29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਸੰਜੇ ਗਾਂਧੀ ਕਾਲੋਨੀ ਵਿਚ ਹੋਈ ਗੁੰਡਾਗਰਦੀ ਦੇ ਮਾਮਲੇ ਵਿਚ ਚਾਰ ਕਾਬੂ <br/>

ਅਜੀਤ ਡੈਸਕ 22-04-2026
ਲੁਧਿਆਣਾ, 21 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੇ ਬੀਤੇ ਦਿਨ ਸੰਜੇ ਗਾਂਧੀ ਕਾਲੋਨੀ ਵਿਚ ਹੋਈ ਗੁੰਡਾਗਰਦੀ ਦੇ ਮਾਮਲੇ ਵਿਚ ਚਾਰ ਨੌਜਵਾਨਾਂ ਨੂੰ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਸੀ.ਪੀ. ਰਾਜਕੁਮਾਰ ਨੇ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਸੂਰਜ ਕੁਮਾਰ ਵਾਸੀ ਸੰਜੇ ਗਾਂਧੀ ਕਾਲੋਨੀ, ਰਾਜਕੁਮਾਰ ਵਾਸੀ ਸੰਜੇ ਗਾਂਧੀ ਕਾਲੋਨੀ, ਰੋਸ਼ਨ ਕੁਮਾਰ ਅਤੇ ਸਾਹਿਲ ਜੈਸਵਾਲ ਸ਼ਾਮਿਲ ਹਨ | ਉਨ੍ਹਾਂ ਦੱਸਿਆ ਕਿ ਸੂਰਜ ਕੁਮਾਰ ਖ਼ਿਲਾਫ਼ ਪਹਿਲਾਂ ਵੀ ਤਿੰਨ ਅਪਰਾਧਿਕ ਮਾਮਲੇ ਦਰਜ ਹਨ | ਪੁਲਿਸ ਵਲੋਂ ਇਹਨਾਂ ਦੇ ਕਬਜ਼ੇ ਵਿਚ ਲੋਹੇ ਦੇ ਦਾਤਰ ਅਤੇ ਕੁੱਝ ਹੋਰ ਸਾਮਾਨ ਬਰਾਮਦ ਕੀਤਾ ਗਿਆ ਹੈ | ਪੁਲਿਸ ਵਲੋਂ ਇਹਨਾਂ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ | ਪੁਲਿਸ ਅਨੁਸਾਰ ਇਹਨਾਂ ਦੇ ਸਾਥੀਆਂ ਦੀ ਵੀ ਭਾਲ ਕੀਤੀ ਜਾ ਰਹੀ ਹੈ | ਬੀਤੇ ਦਿਨ ਅਸ਼ੀਸ਼ ਅਤੇ ਗਰੇਵਾਲ ਨਾਮੀ ਨੌਜਵਾਨਾਂ ਵਿਚਾਲੇ ਆਪਸੀ ਰੰਜ਼ਿਸ਼ ਕਾਰਨ ਜ਼ਬਰਦਸਤ ਲੜਾਈ ਹੋ ਗਈ ਸੀ ਅਤੇ ਲੜਾਈ ਦੌਰਾਨ ਗੋਲੀਆਂ ਚੱਲਣ ਨਾਲ ਉਥੇ ਦਹਿਸ਼ਤ ਫੈਲ ਗਈ ਸੀ | ਪੁਲਿਸ ਵਲੋਂ ਇਸ ਮਾਮਲੇ ਵਿਚ ਹੋਰ ਨੌਜਵਾਨਾਂ ਖ਼ਿਲਾਫ਼ ਵੀ ਕੇਸ ਦਰਜ ਕੀਤਾ ਹੈ |

ਪਿਛਲੀ ਖ਼ਬਰ ਸਿਹਤ ਵਿਭਾਗ ਵਲੋਂ ਵੱਡੀ ਕਾਰਵਾਈ ਕਰਦਿਆਂ 1,500 ਕਿਲੋ ਸ਼ੱਕੀ ਦੇਸੀ ਘਿਓ ਬਰਾਮਦ <br/> ਅਗਲੀ ਖ਼ਬਰ ਗੈਰ-ਕਾਨੂੰਨੀ ਬਣੀਆਂ ਧਾਰਮਿਕ ਇਮਾਰਤਾਂ ਨੂੰ ਢਾਹੁਣ ਦੇ ਹੁਕਮਾਂ ਦੇ ਬਾਵਜੂਦ ਸਰਕਾਰ ਇਨ੍ਹਾਂ ਨੂੰ ਕਿਵੇਂ ਕਰ ਸਕਦੀ ਹੈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।