ਲੁਧਿਆਣਾ, 7 ਮਈ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬੀ.ਸੀ. ਵਿੰਗ ਦੇ ਕੌਮੀ ਪ੍ਰਧਾਨ ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ ਵਲੋਂ ਮਨਾਏ ਜਾ ਰਹੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ 303ਵੇਂ ਜਨਮ ਦਿਹਾੜੇ ਦੀਆਂ ਤਿਆਰੀਆਂ ਸੰਬੰਧੀ ਸੀਨੀਅਰ ਯੂਥ ਅਕਾਲੀ ਆਗੂ ਜਸਦੀਪ ਸਿੰਘ ਕਾਉਂਕੇ ਵਲੋਂ ਇਕ ਮੀਟਿੰਗ ਕੀਤੀ ਗਈ, ਜਿਸ ਵਿਚ ਪੁੱਜੇ ਜਥੇਦਾਰ ਹੀਰਾ ਸਿੰਘ ਗਾਬੜੀਆ ਅਤੇ ਬਾਬਾ ਅਜੀਤ ਸਿੰਘ ਵਲੋਂ ਯੂਥ ਵਿੰਗ ਦੇ ਆਗੂਆਂ ਨਾਲ ਵਿਚਾਰ ਚਰਚਾ ਕਰਨ ਉਪਰੰਤ ਸਮਾਗਮ ਸੰਬੰਧੀ ਉਨ੍ਹਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ | ਦੋਵਾਂ ਆਗੂਆਂ ਨੇ ਜਸਦੀਪ ਸਿੰਘ ਕਾਉਂਕੇ ਵਲੋਂ ਯੂਥ ਆਗੂ ਗੁਰਪ੍ਰੀਤ ਸਿੰਘ ਖੰਨਾ ਅਤੇ ਅਮਨਦੀਪ ਸਿੰਘ ਖੰਨਾ ਦੇ ਗ੍ਰਹਿ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸਮਾਗਮ ਬਾਰੇ ਜਾਣਕਾਰੀ ਸਾਂਝੀ ਕੀਤੀ ਕਿ ਲੁਧਿਆਣਾ ਦੀ ਗਿੱਲ ਰੋਡ ਸਥਿਤ ਦਾਣਾ ਮੰਡੀ ਵਿਖੇ 10 ਮਈ ਨੂੰ 2.00 ਵਜੇ 18ਵੀਂ ਸਦੀ ਦੇ ਮਹਾਨ ਯੋਧੇ, ਰਾਮਗੜ੍ਹੀਆ ਮਿਸਲ ਦੇ ਬਾਨੀ, ਦਿੱਲੀ ਲਾਲ ਕਿਲੇ੍ਹ ਦੇ ਜੇਤੂ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਸੰਬੰਧੀ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ¢ ਉਨ੍ਹਾਂ ਦੀ ਆਮਦ ਨੂੰ ਲੈਕੇ ਜਿੱਥੇ ਅਕਾਲੀ ਦਲ 'ਚ ਭਾਰੀ ਉਤਸ਼ਾਹ ਹੈ, ਅਕਾਲੀ ਦਲ ਨੂੰ ਪਿਆਰ ਕਰਨ ਵਾਲਿਆਂ 'ਚ ਜੋਸ਼ ਹੈ ¢ ਉਨ੍ਹਾਂ ਲੋਕਾਂ ਨੂੰ ਵੱਡੀ ਗਿਣਤੀ ਵਿਚ ਪਹੁੰਚਣ ਦੀ ਅਪੀਲ ਵੀ ਕੀਤੀ¢ ਜਸਦੀਪ ਸਿੰਘ ਕਾਉਂਕੇ ਨੇ ਕਿਹਾ ਕਿ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਦੇ ਸਮਾਗਮ ਨੂੰ ਇਤਿਹਾਸਕ ਬਣਾਉਣ ਲਈ ਯੂਥ ਅਕਾਲੀ ਦਲ ਪੂਰੀ ਤਰ੍ਹਾਂ ਸਰਗਰਮ ਹੈ ਅਤੇ ਘਰ-ਘਰ ਤੱਕ ਇਸ ਸਮਾਗਮ ਵਿਚ ਪਹੁੰਚਣ ਦਾ ਸੁਨੇਹਾ ਪਹੁੰਚਾ ਰਿਹਾ ਹੈ¢ ਕਾਉਂਕੇ ਨੇ ਕਿਹਾ ਕਿ ਇਹ ਸਮਾਗਮ ਯੂਥ ਅਕਾਲੀ ਦਲ 'ਚ ਨਵੀਂ ਰੂਹ ਫੂਕੇਗਾ ¢