24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਡਾ: ਅੰਬੇਡਕਰ ਦੇ ਜਨਮ ਦਿਹਾੜੇ ਮੌਕੇ ਪ੍ਰਧਾਨ ਢੱਲ, ਏ.ਸੀ.ਪੀ. ਬਿਟਨ ਤੇ ਅਟਵਾਲ ਸਨਮਾਨਿਤ <br/>

ਅਜੀਤ ਡੈਸਕ 15-04-2026
ਲੁਧਿਆਣਾ, 14 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਭਾਰਤ ਰਤਨ ਬਾਬਾ ਡਾ: ਭੀਮ ਰਾਓ ਅੰਬੇਡਕਰ ਦੇ 135ਵੇਂ ਜਨਮ ਦਿਹਾੜਾ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ ਵਿਜੇ ਮੱਲ ਦੀ ਅਗਵਾਈ ਹੇਠ ਮੁਹੱਲਾ ਪੀਰੂ ਬੰਦਾ ਸਲੇਮ ਟਾਬਰੀ 'ਚ ਸਜਾਈ ਗਈ¢ ਇਸ ਯਾਤਰਾ ਵਿਚ ਏ.ਸੀ.ਪੀ. ਬਿਟਨ ਕੁਮਾਰ, ਇਲਾਕਾ ਕੌਂਸਲਰ ਅਰਾਧਨਾ ਅਟਵਾਲ ਅਤੇ ਭਾਈ ਮੰਨਾ ਸਿੰਘ ਨਗਰ ਦੇ ਪ੍ਰਧਾਨ ਜਸਪਾਲ ਸਿੰਘ ਢੱਲ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ¢ ਉਪਰੋਕਤ ਆਗੂਆਂ ਨੇ ਬਾਬਾ ਸਾਹਿਬ ਡਾ. ਅੰਬੇਡਕਰ ਦੇ ਜਨਮ ਦਿਹਾੜੇ ਅਤੇ ਵਿਸਾਖੀ ਤਿਉਹਾਰ 'ਤੇ ਸਮੁੱਚੇ ਇਲਾਕਾ ਨਿਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਬਾਬਾ ਸਾਹਿਬ ਦਾ ਜੋ ਅਧੂਰਾ ਸੁਪਨਾ ਪੜੋ੍ਹ, ਜੂੜੋ ਤੇ ਸੰਘਰਸ਼ ਕਰੋ, ਦੇ ਮਿਸ਼ਨ 'ਤੇ ਅਮਲ ਕਰਕੇ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਉਚੇਰੀ ਸਿੱਖਿਆ ਪ੍ਰਾਪਤ ਕਰਨ ਲਈ ਉਨ੍ਹਾਂ ਦੀ ਮਦਦ ਕਰਕੇ ਅੰਬੇਡਕਰ ਦੇ ਸੁਪਨਿਆਂ ਨੂੰ ਸਾਕਾਰ ਕਰੀਏ¢ ਪ੍ਰਬੰਧਕਾਂ ਵਲੋਂ ਪਹੰੁਚੀਆਂ ਸ਼ਖ਼ਸੀਅਤਾਂ ਨੂੰ ਸਿਰੋਪਾਉ ਪਾ ਕੇ ਬਾਬਾ ਸਾਹਿਬ ਡਾ. ਅੰਬੇਡਕਰ ਦੇ ਤਸਵੀਰਾਂ ਨਾਲ ਸਨਮਾਨਿਤ ਵੀ ਕੀਤਾ ਗਿਆ | ਇਸ ਮÏਕੇ ਇਲਾਕਾ ਨਿਵਾਸੀਆ ਵਲੋਂ ਸ਼ੋਭਾ ਯਾਤਰਾ 'ਤੇ ਫੁੱਲਾਂ ਦੀ ਵਰਖਾ ਕੀਤੀ ਗਈ | ਇਸ ਮÏਕੇ ਕਾਕਾ ਕਾਲੜਾ, ਬਿੱਟੂ ਪ੍ਰਧਾਨ ਅਤੇ ਪੰਮਾ ਕੇਬਲ ਵਾਲਾ ਤੋਂ ਇਲਾਵਾ ਵੱਡੀ ਗਿਣਤੀ ਚ ਹੋਰ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਹਾਜ਼ਰ ਸਨ¢

ਪਿਛਲੀ ਖ਼ਬਰ ਬੀ. ਬੀ. ਏ. 5ਵੇਂ ਸਮੈਸਟਰ ਦੀ ਵਿਦਿਆਰਥਣ ਅਕਾਂਸ਼ਾ ਸ਼ਰਮਾ ਨੇ ਕੀਤਾ ਕਾਲਜ ਦਾ ਨਾਮ ਰÏਸ਼ਨ <br/> ਅਗਲੀ ਖ਼ਬਰ ਬਾਬਾ ਸਾਹਿਬ ਅੰਬੇਡਕਰ ਜੈਅੰਤੀ 'ਤੇ ਭਾਜਪਾ ਵਲੋਂ ਸ਼ਰਧਾਂਜਲੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।