ਲੁਧਿਆਣਾ, 7 ਮਈ (ਪਰਮਿੰਦਰ ਸਿੰਘ ਆਹੂਜਾ)-ਐਂਟੀ ਨਾਰਕੋਟਿਕ ਟਾਸਕ ਫੋਰਸ ਨੇ ਤਿੰਨ ਨÏਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 2 ਕਰੋੜ, 50 ਲੱਖ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ.ਆਈ.ਜੀ. ਵਤਸਲਾ ਗੁਪਤਾ ਨੇ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਦੀ ਸ਼ਨਾਖ਼ਤ ਕਰਮਵੀਰ ਸਿੰਘ ਉਰਫ਼ ਕਾਲੂ 36 ਪੁੱਤਰ ਪ੍ਰੇਮ ਸਿੰਘ ਵਾਸੀ ਤਰਨ ਤਾਰਨ, ਮਨਪ੍ਰੀਤ ਸਿੰਘ ਉਰਫ਼ ਸਾਹਿਲ ਪੁੱਤਰ ਮਨਜੀਤ ਸਿੰਘ 22 ਸਾਲ ਵਾਸੀ ਅੰਮਿ੍ਤਸਰ ਅਤੇ ਸਾਜਨ ਦੀਪ ਸਿੰਘ ਉਰਫ਼ ਸਾਜਨ ਪੁੱਤਰ ਜਸਪਾਲ ਸਿੰਘ ਵਾਸੀ ਤਰਨਤਾਰਨ 22 ਵਜੋਂ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਕਥਿਤ ਦੋਸ਼ੀ ਜੀ.ਟੀ. ਰੋਡ ਰਈਆਂ ਨੇੜੇ ਕਾਲੇ ਰੰਗ ਦੀ ਥਾਰ 'ਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਜਦੋਂ ਪੁਲਿਸ ਨੇ ਇਨ੍ਹਾਂ ਨੂੰ ਰੋਕਣ ਦਾ ਇਸ਼ਾਰਾ ਕੀਤਾ ਤਾਂ ਕਥਿਤ ਦੋਸ਼ੀਆਂ ਨੇ ਕਾਰ ਭਜਾ ਲਈ | ਪਿੱਛਾ ਕਰਨ 'ਤੇ ਪੁਲਿਸ ਨੇ ਇਨ੍ਹਾਂ ਨੂੰ ਕਾਬੂ ਕਰ ਲਿਆ | ਕਾਬੂ ਕੀਤੇ ਗਏ ਅਤੇ ਦੋਸ਼ੀਆਂ ਦੀ ਤਲਾਸ਼ੀ ਦੌਰਾਨ 512 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ ਢਾਈ ਕਰੋੜ ਰੁਪਏ ਦੇ ਕਰੀਬ ਹੈ¢ ਉਨ੍ਹਾਂ ਦੱਸਿਆ ਕਿ ਕਾਬੂ ਕੀਤਾ ਗਿਆ ਕਰਮਵੀਰ ਖੇਤੀਬਾੜੀ ਕਰਦਾ ਹੈ | ਮਨਪ੍ਰੀਤ ਉਰਫ਼ ਸਾਹਿਲ ਪ੍ਰਾਈਵੇਟ ਤÏਰ 'ਤੇ ਨੌਕਰੀ ਕਰਦਾ ਹੈ, ਜਦਕਿ ਸਾਜਨਦੀਪ ਪੜ੍ਹਾਈ ਕਰ ਰਿਹਾ ਹੈ | ਉਨ੍ਹਾਂ ਦੱਸਿਆ ਕਿ ਕਾਲੂ ਖ਼ਿਲਾਫ਼ ਪਹਿਲਾਂ ਵੀ ਲੜਾਈ-ਝਗੜੇ ਦੇ ਦੋ ਮਾਮਲੇ ਦਰਜ ਹਨ | ਪੁਲਿਸ ਇਹਨਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕਰ ਰਹੀ ਹੈ | ਇਨ੍ਹਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ |