24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਬੀ.ਸੀ.ਐਮ. ਆਰੀਆ ਸਕੂਲ ਵਿਖੇ ਗ੍ਰੀਨ ਬਰਡ ਰੀਸਾਈਕਲਿੰਗ ਵਲੋਂ ਈ-ਵੇਸਟ ਜਾਗਰੂਕਤਾ ਅਤੇ ਇਕੱਠ ਮੁਹਿੰਮ ਦਾ ਆਗਾਜ਼ <br/>

ਅਜੀਤ ਡੈਸਕ 07-05-2026
ਫੁੱਲਾਂਵਾਲ, 6 ਮਈ (ਮਨਜੀਤ ਸਿੰਘ ਦੁੱਗਰੀ)-ਗ੍ਰੀਨ ਬਰਡ ਰੀਸਾਈਕਲਿੰਗ ਵਲੋਂ ਬੀ.ਸੀ.ਐਮ. ਆਰੀਆ ਸਕੂਲ, ਲਲਤੋਂ ਵਿਖੇ ਈ-ਵੇਸਟ ਜਾਗਰੂਕਤਾ ਅਤੇ ਇਕੱਠ ਮੁਹਿੰਮ ਦਾ ਆਗਾਜ਼ ਕੀਤਾ ਗਿਆ | 6ਵੀਂ ਜਮਾਤ ਤੋਂ ਉੱਪਰ ਦੇ ਵਿਦਿਆਰਥੀਆਂ ਨੇ ਇਸ ਮੁਹਿੰਮ ਵਿਚ ਬੜੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਆਪਣੇ ਪੁਰਾਣੇ ਮੋਬਾਈਲ ਫ਼ੋਨ ਅਤੇ ਹੋਰ ਇਲੈੱਕਟ੍ਰਾਨਿਕ ਸਾਮਾਨ ਲਿਆਂਦੇ | ਸਕੂਲ ਪਿ੍ੰਸੀਪਲ ਕਿ੍ਤਿਕਾ ਸੇਠ ਨੇ ਇਸ ਉਪਰਾਲੇ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਮੁਹਿੰਮਾਂ ਵਿਦਿਆਰਥੀਆਂ ਨੂੰ ਵਾਤਾਵਰਨ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝਣ ਅਤੇ ਛੋਟੀ ਉਮਰ ਤੋਂ ਹੀ ਟਿਕਾਊ ਆਦਤਾਂ ਅਪਣਾਉਣ ਲਈ ਪ੍ਰੇਰਿਤ ਕਰਦੀਆਂ ਹਨ | ਗ੍ਰੀਨ ਬਰਡ ਰੀਸਾਈਕਲਿੰਗ ਦੇ ਪ੍ਰਤੀਨਿਧੀਆਂ ਗਗਨਦੀਪ ਕੌਰ, ਤਰਨਪ੍ਰੀਤ ਕੌਰ ਅਤੇ ਅਨਿਕੇਤ ਭਾਰਦਵਾਜ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਅਨੁਕੂਲ ਅਭਿਆਸ ਅਪਣਾਉਣ ਲਈ ਉਤਸ਼ਾਹਿਤ ਕੀਤਾ | ਇਸ ਪਹਿਲ ਨੇ ਵਿਦਿਆਰਥੀਆਂ ਵਿਚ ਈ-ਵੇਸਟ ਦੇ ਠੀਕ ਪ੍ਰਬੰਧਨ ਅਤੇ ਟਿਕਾਊ ਵਿਕਾਸ ਦੀ ਮਹੱਤਤਾ ਬਾਰੇ ਜਾਗਰੂਕਤਾ ਫੈਲਾਉਣ ਵਿਚ ਮਦਦ ਕੀਤੀ |

ਪਿਛਲੀ ਖ਼ਬਰ ਡਾ. ਔਲਖ ਵਲੋਂ ਇਕਾਈ ਹਸਪਤਾਲ ਵਿਖੇ ਸਫਲਤਾ ਪੂਰਵਕ ਕੈਡੇਵਰ ਕਿਡਨੀ ਟ੍ਰਾਂਸਪਲਾਂਟ <br/> ਅਗਲੀ ਖ਼ਬਰ ਵਪਾਰਕ ਐਲ.ਪੀ.ਜੀ. ਸਿਲੰਡਰ ਦੀਆਂ ਕੀਮਤਾਂ ਵਧਣ ਕਾਰਨ ਹੋਟਲਾਂ/ਛੋਟੇ ਰੈਸਟੋਰੈਂਟ ਮਾਲਕਾਂ ਦਾ ਨਿਕਲਿਆ ਤਰਾਹ! <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।