸ਼ ਕੀਤਾ ਗਿਆ ਹੈ, ਕਿਉਂਕਿ ਹੱਥੀਂ ਸੇਵਾ ਕਰਨ ਨਾਲ ਮਨ ਵਿਚੋਂ ਜਿੱਥੇ ਹੰਕਾਰ ਦਾ ਖਾਤਮਾ ਹੁੰਦਾ ਹੈ, ਉਥੇ ਹੀ ਮਨ ਨਿਰਮਲ ਅਤੇ ਸ਼ਾਂਤ ਚਿੱਤ ਹੋ ਕੇ ਗੁਰਬਾਣੀ ਨਾਲ ਜੁੜਦਾ ਹੈ | ਇਸ ਦੌਰਾਨ ਜਥੇਦਾਰ ਭਿੰਦਾ ਆਲਮਗੀਰ ਨੇ ਸੰਗਤਾਂ ਨੂੰ ਮੂਲ ਮੰਤਰ ਦੇ ਜਾਪ ਕਰਵਾ ਕੇ ਗੁਰਬਾਣੀ ਨਾਲ ਜੁੜਨ ਦਾ ਸੱਦਾ ਦਿੱਤਾ | ਵਿਸਾਖੀ ਦੇ ਦਿਹਾੜੇ ਮੌਕੇ ਡੇਰਾ ਕਾਰ ਸੇਵਾ ਆਲਮਗੀਰ ਵਿਖੇ ਵੱਖ-ਵੱਖ ਪਕਵਾਨਾਂ ਦੇ ਗੁਰੂ ਕੇ ਲੰਗਰ ਅਤੁੱਟ ਚੱਲਦੇ ਰਹੇ | ਇਸ ਮੌਕੇ ਸੁਰਿੰਦਰਪਾਲ ਸਿੰਘ ਮਲਿਕ, ਸੁਖਦੀਪ ਸਿੰਘ ਗਿੱਲ, ਜਥੇਦਾਰ ਬਲਜੀਤ ਸਿੰਘ, ਹਰਜੀਤ ਸਿੰਘ ਡੀ.ਐਮ.ਸੀ. ਵਾਲੇ ਸਮੇਤ ਹੋਰ ਵੀ ਸੇਵਾਦਾਰ ਹਾਜ਼ਰ ਸਨ |
ਗੁਰਦੁਆਰਾ ਬਾਬਾ ਵਿਸ਼ਵਕਰਮਾ ਵਿਖੇ ਖ਼ਾਲਸਾ ਸਾਜਨਾ ਦਿਵਸ ਮਨਾਇਆ
ਡਾਬਾ/ਲੁਹਾਰਾ, (ਕੁਲਵੰਤ ਸਿੰਘ ਸੱਪਲ)-ਗੁਰਦੁਆਰਾ ਬਾਬਾ ਵਿਸ਼ਵਕਰਮਾ ਭਵਨ ਗਲੀ ਨੰਬਰ ਤਿੰਨ ਕੁਆਲਿਟੀ ਰੋਡ ਸ਼ਿਮਲਾਪੁਰੀ ਵਿਖੇ ਵਿਸਾਖੀ ਦਾ ਖ਼ਾਲਸਾ ਸਾਜਨਾ ਦਿਵਸ ਮਨਾਇਆ ਗਿਆ | ਇਸ ਮੌਕੇ ਗੁਰੂਘਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਭਾਈ ਦਵਿੰਦਰ ਸਿੰਘ ਵਰੋਸਾਏ ਰਾੜਾ ਸਾਹਿਬ ਵਾਲਿਆਂ ਦੇ ਜਥੇ ਵਲੋਂ ਸੰਗਤ ਨੂੰ ਕੀਰਤਨ ਕਰਕੇ ਨਿਹਾਲ ਕੀਤਾ | ਉਨਾਂ ਨੇ ਕਿਹਾ ਕਿ ਵਿਸਾਖੀ ਦਾ ਤਿਉਹਾਰ ਦੇਸ਼ ਵਿਦੇਸ਼ਾਂ ਵਿਚ ਵੱਡੇ ਪੱਧਰ 'ਤੇ ਮਨਾਇਆ ਜਾਂਦਾ ਹੈ | ਇਸ ਦਿਨ 13 ਅਪ੍ਰੈਲ 1699 ਈ. ਨੂੰ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਇਕ ਮਹਾਨ ਸਭਾ ਬੁਲਾਈ, ਜਿੱਥੇ ਸਿੱਖਾਂ ਦਾ ਅਥਾਹ ਇਕੱਠ ਹੋਇਆ | ਉਥੇ ਗੁਰੂ ਸਾਹਿਬ ਨੇ ਪੰਜ ਪਿਆਰਿਆਂ ਨੂੰ ਅੰਮਿ੍ਤ ਛਕਾਇਆ | ਖ਼ਾਲਸਾ ਪੰਥ ਦੀ ਸਥਾਪਨਾ ਕਰਕੇ ਗੁਰੂ ਸਾਹਿਬ ਨੇ ਨਵਾਂ ਪੰਥ ਸਿਰਜਿਆ | ਸਮਾਪਤੀ ਤੋਂ ਬਾਅਦ ਗੁਰੂ ਘਰ ਵਿਖੇ ਸੰਗਤਾਂ ਨੂੰ ਗੁਰੂ ਕਾ ਲੰਗਰ ਛਕਾਇਆ ਗਿਆ | ਪ੍ਰਧਾਨ ਬਲਬੀਰ ਸਿੰਘ ਕਲਸੀ, ਰਾਜਿੰਦਰ ਸਿੰਘ ਬੇਦੀ ਵਲੋਂ ਕੀਰਤਨੀ ਜਥੇ ਅਤੇ ਸੇਵਾਦਾਰਾਂ ਨੂੰ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ | ਸਟੇਜ ਸੈਕਟਰੀ ਗੁਰਮੀਤ ਸਿੰਘ ਚਾਨਾ ਨੇ ਸਾਰੀ ਸੰਗਤ ਦਾ ਧੰਨਵਾਦ ਕੀਤਾ | ਇਸ ਮੌਕੇ 'ਤੇ ਸੇਵਾਦਾਰ ਤਿ੍ਲੋਕ ਸਿੰਘ ਜਗਰਾਉਂ, ਮੋਹਣ ਸਿੰਘ, ਠੇਕੇਦਾਰ ਗੁਰਮੇਲ ਸਿੰਘ, ਸੰਤੋਖ ਸਿੰਘ ਦੁਆਬੇ ਵਾਲੇ, ਸਾਬਕਾ ਪੁਲਿਸ ਇੰਸਪੈਕਟਰ ਮੀਤ ਰਾਮ ਸਿੰਘ, ਬਲਦੇਵ ਸਿੰਘ ਲੁਹਾਰਾ, ਤਿ੍ਸ਼ਨ ਸਿੰਘ ਸੱਲ, ਰਘਬੀਰ ਸਿੰਘ ਬਰਨਾਲਾ, ਜਗਦੇਵ ਸਿੰਘ ਅਤੇ ਦਰਸ਼ਨ ਸਿੰਘ ਰੂਪਰਾਏ ਆਦਿ ਮੈਂਬਰ ਹਾਜ਼ਰ ਸਨ |
ਗੁਰਦੁਆਰਾ ਗੁਰੂ ਰਵਿਦਾਸ ਮਹਾਰਾਜ ਭਾਮੀਆ ਕਲਾਂ ਵਿਖੇ ਮਨਾਇਆ ਖ਼ਾਲਸਾ ਸਾਜਨਾ ਦਿਵਸ
ਭਾਮੀਆਂ ਕਲਾਂ, (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਭਾਮੀਆਂ ਕਲਾਂ ਦੇ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵਿਖੇ ਖ਼ਾਲਸਾ ਸਾਜਨਾ ਦਿਵਸ ਦੇ ਸਬੰਧ ਵਿਚ ਧਾਰਮਿਕ ਸਮਾਗਮ ਕਰਵਾਇਆ ਗਿਆ | ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸਾਧ ਸੰਗਤ ਵਲੋਂ 12 ਅਪ੍ਰੈਲ ਤੋਂ ਆਰੰਭ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਬੀਬੀ ਮਨਪ੍ਰੀਤ ਕੌਰ ਲੁਧਿਆਣਾ ਵਾਲਿਆਂ ਦੇ ਜੱਥੇ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਸਮਾਗਮ ਦੌਰਾਨ ਉਚੇਚੇ ਤੌਰ 'ਤੇ ਪਹੁੰਚੇ ਸੰਤ ਸਿਪਾਹੀ ਸੁਸਾਇਟੀ ਦੇ ਪ੍ਰਧਾਨ ਭਾਈ ਦਵਿੰਦਰ ਸਿੰਘ ਵਲੋਂ ਖ਼ਾਲਸਾ ਸਾਜਨਾ ਦਿਵਸ ਦੇ ਇਤਿਹਾਸਿਕ ਮੌਕੇ 'ਤੇ ਸਿੱਖ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਬਖਸ਼ਿਸ਼ ਕੀਤੀ ਖੰਡੇ ਬਾਟੇ ਦੀ ਪਾਹੁਲ ਛਕਣ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਲੜ ਲੱਗਣ ਦਾ ਸੁਨੇਹਾ ਦਿੱਤਾ | ਭਾਈ ਦਵਿੰਦਰ ਸਿੰਘ ਨੇ ਸਮਾਜਿਕ ਦੂਰੀਆਂ ਨੂੰ ਮਿਟਾਉਣ ਅਤੇ ਭਾਈਚਾਰਕ ਸਾਂਝਾਂ ਨੂੰ ਮਜ਼ਬੂਤ ਕਰਨ 'ਤੇ ਵੀ ਜ਼ੋਰ ਦਿੱਤਾ | ਇਸ ਧਾਰਮਿਕ ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਸਮਾਜ ਸੇਵੀ ਅਤੇ ਸਰਪੰਚ ਕਰਮਜੀਤ ਸਿੰਘ ਗਰੇਵਾਲ ਨੇ ਆਖਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਅੱਜ ਦੇ ਦਿਨ ਪੰਜ ਪਿਆਰਿਆਂ ਨੂੰ ਅੰਮਿ੍ਤ ਛਕਾ ਕੇ ਜਬਰ-ਜ਼ੁਲਮ ਦਾ ਖਾਤਮਾ ਕਰਦੇ ਹੋਏ ਜਾਤ ਪਾਤ ਦਾ ਫਰਕ ਮਿਟਾਉਣ ਲਈ ਸਿੱਖ ਪੰਥ ਦੀ ਨੀਂਹ ਰੱਖੀ ਸੀ | ਉਨਾਂ ਕਿਹਾ ਕਿ ਮੌਜੂਦਾ ਸਮੇਂ ਹਰ ਇਨਸਾਨ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੱਸੇ ਹੋਏ ਮਾਰਗ 'ਤੇ ਚੱਲਣ ਦੀ ਮੁੱਖ ਲੋੜ ਹੈ | ਇਸ ਮੌਕੇ ਕਰਮਜੀਤ ਸਿੰਘ ਗਰੇਵਾਲ ਸਰਪੰਚ ਵਲੋਂ ਗੁਰਦੁਆਰਾ ਸਾਹਿਬ ਦੀ ਇਮਾਰਤ ਲਈ ਮਾਲੀ ਮਦਦ ਵੀ ਭੇਟ ਕੀਤੀ | ਇਸ ਮੌਕੇ ਸੁਖਦੇਵ ਸਿੰਘ ਪੱਪਾ ਗਿੱਲ, ਬਾਬਾ ਬਲਦੇਵ ਸਿੰਘ, ਸੁਖਵਿੰਦਰ ਸਿੰਘ ਬੈਨੀਪਾਲ, ਸੁਰਿੰਦਰ ਸਿੰਘ ਬੈਨੀਪਾਲ, ਵਰਿੰਦਰ ਸਿੰਘ ਭੰਗੂ, ਇੰਦਰਪਾਲ ਸਿੰਘ ਹੁੰਦਲ ਅਤੇ ਹੋਰ ਪਤਵੰਤਿਆਂ ਨੇ ਗੁਰੂ ਘਰ ਪਹੁੰਚ ਕੇ ਹਾਜ਼ਰੀ ਲਗਵਾਈ | ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੀਰਤਨੀ ਜੱਥਾ ਬੀਬੀ ਮਨਪ੍ਰੀਤ ਕੌਰ ਲੁਧਿਆਣੇ ਵਾਲਿਆਂ ਦੇ ਨਾਲ ਹੀ ਹੋਰ ਪਤਵੰਤਿਆਂ ਨੂੰ ਸਿਰੋਪਾਉ ਭੇਟ ਕੀਤਾ ਗਿਆ |
<br/>