19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਸੈਕਰਡ ਹਾਰਟ ਕਾਨਵੈਂਟ ਸਕੂਲ 'ਚ ਸਮਾਗਮ <br/>

ਅਜੀਤ ਡੈਸਕ 21-04-2026
ਲੁਧਿਆਣਾ, 20 ਅਪ੍ਰੈਲ (ਭੁਪਿੰਦਰ ਸਿੰਘ ਬੈਂਸ)—ਸੈਸ਼ਨ 2026-2027 ਲਈ ਵਿਦਿਆਰਥੀ ਕੈਬਨਿਟ ਵਿਚ ਨਵੇਂ ਆਗੂਆਂ ਦੀ ਨਿਯੁਕਤੀ ਲਈ, ਸੈਕਰਡ ਹਾਰਟ ਕਾਨਵੈਂਟ ਸਕੂਲ, ਸੈਕਟਰ-39 ਨੇ ਸਕੂਲ ਦੇ ਵਿਹੜੇ ਵਿਚ ਇਕ 'ਪਦਵੀ ਸੌਂਪਣ ਦੀ ਰਸਮ' ਸਮਾਗਮ ਕਰਵਾਇਆ ਗਿਆ | ਸਮਾਗਮ ਚ ਸ਼ਿਵ ਚੰਦ, ਡੀ.ਐਸ.ਪੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਸਕੂਲ ਪਿ੍ੰਸੀਪਲ, ਰੈਵਰੈਂਡ ਸਿਸਟਰ ਕਿ੍ਸਪਿਨ ਮਾਰੀਆ ਨੇ ਸਾਰੇ ਪ੍ਰਮੁੱਖ ਮਹਿਮਾਨਾਂ, ਮਾਪਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ | ਸਮਾਗਮ ਦੀ ਸ਼ੁਰੂਆਤ ਦੀਵੇ ਜਗਾਉਣ ਨਾਲ ਹੋਈ, ਜਿਸ ਵਿਚ ਚੁਣੇ ਜਾਣ ਵਾਲੇ ਵਿਦਿਆਰਥੀਆਂ ਦੇ ਦਿਲਾਂ ਅਤੇ ਆਤਮਾਵਾਂ ਨੂੰ ਹਿੰਮਤ ਭਰਨ ਲਈ ਸਰਵ ਸ਼ਕਤੀਮਾਨ ਪਰਮਾਤਮਾ ਤੋਂ ਅਸ਼ੀਰਵਾਦ ਮੰਗਿਆ ਗਿਆ ਅਤੇ ਇਸ ਤੋਂ ਬਾਅਦ ਆਰਟਸ ਕਲੱਬ ਦਾ ਉਦਘਾਟਨ ਕੀਤਾ ਗਿਆ | ਸਕੂਲ ਦੇ ਵੱਖ-ਵੱਖ ਕਲੱਬਾਂ - ਲਿਟਰੇਰੀ ਕਲੱਬ, ਈਕੋ-ਕਲੱਬ, ਆਰਟਸ ਕਲੱਬ ਅਤੇ ਸਾਇੰਸ ਕਲੱਬ ਦੀਆਂ ਪ੍ਰਾਪਤੀਆਂ ਬਾਰੇ ਇਕ ਸੰਖੇਪ ਰਿਪੋਰਟ ਪਾਵਰ ਪੁਆਇੰਟ ਪੇਸ਼ਕਾਰੀ ਰਾਹੀਂ ਪੇਸ਼ ਕੀਤੀ ਗਈ | ਇਸ ਮੌਕੇ ਬੱਚਿਆਂ ਵਲੋਂ ਡਾਂਸ ਅਤੇ ਭੰਗੜੇ ਦੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ | ਇਸ ਮੌਕੇ ਮੁੱਖ ਮਹਿਮਾਨ, ਸਕੂਲ ਡਾਇਰੈਕਟਰ ਅਤੇ ਪਿ੍ੰਸੀਪਲ ਦੇ ਨਾਲ, ਵਿਦਿਆਰਥੀ ਪ੍ਰੀਸ਼ਦ ਦੇ ਮੈਂਬਰਾਂ ਨੂੰ ਉਨ੍ਹਾਂ ਦੇ ਪੋਰਟਫੋਲੀਓ ਦੇ ਕ੍ਰਮ ਵਿਚ ਬੈਜ ਅਤੇ ਸੈਸ਼ ਪ੍ਰਦਾਨ ਕੀਤੇ | ਇਸ ਮੌਕੇ ਗਿਆਰ੍ਹਵੀਂ ਜਮਾਤ ਦੇ ਕਾਮਰਸ ਦੇ ਕਵਲਪ੍ਰੀਤ ਸਿੰਘ ਨੂੰ ਹੈੱਡ ਬੁਆਏ ਅਤੇ ਗਿਆਰ੍ਹਵੀਂ ਜਮਾਤ ਦੇ ਨਾਨ-ਮੈਡੀਕਲ ਦੀ ਵਰਣਿਕਾ ਕੱਕੜ ਨੂੰ ਹੈੱਡ ਗਰਲ ਚੁਣਿਆ ਗਿਆ | ਖੇਡ ਕਪਤਾਨ ਹਰਮਨਪ੍ਰੀਤ ਸਿੰਘ ਗਿਆਰ੍ਹਵੀਂ ਜਮਾਤ ਦੇ ਨਾਨ-ਮੈਡੀਕਲ ਵਿਦਿਆਰਥੀ ਅਤੇ ਗਿਆਰ੍ਹਵੀਂ ਜਮਾਤ ਦੇ ਕਾਮਰਸ ਦੀ ਅਵਲੀਨ ਕੌਰ ਨੰੂ ਚੁਣਿਆ ਗਿਆ | ਸਕੂਲ ਦੇ ਡਾਇਰੈਕਟਰ ਰੈਵ. ਫਾ. ਸੇਬੇਸਟੀਅਨ ਪੈਲਾਸੇਰੀ ਨੇ ਨਵੇਂ ਚੁਣੇ ਗਏ ਵਿਦਿਆਰਥੀਆਂ ਦੇ ਮੰਤਰੀ ਮੰਡਲ ਨੂੰ ਸਹੁੰ ਚੁਕਾਈ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ |^

ਪਿਛਲੀ ਖ਼ਬਰ ਬਾਜਵਾ ਨਗਰ 'ਚ ਦੋ ਮੰਜ਼ਿਲਾਂ ਇਮਾਰਤ ਨੰੂ ਲੱਗੀ ਅੱਗ <br/> ਅਗਲੀ ਖ਼ਬਰ ਤਿੰਨ ਸਕੂਟਰ ਸਵਾਰ ਨੌਜਵਾਨਾਂ ਨੇ ਕਾਰ ਦੀ ਕੀਤੀ ਭੰਨਤੋੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।