ਫੁੱਲਾਂਵਾਲ, 7 ਮਈ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਪੱਖੋਵਾਲ ਸੜਕ ਸਥਿਤ ਪਿੰਡ ਠੱਕਰਵਾਲ ਦੇ ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਦੀ ਅਕਾਉਂਟੈਂਟ ਮਨਰੀਤ ਕੌਰ ਜਿਸ ਦੇ ਸਕੂਲ ਨਾਲ ਧੋਖਾਧੜੀ ਕਰਨ ਦੇ ਮਾਮਲੇ 'ਚ ਮਾਨਯੋਗ ਅਦਾਲਤ ਵਿਚ ਦਾਇਰ ਕੀਤੇ ਕੇਸ 'ਚੋਂ ਲਗਾਤਾਰ ਗੈਰ ਹਾਜ਼ਰ ਰਹਿਣ 'ਤੇ ਡਾ. ਜਸਵੀਰ ਸਿੰਘ ਦੀ ਅਦਾਲਤ ਵਲੋਂ ਗੈਰ ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਸਨ, ਨੂੰ ਅੱਜ ਥਾਣਾ ਸਦਰ ਦੇ ਸਹਾਇਕ ਥਾਣੇਦਾਰ ਜੌਹਨ ਪੀਟਰ ਦੀ ਪੁਲਿਸ ਪਾਰਟੀ ਵਲੋਂ ਗਿ੍ਫਤਾਰ ਕਰਨ ਉਪਰੰਤ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ 14 ਦਿਨਾਂ ਦੇ ਜੁਡੀਸ਼ਲ ਰਿਮਾਂਡ 'ਤੇ ਜੇਲ੍ਹ ਭੇਜ ਦਿੱਤਾ ਗਿਆ |