ਲੁਧਿਆਣਾ, 20 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸ਼ੋ੍ਰਮਣੀ ਅਕਾਲੀ ਦਲ ਬੀ.ਸੀ. ਵਿੰਗ ਪੰਜਾਬ ਦੇ ਅਹੁਦੇਦਾਰਾਂ ਦੀ ਇਕ ਜ਼ਰੂਰੀ ਮੀਟਿੰਗ 22 ਅਪ੍ਰੈਲ ਦਿਨ ਬੁੱਧਵਾਰ ਨੂੰ ਜਨਤਾ ਨਗਰ ਵਿਖੇ ਹੋਵੇਗੀ¢ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ਼ੋ੍ਰਮਣੀ ਅਕਾਲੀ ਦਲ ਬੀ.ਸੀ. ਵਿੰਗ ਦੇ ਕÏਮੀ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਜਥੇਦਾਰ ਹੀਰਾ ਸਿੰਘ ਗਾਬੜੀਆ ਨੇ ਦੱਸਿਆ ਕਿ ਮੀਟਿੰਗ ਦÏਰਾਨ 2027 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਵਿੰਗ ਵਲੋਂ ਨਿਭਾਈਆਂ ਜਾਣ ਵਾਲੀਆਂ ਜ਼ਿੰਮੇਵਾਰੀਆਂ ਦੀ ਰੂਪਰੇਖਾ ਤਿਆਰ ਕੀਤੀ ਜਾਵੇਗੀ¢ ਉਨ੍ਹਾਂ ਹੋਰ ਦੱਸਿਆ ਕਿ ਇਸ ਮÏਕੇ 18ਵੀਂ ਸਦੀ ਦੇ ਮਹਾਨ ਜਰਨੈਲ, ਰਾਮਗੜ੍ਹੀਆ ਮਿਸ਼ਨ ਦੇ ਬਾਨੀ ਅਤੇ ਲਾਲ ਕਿਲ੍ਹੇ ਦੇ ਜੇਤੂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ 303ਵੇਂ ਜਨਮ ਦਿਹਾੜੇ (10 ਮਈ, ਐਤਵਾਰ) ਨੂੰ ਮਨਾਉਣ ਲਈ ਤਿਆਰੀਆਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ¢ ਜਥੇਦਾਰ ਗਾਬੜੀਆ ਨੇ ਕਿਹਾ ਕਿ ਇਹ ਸਮਾਗਮ ਦਾਣਾ ਮੰਡੀ, ਅਰੋੜਾ ਪੈਲੇਸ ਦੇ ਪਿੱਛੇ, ਦੁਪਹਿਰ 2.00 ਵਜੇ ਆਯੋਜਿਤ ਕੀਤਾ ਜਾਵੇਗਾ¢ ਇਸ ਸਮਾਗਮ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤÏਰ 'ਤੇ ਸ਼ਿਰਕਤ ਕਰਨਗੇ¢ ਇਸ ਮÏਕੇ ਹੋਰਨਾਂ ਤੋਂ ਇਲਾਵਾ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਕ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ, ਜਨਰਲ ਸਕੱਤਰ ਤੇਜਿੰਦਰ ਸਿੰਘ ਡੰਗ, ਤਰਲੋਚਨ ਸਿੰਘ ਬੱਬਰ, ਬਲਜੀਤ ਸਿੰਘ ਦੁਖੀਆ ਅਤੇ ਸੁਰਿੰਦਰਜੀਤ ਸਿੰਘ ਮੱਕੜ ਵੀ ਮÏਜੂਦ ਸਨ¢