ਲੁਧਿਆਣਾ, 14 ਅਪ੍ਰੈਲ (ਡਾ. ਤਰਲੋਚਨ ਸਿੰਘ)-ਹਲਕਾ ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਅੱਜ ਡਾ. ਭੀਮ ਰਾਓ ਅੰਬੇਡਕਰ ਦੇ 135ਵੇਂ ਜਨਮ ਦਿਹਾੜੇ ਮੌਕੇ ਸਥਾਨਕ ਜਲੰਧਰ ਬਾਈ ਪਾਸ ਵਿਖੇ ਆਪਣੇ ਸਾਥੀਆਂ ਸਮੇਤ ਨਤਮਸਤਕ ਹੋਏ | ਇਸ ਮੌਕੇ ਉਨਾਂ ਡਾ. ਅੰਬੇਡਕਰ ਦੀ ਮੂਰਤੀ 'ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ | ਇਸ ਮੌਕੇ ਉਨਾਂ ਦੇ ਨਾਲ ਮੇਅਰ ਪਿ੍ੰਸੀਪਲ ਇੰਦਰਜੀਤ ਕੌਰ, ਕੌਂਸਲਰ, ਸਮੂਹ ਵਾਰਡ ਇੰਚਾਰਜ ਅਤੇ 'ਆਪ' ਵਲੰਟੀਅਰ ਵੀ ਹਾਜ਼ਰ ਸਨ | ਇਸ ਮੌਕੇ ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਡਾ. ਅੰਬੇਡਕਰ ਦੇ ਸੁਪਨੇ ਵਜੋਂ ਬਰਾਬਰੀ ਅਤੇ ਆਜ਼ਾਦੀ ਦੇ ਸਿਧਾਂਤਾਂ ਦੀ ਪਾਲਣਾ ਕਰਦਿਆਂ ਇੱਕ ਆਦਰਸ਼ ਸਮਾਜ ਦੀ ਸਿਰਜਣਾ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ |