ਲਾਡੋਵਾਲ, 14 ਅਪ੍ਰੈਲ (ਬਲਬੀਰ ਸਿੰਘ ਰਾਣਾ)-ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀ.ਆਰ. ਅੰਬੇਡਕਰ 135ਵੇਂ ਜਨਮ ਦਿਵਸ ਮÏਕੇ ਪਿੰਡ ਭੱਟੀਆਂ ਬੇਟ ਵਿਖੇ ਹਲਕਾ ਗਿੱਲ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸਾਬਕਾ ਜੱਜ ਹਰਪ੍ਰੀਤ ਸਿੰਘ ਸਿੰਮਕ ਅਤੇ ਸਾਥੀਆਂ ਨੇ ਬਾਬਾ ਸਾਹਿਬ ਦੀ ਪ੍ਰਤਿਮਾ ਤੇ ਸ਼ਰਧਾ ਨਾਲ ਫੁੱਲ ਮਾਲਾ ਭੇਟ ਕਰਦਿਆਂ ਕਿਹਾ ਕਿ ਬਾਬਾ ਸਾਹਿਬ ਨੇ ਨਾ ਸਿਰਫ਼ ਗ਼ਰੀਬ ਵਰਗ ਦੇ ਲੋਕਾਂ ਨੂੰ ਸੰਵਿਧਾਨਿਕ ਹੱਕ ਲੈ ਕੇ ਦਿੱਤੇ ਸਗੋਂ ਬਗੈਰ ਕਿਸੇ ਭੇਦ ਭਾਵ ਤੋਂ ਹਰ ਵਰਗ ਦੇ ਲੋਕਾਂ ਨੂੰ ਬਰਾਬਰ ਦੇ ਹੱਕ ਦਿਵਾ ਕੇ ਲੋਕਾਂ ਨੂੰ ਨਿਆਂ ਪ੍ਰਣਾਲੀ ਨਾਲ ਜੋੜਿਆ | ਸਿੰਮਕ ਨੇ ਕਿਹਾ ਕਿ ਬਾਬਾ ਸਾਹਿਬ ਵਲੋਂ ਅÏਰਤ ਜਾਤੀ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਬਣਾਏ ਕਾਨੂੰਨ ਸਦਕਾ, ਅੱਜ ਸਮਾਜ ਅੰਦਰ ਅÏਰਤ ਅਤੇ ਮਰਦ ਦੋਵੇਂ ਦੇਸ਼ ਦੀ ਸੇਵਾ ਕਰਨ ਲਈ ਮਾਣ ਮਹਿਸੂਸ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਨੇ ਭਾਰਤੀ ਸੰਵਿਧਾਨ ਦੀ ਰਚਨਾ ਕਰਕੇ, ਜਿੱਥੇ ਹਰ ਵਰਗ ਦੇ ਲੋਕਾਂ ਨੂੰ ਮੁੱਖ ਧਾਰਾ ਵਿਚ ਲਿਆਂਦਾ, ਉਥੇ ਸਭ ਲਈ ਨਿਆਂ ਅਤੇ ਬਰਾਬਰੀ ਨੂੰ ਵੀ ਯਕੀਨੀ ਬਣਾਇਆ | ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਸੁਪਨਿਆਂ ਨੂੰ ਸਾਕਾਰ ਕਰਨ ਲਈ ਆਓ ਰਲ ਕੇ ਹਮਲਾ ਮਾਰੀਏ ਅਤੇ ਉਨ੍ਹਾਂ ਦੇ ਨਕਸ਼ੇ ਕਦਮ 'ਤੇ ਚੱਲ ਕੇ ਦੇਸ਼ ਦੀ ਤਰੱਕੀ ਉਤੇ ਉਨਤੀ ਵਿਚ ਆਪਣਾ ਵਡਮੁੱਲਾ ਯੋਗਦਾਨ ਪਾਈਏ | ਇਸ ਮÏਕੇ ਉਨ੍ਹਾਂ ਨਾਲ ਬਲਾਕ ਸੰਮਤੀ ਮੈਂਬਰ ਮਨਜੀਤ ਸਿੰਘ ਲਵਲੀ ਤਲਵੰਡੀ, ਸਾਬਕਾ ਸਰਪੰਚ ਨਿਰਵੈਰ ਸਿੰਘ ਲਹÏਰੀਆ, ਸੋਨੀ ਪੰਡਿਤ ਥਰੀਕੇ, ਗੁਰਦਿਆਲ ਸਿੰਘ ਫ਼ਤਿਹਪੁਰ, ਰਿੰਪੀ ਕੁਮਾਰ, ਸੁਰਜੀਤ ਸਿੰਘ ਤਨੇਜਾ, ਪ੍ਰਵੀਨ ਕੁਮਾਰ, ਐਡਵੋਕੇਟ ਮੰਗਲ ਸਿੰਘ, ਜਥੇਦਾਰ ਰਘਬੀਰ ਸਿੰਘ ਗਰੇਵਾਲ ਥਰੀਕੇ, ਸਰਕਲ ਪ੍ਰਧਾਨ ਇਕਬਾਲ ਸਿੰਘ ਮੰਝਫੱਗੂਵਾਲ, ਗੋਪੀ ਮਲਕਪੁਰ, ਮਨਮੋਹਨ, ਜੀਤ ਨੇਤਾ ਜੀ ਥਰੀਕੇ ਅਤੇ ਵਿੱਕੀ ਥਰੀਕੇ ਆਦਿ ਵੀ ਹਾਜ਼ਰ ਸਨ¢