24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਸੰਗੋਵਾਲ ਵਿਖੇ ਬਹੁਜਨ ਸਮਾਜ ਪਾਰਟੀ ਨੇ ਡਾ. ਭੀਮ ਰਾਓ ਅੰਬੇਡਕਰ ਨੂੰ ਕੀਤਾ ਯਾਦ <br/>

ਅਜੀਤ ਡੈਸਕ 15-04-2026
ਆਲਮਗੀਰ, 14 ਅਪ੍ਰੈਲ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਸਥਾਨਕ ਪਿੰਡ ਸੰਗੋਵਾਲ ਵਿਖੇ ਦੇਸ਼ ਦੇ ਸੰਵਿਧਾਨ ਰਚੇਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ 135ਵੇਂ ਜਨਮ ਦਿਹਾੜੇ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿਚ ਬਹੁਜਨ ਸਮਾਜ ਪਾਰਟੀ ਦੇ ਸੂਬਾ ਸਕੱਤਰ ਭਾਗ ਸਿੰਘ ਸਰੀਂਹ ਮੁੱਖ ਮਹਿਮਾਨ ਦੇ ਤੌਰ 'ਤੇ ਪਹੁੰਚੇ | ਇਹ ਮੌਕੇ ਸਰੀਂਹ ਨੇ ਡਾ. ਭੀਮ ਰਾਓ ਅੰਬੇਦਕਰ ਦੀ ਵਿਚਾਰਧਾਰਾ 'ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਬਾਬਾ ਸਾਹਿਬ ਵਲੋਂ ਲਿਖੇ ਸੰਵਿਧਾਨ ਦੀ ਬਦੌਲਤ ਸਭ ਨੂੰ ਬਰਾਬਰਤਾ ਦੇ ਹੱਕ ਮਿਲੇ ਹਨ ਅਤੇ ਅੱਜ ਸਮਾਜ ਅੰਦਰੋਂ ਜਾਤ, ਪਾਤ ਅਤੇ ਊਚ, ਨੀਚ ਦਾ ਪਾੜਾ ਸਮਾਪਤ ਹੋਣ ਕਿਨਾਰੇ ਹੈ | ਇਸ ਦੌਰਾਨ ਸਮੂਹ ਆਗੂਆਂ ਵਲੋਂ ਬਾਬਾ ਸਾਹਿਬ ਦੀ ਤਸਵੀਰ 'ਤੇ ਫੁੱਲ ਮਿਲਾਵਾਂ ਭੇਟ ਕਰਕੇ ਸ਼ਰਧਾਂਜਲੀ ਅਰਪਿਤ ਕੀਤੀ ਗਈ | ਸਮਾਗਮ ਦੌਰਾਨ ਬੂਟਾ ਸਿੰਘ ਸੰਗੋਵਾਲ ਸਾਬਕਾ ਪ੍ਰਧਾਨ ਦਿਹਾਤੀ, ਨਿਰਮਲ ਸਿੰਘ ਸੰਗੋਵਾਲ, ਜਸਵਿੰਦਰ ਸਿੰਘ, ਪਰਮਿੰਦਰ ਸਿੰਘ, ਗੁਰਮੁਖ ਸਿੰਘ, ਗੁਰਚਰਨ ਸਿੰਘ, ਲਾਲ ਸਿੰਘ, ਵਰਿੰਦਰ ਸਿੰਘ ਕਾਕਾ, ਰਣਜੀਤ ਸਿੰਘ, ਜਗਮੋਹਨ ਸਿੰਘ, ਦਰਸ਼ਨ ਸਿੰਘ, ਮਲਕੀਤ ਸਿੰਘ ਜੱਸੀ ਖ਼ਾਲਸਾ, ਫੌਜੀ ਪਾਲਾ ਸਿੰਘ, ਗੁਰਮੁਖ ਸਿੰਘ ਸੰਗੋਵਾਲ, ਜਗਤਾਰ ਸਿੰਘ, ਆਗਿਆਪਾਲ ਸਿੰਘ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ |

ਪਿਛਲੀ ਖ਼ਬਰ ਬਾਬਾ ਸਾਹਿਬ ਅੰਬੇਡਕਰ ਜੈਅੰਤੀ 'ਤੇ ਭਾਜਪਾ ਵਲੋਂ ਸ਼ਰਧਾਂਜਲੀ <br/> ਅਗਲੀ ਖ਼ਬਰ ਅਸ਼ਵਨੀ ਸਹੋਤਾ ਦੀ ਅਗਵਾਈ 'ਚ ਡਾ. ਅੰਬੇਡਕਰ ਦੇ 135ਵੇਂ ਜਨਮ ਦਿਨ 'ਤੇ ਸਕੂਟਰ-ਮੋਟਰਸਾਈਕਲ ਰੈਲੀ ਕੱਢੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।