24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਮੇਅਰ ਇੰਦਰਜੀਤ ਕੌਰ ਵਲੋਂ ਫਾਇਰ ਸੇਫ਼ਟੀ ਹਫ਼ਤੇ ਦੀ ਸ਼ੁਰੂਆਤ

ਅਜੀਤ ਡੈਸਕ 15-04-2026
ਲੁਧਿਆਣਾ, 14 ਅਪ੍ਰੈਲ (ਭੁਪਿੰਦਰ ਸਿੰਘ ਬੈਂਸ)-ਸ਼ਹਿਰ ਵਾਸੀਆਂ ਨੰੂ ਅੱਗ ਤੋਂ ਸੁਰੱਖਿਆ ਬਾਰੇ ਜਾਗਰੂਕ ਕਰਨ ਦੇ ਮਕਸਦ ਨਾਲ ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਨੇ ਅੱਜ ਫਾਇਰ ਸੇਫ਼ਟੀ ਬਿ੍ਗੇਡ ਹੈੱਡਕੁਆਟਰ, ਰੇਲਵੇ ਸਟੇਸ਼ਨ ਨੇੜੇ ਫਾਇਰ ਸੇਫ਼ਟੀ ਵੀਕ ਦੀ ਸ਼ੁਰੂਆਤ ਕੀਤੀ | ਇਹ ਹਫ਼ਤਾ ਮੇਅਰ ਇੰਦਰਜੀਤ ਕੌਰ ਅਤੇ ਨਿਗਮ ਕਮਿਸ਼ਨਰ ਡਾ. ਨੀਰੂ ਕਤਿਆਲ ਗੁਪਤਾ ਦੀ ਰਹਿਨੁਮਾਈ ਹੇਠ ਮਨਾਇਆ ਜਾ ਰਿਹਾ ਹੈ | ਇਸ ਮੌਕੇ ਮੇਅਰ ਨੇ ਅੱਗ ਸੁਰੱਖਿਆ ਬਾਰੇ ਜਾਗਰੂਕਤਾ ਫੈਲਾਉਣ ਲਈ ਇਕ ਰੈਲੀ ਨੰੂ ਹਰੀ ਝੰਡੀ ਦਿਖਾਈ, ਜੋ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿਚੋਂ ਗੁਜਰੀ | ਰੈਲੀ ਦਾ ਮਕਸਦ ਲੋਕਾਂ ਨੰੂ ਅੱਗ ਤੋ ਬਚਾਅ ਦੇ ਤਰੀਕਿਆਂ ਬਾਰੇ ਜਾਣੂ ਕਰਵਾਉਣਾ ਸੀ | ਇਸ ਦੌਰਾਨ ਮੇਅਰ ਇੰਦਰਜੀਤ ਕੌਰ ਅਤੇ ਹੋਰ ਅਧਿਕਾਰੀਆਂ ਵਲੋਂ ਡਿਊਟੀ ਦੌਰਾਨ ਸ਼ਹੀਦ ਹੋਏ ਫਾਈਟਰਾਂ ਨੰੂ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਵੀ ਦਿੱਤੀ ਗਈ | ਅਧਿਕਾਰੀਆਂ ਨੇ ਦੱਸਿਆ ਕਿ ਫਾਇਰ ਸੇਫ਼ਟੀ ਵੀਕ 14 ਤੋਂ 20 ਅਪ੍ਰੈਲ ਤਕ ਦੇਸ਼ ਭਰ ਵਿਚ ਮਨਾਇਆ ਜਾਂਦਾ ਹੈ | ਇਸ ਦੌਰਾਨ ਮੌਕ ਡਿ੍ਲਾਂ, ਟਰੇਨਿੰਗ, ਖ਼ੂਨ ਦਾਨ ਕੈਂਪ ਅਤੇ ਸਕੂਲਾਂ ਵਿਚ ਮੁਕਾਬਲੇ ਆਦਿ ਕਰਵਾਏ ਜਾਣਗੇ ਤਾਂ ਜੋ ਲੋਕਾਂ ਵਿਚ ਜਾਗਰੂਕਤਾ ਵਧਾਈ ਜਾ ਸਕੇ | ਮੇਅਰ ਨੇ ਸ਼ਹਿਰਵਾਸੀਆਂ ਨੰੂ ਅਪੀਲ ਕੀਤੀ ਕਿ ਉਹ ਅੱਗ ਸੁਰੱਖਿਆ ਦੇ ਨਿਯਮਾਂ ਦੀ ਪਾਲਣਾ ਕਰਨ ਅਤੇ ਆਪਣੇ ਘਰਾਂ ਤੇ ਦਫ਼ਤਰਾਂ ਵਿਚ ਸੁਰੱਖਿਆ ਉਪਕਰਨ ਲਗਾਉਣ ਤਾਂ ਜੋ ਕਿਸੇ ਵੀ ਅਣਚਾਹੀ ਘਟਨਾ ਤੋਂ ਬਚਿਆ ਜਾ ਸਕੇ |

ਪਿਛਲੀ ਖ਼ਬਰ ਨਨਕਾਣਾ ਸਾਹਿਬ ਪਬਲਿਕ ਸਕੂਲ ਵਿਖੇ ਵਿਸਾਖੀ ਅਤੇ ਦਸਤਾਰਬੰਦੀ ਦਿਵਸ ਧੂਮਧਾਮ ਨਾਲ ਮਨਾਇਆ <br/> ਅਗਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ ਦੋਸ਼ੀ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।