ਫੁੱਲਾਂਵਾਲ, 14 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ, ਦੁੱਗਰੀ ਧਾਂਦਰਾ ਰੋਡ, ਲੁਧਿਆਣਾ ਵਿਖੇ ਵਿਸਾਖੀ ਦੇ ਸ਼ੁੱਭ ਮੌਕੇ ਇਕ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ | ਇਸ ਦੌਰਾਨ ਕਿੰਡਰ ਗਾਰਟਨ ਦੇ ਵਿਦਿਆਰਥੀ ਰੰਗੀਨ ਪੁਸ਼ਾਕਾਂ ਵਿਚ ਬਹੁਤ ਸੁੰਦਰ ਦਿਖਾਈ ਦੇ ਰਹੇ ਸਨ | ਪਹਿਲੀ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਗਿੱਧਾ, ਭੰਗੜਾ ਅਤੇ ਸੋਲੋ ਡਾਂਸ ਵਰਗੇ ਪੰਜਾਬੀ ਲੋਕ ਨਾਚ ਪੇਸ਼ ਕੀਤੇ, ਜੋ ਦੇਖਣ ਅਤੇ ਸੁਣਨ ਵਿਚ ਬਹੁਤ ਖ਼ੁਸ਼ੀ ਦਿੰਦੇ ਸਨ | ਪਿ੍ੰਸੀਪਲ ਸ਼੍ਰੀਮਤੀ ਬੰਦਨਾ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੀ ਮਹੱਤਤਾ ਬਾਰੇ ਦੱਸਿਆ ਕਿ ਇਹ ਤਿਉਹਾਰ ਵਾਢੀ ਅਤੇ ਨਵੇਂ ਸਾਲ ਦੀ ਸ਼ੁਰੂਆਤ ਦਾ ਪ੍ਰਤੀਕ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਦੇ ਨਾਲ-ਨਾਲ ਸਭਿਆਚਾਰਕ ਪ੍ਰੋਗਰਾਮਾਂ ਵਿਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ | ਸਕੂਲ ਦੀ ਡਾਇਰੈਕਟਰ ਸੁਖਦੀਪ ਗਿੱਲ ਅਤੇ ਚੇਅਰਮੈਨ, ਗੁਰਮੇਲ ਸਿੰਘ ਗਿੱਲ ਨੇ ਵਿਸਾਖੀ ਪ੍ਰੋਗਰਾਮ ਦੀ ਪ੍ਰਸ਼ੰਸਾ ਕੀਤੀ ਅਤੇ ਸਾਰਿਆਂ ਨੂੰ ਇਸ ਸੁੱਭ ਅਵਸਰ ਦੀਆਂ ਵਧਾਈਆਂ ਦਿੱਤੀਆਂ |