29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਮਾਮੂਲੀ ਬਹਿਸ ਨੂੰ ਲੈ ਕੇ ਐਕਟਿਵਾ ਸਵਾਰਾਂ ਨੇ ਘਰ ਨੂੰ ਲਗਾਈ ਅੱਗ <br/>

ਅਜੀਤ ਡੈਸਕ 22-04-2026
ਲੁਧਿਆਣਾ, 21 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਸ਼ੰਕਰ ਕਾਲੋਨੀ ਵਿਚ ਐਕਟੀਵਾ ਸਵਾਰਾਂ ਵਲੋਂ ਇਕ ਘਰ 'ਤੇ ਪੈਟਰੋਲ ਸੁੱਟ ਕੇ ਅੱਗ ਲਗਾ ਦਿੱਤੀ | ਇਹ ਘਟਨਾ ਸੀ.ਸੀ. ਟੀਵੀ ਕੈਮਰੇ ਵਿਚ ਕੈਦ ਹੋ ਗਈ, ਜਿਸ ਆਧਾਰ 'ਤੇ ਪੁਲਿਸ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ | ਇਲਾਕੇ ਦੇ ਲੋਕਾਂ ਦਾ ਕਹਿਣਾ ਹੈ ਕਿ ਐਕਟੀਵਾ ਸਵਾਰ ਨੌਜਵਾਨ ਮੁਹੱਲੇ ਵਿਚ ਹੁੱਲੜਬਾਜ਼ੀ ਕਰ ਰਿਹਾ ਸੀ ਤਾਂ ਉਸ ਨੂੰ ਮੁਹੱਲੇ ਦੇ ਲੋਕਾਂ ਨੇ ਰੋਕਿਆ, ਜਿਸ 'ਤੇ ਉਹ ਭੜਕ ਪਿਆ | ਉਸ ਨੇ ਥੋੜੀ ਦੇਰ ਬਾਅਦ ਆਪਣੇ ਸਾਥੀ ਬੁਲਾ ਲਏ ਅਤੇ ਇਹਨਾਂ ਵਲੋਂ ਉੱਥੇ ਪਥਰਾਅ ਕੀਤਾ ਗਿਆ ਅਤੇ ਬਾਅਦ ਵਿਚ ਇਕ ਘਰ ਵਿਚ ਪੈਟਰੋਲ ਛੁੱਟ ਕੇ ਅੱਗ ਲਗਾ ਦਿੱਤੀ ਗਈ | ਅੱਗ ਲਗਾਉਣ ਤੋਂ ਬਾਅਦ ਐਕਟੀਵਾ ਸਵਾਰ ਅਤੇ ਉਸ ਦੇ ਸਾਥੀ ਮੌਕੇ ਤੋਂ ਫ਼ਰਾਰ ਹੋ ਗਏ | ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਪੁਲਿਸ ਵਲੋਂ ਹਾਲ ਦੀ ਘੜੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਦੇਰ ਸ਼ਾਮ ਤੱਕ ਇਸ ਸੰਬੰਧੀ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਸੀ | ਅੱਗ ਕਾਰਨ ਘਰ ਦਾ ਕੁੱਝ ਸਾਮਾਨ ਸੜ ਗਿਆ | ਸ਼ਰ੍ਹੇਆਮ ਹੋਈ ਇਸ ਗੁੰਡਾਗਰਦੀ ਕਰਕੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ, ਜਦਕਿ ਪੁਲਿਸ ਵਲੋਂ ਸੀ.ਸੀ. ਟੀਵੀ ਕੈਮਰੇ ਦੀ ਫੁਟੇਜ ਦੇ ਆਧਾਰ 'ਤੇ ਹਮਲਾਵਰਾਂ ਦੀ ਸ਼ਨਾਖਤ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਦੋ ਧੜਿਆਂ ਵਿਚਾਲੇ ਲੜਾਈ ਦੌਰਾਨ ਗੋਲੀ ਚੱਲਣ ਨਾਲ ਦਹਿਸ਼ਤ ਫੈਲੀ <br/> ਅਗਲੀ ਖ਼ਬਰ ਸਿਹਤ ਵਿਭਾਗ ਵਲੋਂ ਵੱਡੀ ਕਾਰਵਾਈ ਕਰਦਿਆਂ 1,500 ਕਿਲੋ ਸ਼ੱਕੀ ਦੇਸੀ ਘਿਓ ਬਰਾਮਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।