24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਨਨਕਾਣਾ ਸਾਹਿਬ ਪਬਲਿਕ ਸਕੂਲ ਵਿਖੇ ਵਿਸਾਖੀ ਅਤੇ ਦਸਤਾਰਬੰਦੀ ਦਿਵਸ ਧੂਮਧਾਮ ਨਾਲ ਮਨਾਇਆ <br/>

ਅਜੀਤ ਡੈਸਕ 15-04-2026
ਆਲਮਗੀਰ, 14 ਅਪ੍ਰੈਲ (ਜਰਨੈਲ ਸਿੰਘ ਪੱਟੀ)-ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ ਵਿਖੇ ਦਸਤਾਰਬੰਦੀ ਦਿਵਸ ਸ਼ਾਨਦਾਰ ਢੰਗ ਨਾਲ ਮਨਾਇਆ ਗਿਆ | ਇਸ ਮੌਕੇ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਪੂਰਵਕ ਹਿੱਸਾ ਲਿਆ | ਨੌਜਵਾਨਾਂ ਨੇ ਦਸਤਾਰ ਬੰਨ੍ਹਣ ਦੇ ਆਪਣੇ ਹੁਨਰ ਨੂੰ ਦਰਸਾਇਆ | 6ਵੀਂ ਤੋਂ 12ਵੀਂ ਜਮਾਤ ਦੇ ਲਗਭਗ 50 ਵਿਦਿਆਰਥੀਆਂ ਨੇ ਮੁਕਾਬਲੇ ਵਿਚ ਜੋਸ਼ ਨਾਲ ਹਿੱਸਾ ਲਿਆ | ਹਾਲਾਂਕਿ ਪ੍ਰਾਇਮਰੀ ਵਿੰਗ ਦੇ ਛੋਟੇ-ਛੋਟੇ ਬੱਚਿਆਂ ਨੇ ਵੀ ਵਿਸਾਖੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ | ਵਿਦਿਆਰਥੀ ਪੰਜ ਪਿਆਰਿਆਂ ਦੇ ਪਹਿਰਾਵੇ ਵਿਚ ''ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲU ਦੇ ਜੈਕਾਰੇ ਗਜਾਉਂਦੇ ਹੋਏ ਮਾਹੌਲ ਨੂੰ ਪੂਰੀ ਤਰ੍ਹਾਂ ਧਾਰਮਿਕ ਰੰਗ ਵਿਚ ਰੰਗ ਦਿੱਤਾ | ਵਿਦਿਆਰਥੀਆਂ ਨੇ ਵਿਸਾਖੀ ਅਤੇ ਖ਼ਾਲਸਾ ਪੰਥ ਦੀ ਮਹੱਤਤਾ ਬਾਰੇ ਅੰਗਰੇਜ਼ੀ ਅਤੇ ਪੰਜਾਬੀ ਵਿਚ ਰੂਹ ਨੂੰ ਛੂਹ ਲੈਣ ਵਾਲੇ ਭਾਸ਼ਣ, ਗਾਥਾਵਾਂ ਅਤੇ ਕਵਿਤਾਵਾਂ ਸੁਣਾਈਆਂ | ਸਕੂਲ ਪਿ੍ੰਸੀਪਲ ਹਰਮੀਤ ਕੌਰ ਵੜੈਚ ਨੇ ਸਾਰਿਆਂ ਨੂੰ ਖ਼ਾਲਸਾ ਸਾਜਨਾ ਪੰਥ ਦਿਵਸ ਅਤੇ ਵਿਸਾਖੀ ਦੀ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਦਿਨ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਦੀ ਸਾਜਨਾ ਕੀਤੀ ਸੀ | ਵੜੈਚ ਨੇ ਹਾਜ਼ਰ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਸਿੱਖਿਆਵਾਂ ਅਨੁਸਾਰ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕੀਤਾ |

ਪਿਛਲੀ ਖ਼ਬਰ ਦੁਕਾਨ 'ਚ ਦਾਖ਼ਲ ਹੋਏ ਲੁਟੇਰੇ ਨਕਦੀ ਲੁੱਟ ਕੇ ਹੋਏ ਫ਼ਰਾਰ <br/> ਅਗਲੀ ਖ਼ਬਰ ਮੇਅਰ ਇੰਦਰਜੀਤ ਕੌਰ ਵਲੋਂ ਫਾਇਰ ਸੇਫ਼ਟੀ ਹਫ਼ਤੇ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।