ਮੋਬਾਈਲ ਅਸੈਸਰੀ ਵੇਚਣ ਦੇ ਮਾਮਲੇ ਵਿਚ ਧੋਖਾਧੜੀ ਕਰਨ ਦੇ ਦੋਸ਼ ਤਹਿਤ ਚਾਰ ਖ਼ਿਲਾਫ਼ ਕੇਸ ਦਰਜ <br/>
ਅਜੀਤ ਡੈਸਕ
21-04-2026
ਚੋਰੀਸ਼ੁਦਾ ਮੋਬਾਈਲਾਂ ਸਮੇਤ ਦੋ ਕਾਬੂ
ਥਾਣਾ ਸਦਰ ਵਿਖੇ ਤੈਨਾਤ ਸਹਾਇਕ ਥਾਣੇਦਾਰ ਜੋਹਨ ਪੀਟਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸਬੰਧ ਵਿਚ ਇਲਾਕੇ ਵਿਚ ਮੌਜੂਦ ਸਨ ਤਾਂ ਮੁਖ਼ਬਰ ਖਾਸ ਦੀ ਇਤਲਾਹ 'ਤੇ ਚੋਰੀਸ਼ੁਦਾ ਮੋਟਰਸਾਈਕਲ ਬਿਨਾ ਨੰਬਰੀ 'ਤੇ ਸਵਾਰ ਹੋ ਕੇ ਚੋਰੀਸ਼ੁਦਾ ਫ਼ੋਨ ਵੇਚਣ ਲਈ ਨੇੜੇ ਗੀਤਾ ਮੰਦਿਰ ਪਿੰਡ ਥਰੀਕੇ ਲਾਗੇ ਖੜ ਕੇ ਗਾਹਕਾਂ ਦੀ ਉਡੀਕ ਕਰਦੇ ਨੂੰ ਕਾਬੂ ਕਰਕੇ ਉਸ ਪਾਸੋਂ ਬਿਨਾ ਨੰਬਰੀ ਮੋਟਰਸਾਈਕਲ ਅਤੇ 6 ਮੋਬਾਈਲ ਬਰਾਮਦ ਕੀਤੇ | ਮੁਲਜ਼ਮਾਂ ਦੀ ਸ਼ਨਾਖ਼ਤ ਰਮਨਾ ਅਤੇ ਅਮਿਤ ਸੋਨੀ ਵਜੋਂ ਹੋਈ ਹੈ | ਪੁਲਿਸ ਇਹਨਾਂ ਪਾਸੋਂ ਪੁੱਛ ਪੜਤਾਲ ਕਰ ਰਹੀ ਹੈ |
ਉਚੀ ਆਵਾਜ਼ 'ਚ ਗਾਣੇ ਵਜਾਉਣ 'ਤੇ ਕੇਸ ਦਰਜ
ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਤਿ੍ਪਤਾ ਡਾਲਮਿਆ ਨੇ ਦੱਸਿਆ ਕਿ ਅੋਜੋ ਰੈਸਟੋਰੈਂਟ ਸਰਾਭਾ ਨਗਰ ਵਲੋਂ ਦੇਰ ਰਾਤ ਉਚੀ ਆਵਾਜ਼ ਵਿਚ ਡੀ.ਜੇ. ਚਲਾਇਆ ਜਾਂਦਾ ਹੈ, ਜਿਸ ਨਾਲ ਨੇੜਲੇ ਨਿਵਾਸੀਆਂ ਨੂੰ ਗੰਭੀਰ ਪ੍ਰੇਸ਼ਾਨੀ ਹੋ ਰਹੀ ਹੈ | ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਯਸ਼ਪਾਲ ਨੇ ਮੁੱਦਈ ਦੇ ਬਿਆਨਾਂ 'ਤੇ ਅੋਜੋ ਰੈਸਟੋਰੈਂਟ ਦੀ ਮੈਨੇਜਮੈਂਟ ਖ਼ਿਲਾਫ਼ ਕੇਸ ਦਰਜ ਕੀਤਾ ਹੈ |
ਵਿਆਹ ਦੀ ਨੀਅਤ ਨਾਲ ਨਾਬਾਲਗਾ ਵਰਗਲਾਈ
ਥਾਣਾ ਮੇਹਰਬਾਨ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਭੋਲੀ ਨੇ ਦੱਸਿਆ ਕਿ ਉਹ ਆਪਣੇ ਪਤੀ ਨਾਲ ਕੰਮ 'ਤੇ ਚਲੀ ਗਈ, ਜਦੋਂ ਸ਼ਾਮ ਘਰ ਵਾਪਸ ਆਈ ਤਾਂ ਉਸ ਦੀ ਲੜਕੀ ਘਰ ਵਿਚ ਨਹੀਂ ਸੀ, ਜਿਸ ਦੀ ਭਾਲ ਕਰਨ 'ਤੇ ਪਤਾ ਲੱਗਾ ਕਿ ਅਰਿਹਣ ਖਾਨ ਉਸ ਦੀ ਲੜਕੀ ਨੂੰ ਵਿਆਹ ਕਰਵਾਉਣ ਦੀ ਨੀਅਤ ਨਾਲ ਵਰਗਲਾ ਫੁਸਲਾ ਕੇ ਕਿਧਰੇ ਭਜਾ ਕੇ ਲੈ ਗਿਆ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਜੀਵ ਕੁਮਾਰ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ 'ਤੇ ਅਰਿਹਣ ਖਾਨ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ |
ਸ਼ੱਕੀ ਹਾਲਾਤਾਂ 'ਚ ਨਾਬਾਲਗਾ ਲਾਪਤਾ
ਥਾਣਾ ਟਿੱਬਾ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਹਨੀਫ਼ ਨੇ ਦੱਸਿਆ ਕਿ ਉਹ ਅਤੇ ਉਸ ਦਾ ਲੜਕਾ ਸਮੀਰ ਕੰਮ 'ਤੇ ਚਲੇ ਗਏ, ਜਦੋਂ ਉਹ ਸ਼ਾਮ ਨੂੰ ਵਾਪਸ ਆਏ ਤਾਂ ਉਸ ਦੀ ਲੜਕੀ ਘਰ ਵਿਚ ਨਹੀਂ ਸੀ, ਜਿਸ ਦੀ ਕਾਫ਼ੀ ਭਾਲ ਕੀਤੀ, ਪਰ ਉਹ ਨਹੀਂ ਮਿਲੀ | ਉਨ੍ਹਾਂ ਸ਼ੱਕ ਪ੍ਰਗਟ ਕੀਤਾ ਕਿ ਉਸ ਦੀ ਲੜਕੀ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਆਪਣੇ ਨਿੱਜੀ ਸੁਆਰਥ ਲਈ ਕਿਧਰੇ ਲੁਕਾ ਛੁਪਾ ਕੇ ਰੱਖਿਆ ਹੋਇਆ ਹੈ | ਜਾਂਚ ਅਧਿਕਾਰੀ ਏ.ਐਸ.ਆਈ. ਸੁਰਜਨ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ 'ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ |