24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਦੁਕਾਨ 'ਚ ਦਾਖ਼ਲ ਹੋਏ ਲੁਟੇਰੇ ਨਕਦੀ ਲੁੱਟ ਕੇ ਹੋਏ ਫ਼ਰਾਰ <br/>

ਅਜੀਤ ਡੈਸਕ 15-04-2026
ਲੁਧਿਆਣਾ, 14 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਬਿਲਡਿੰਗ ਮੈਟੀਰੀਅਲ ਦੀ ਦੁਕਾਨ ਅੰਦਰ ਦਾਖ਼ਲ ਹੋਏ ਲੁਟੇਰੇ ਨਕਦੀ ਲੁੱਟ ਕੇ ਫ਼ਰਾਰ ਹੋ ਗਏ | ਦੁਕਾਨ ਮਾਲਕ ਰਾਮ ਨਾਥ ਗੁਪਤਾ ਦੇ ਪੁੱਤਰ ਮਨੀਸ਼ ਨੇ ਦੱਸਿਆ ਕਿ ਉਹ ਬੀ-ਫਾਰਮੇਸੀ ਦਾ ਵਿਦਿਆਰਥੀ ਹੈ | ਰਾਤ ਸਮੇਂ ਉਹ ਦੁਕਾਨ ਤੇ ਬੈਠ ਕੇ ਕਿਸੇ ਪਾਰਟੀ ਨਾਲ ਫ਼ੋਨ 'ਤੇ ਗੱਲਬਾਤ ਕਰ ਰਿਹਾ ਸੀ, ਇਸੇ ਦੌਰਾਨ ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋਕੇ ਮੋਟਰਸਾਈਕਲ ਤੇ ਸਵਾਰ ਤਿੰਨ ਲੁਟੇਰੇ ਆਏ ਅਤੇ ਦੁਕਾਨ ਦੇ ਬਾਹਰ ਰੁਕ ਗਏ | ਦੋ ਲੁਟੇਰੇ ਦੁਕਾਨ ਅੰਦਰ ਦਾਖ਼ਲ ਹੋਏ, ਜਦ ਕਿ ਤੀਜਾ ਬਾਹਰ ਖੜ੍ਹ ਰਿਹਾ | ਲੁਟੇਰਿਆਂ ਨੇ ਉਸ ਪਾਸੋਂ ਫ਼ੋਨ ਮੰਗਿਆ, ਜਦੋਂ ਉਸਨੇ ਫ਼ੋਨ ਦੇਣ ਤੋਂ ਇਨਕਾਰ ਕੀਤਾ ਤਾਂ ਉਸ ਨਾਲ ਗਾਲ਼ੀ ਗਲੋਚ ਕਰਨੀ ਸ਼ੁਰੂ ਕਰ ਦਿੱਤਾ ਅਤੇ ਜ਼ਬਰਦਸਤੀ ਫ਼ੋਨ ਖੋਹਣ ਦੀ ਕੋਸ਼ਿਸ਼ ਕੀਤੀ | ਜਦੋਂ ਉਸਨੇ ਲੁਟੇਰਿਆਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਬਾਹਰ ਖੜ੍ਹੇ ਤੀਜੇ ਸਾਥੀ ਨੇ ਇੱਟਾਂ ਨਾਲ ਹਮਲਾ ਕਰ ਦਿੱਤਾ ਅਤੇ ਲੁਟੇਰੇ ਮੋਬਾਈਲ ਤਾਂ ਨਹੀਂ ਖੋਹ ਸਕੇ, ਪਰ ਨਕਦੀ ਲੁੱਟ ਕੇ ਫ਼ਰਾਰ ਹੋ ਗਏ | ਸਾਰੀ ਘਟਨਾ ਦੁਕਾਨ ਅੰਦਰ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਵਿਚ ਕੈਦ ਹੋ ਗਈ ਹੈ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਗਈ ਹੈ, ਪੁਲਿਸ ਨੇ ਭਰੋਸਾ ਦਿਵਾਇਆ ਕਿ ਜਲਦ ਹੀ ਲੁਟੇਰਿਆਂ ਨੂੰ ਕਾਬੂ ਕਰ ਲਿਆ ਜਾਵੇਗਾ |

ਪਿਛਲੀ ਖ਼ਬਰ ਸਿੰਮਕ ਨੇ ਬਾਬਾ ਸਾਹਿਬ ਦੀ ਪ੍ਰਤਿਮਾ 'ਤੇ ਕੀਤੇ ਸ਼ਰਧਾ ਦੇ ਫੁੱਲ ਭੇਟ <br/> ਅਗਲੀ ਖ਼ਬਰ ਨਨਕਾਣਾ ਸਾਹਿਬ ਪਬਲਿਕ ਸਕੂਲ ਵਿਖੇ ਵਿਸਾਖੀ ਅਤੇ ਦਸਤਾਰਬੰਦੀ ਦਿਵਸ ਧੂਮਧਾਮ ਨਾਲ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।