19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਬਾਜਵਾ ਨਗਰ 'ਚ ਦੋ ਮੰਜ਼ਿਲਾਂ ਇਮਾਰਤ ਨੰੂ ਲੱਗੀ ਅੱਗ <br/>

ਅਜੀਤ ਡੈਸਕ 21-04-2026
ਲੁਧਿਆਣਾ, 20 ਅਪ੍ਰੈਲ (ਭੁਪਿੰਦਰ ਸਿੰਘ ਬੈਂਸ)- ਸ਼ਹਿਰ ਦੇ ਬਾਜਵਾ ਨਗਰ ਇਲਾਕੇ ਵਿਚ ਅੱਜ ਸਵੇਰ ਉਸ ਵੇਲੇ ਹੜਕੰਪ ਮੱਚ ਗਿਆ, ਜਦੋਂ ਗਲੀ ਨੰਬਰ 3 ਵਿਚ ਸਥਿਤ ਇਕ ਦੋ ਮੰਜ਼ਿਲਾਂ ਇਮਾਰਤ ਨੰੂ ਅਚਾਨਕ ਅੱਗ ਲੱਗ ਗਈ | ਇਸ ਘਟਨਾ ਨਾਲ ਪੂਰੇ ਇਲਾਕੇ 'ਚ ਅਫਰਾ ਤਫਰੀ ਵਾਲਾ ਮਾਹੌਲ ਬਣ ਗਿਆ ਅਤੇ ਲੋਕ ਘਰਾਂ ਤੋ ਬਾਹਰ ਨਿਕਲ ਆਏ | ਮਿਲੀ ਜਾਣਕਾਰੀ ਅਨੁਸਾਰ ਇਸ ਇਮਾਰਤ ਦੇ ਹੇਠਲੇ ਹਿੱਸੇ 'ਚ ਹੌਜਰੀ ਦੀ ਦੁਕਾਨ ਸੀ, ਜਦਕਿ ਉਪਰ ਹੌਜਰੀ ਦੇ ਸਮਾਨ ਸਟੋਰ ਕੀਤਾ ਗਿਆ ਸੀ | ਸਵੇਰੇ ਅਚਾਨਕ ਅੱਗ ਲੱਗੀ ਜੋ ਹੋਲੀ ਹੋਲੀ ਫੈਲਣ ਲੱਗ ਪਈ | ਨੇੜੇ ਮੌਜੂਦ ਲੋਕਾਂ ਨੇ ਜਦੋਂ ਧੂੰਆਂ ਅਤੇ ਅੱਗ ਦੀਆਂ ਲਪਟਾਂ ਵੇਖੀਆਂ ਤਾਂ ਉਨ੍ਹਾਂ ਵਲੋਂ ਤੁਰੰਤ ਫਾਇਰ ਬਿ੍ਗੇਡ ਨੰੂ ਸੂਚਿਤ ਕੀਤਾ ਗਿਆ | ਸੂਚਨਾ ਮਿਲਣ 'ਤੇ ਫਾਇਰ ਬਿ੍ਗੇਡ ਦੀਆਂ ਗੱਡੀਆਂ ਮੌਕੇ ਤੇ ਪਹੁੰਚੀਆਂ ਅਤੇ ਮੁਸ਼ਕਤ ਨਾਲ ਅੱਗ ਤੇ ਕਾਬੂ ਪਾਇਆ | ਸਮੇਂ ਸਿਰ ਕਾਰਵਾਈ ਨਾਲ ਵੱਡੇ ਨੁਕਸਾਨ ਤੋਂ ਬਚਾ ਹੋ ਗਿਆ | ਅੱਗ ਲੱਗਣ ਦੇ ਕਾਰਨਾਂ ਬਾਰੇ ਹਾਲੇ ਤੱਕ ਕੋਈ ਪੁਸ਼ਟੀ ਨਹੀਂ ਸਕੀ | ਪਰ ਮੁੱਢਲੀ ਤੌਰ ਤੇ ਸ਼ਾਰਟ ਸਰਕਿਟ ਕਾਰਨ ਅੱਗ ਲੱਗਣ ਦਾ ਅੰਦੇਸ਼ਾ ਜਤਾਇਆ ਜਾ ਰਿਹਾ ਹੈ | ਪੁਲਿਸ ਨੇ ਵੀ ਮੌਕੇ ਤੇ ਪੁੱਜਕੇ ਜਾਂਚ ਸ਼ੁਰੂ ਕਰ ਦਿੱਤੀ ਗਈ | ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਜਾਂਚ ਪੂਰੀ ਹੋਣ ਤੋ ਬਾਅਦ ਹੀ ਲੱਗੇਗਾ |

ਪਿਛਲੀ ਖ਼ਬਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਨਸ਼ਾ ਕਰਦੇ ਤੇ ਵੇਚਦੇ ਕਾਬੂ ਅਗਲੀ ਖ਼ਬਰ ਸੈਕਰਡ ਹਾਰਟ ਕਾਨਵੈਂਟ ਸਕੂਲ 'ਚ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।