15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਫ਼ੌਜੀ ਜਵਾਨ ਨੂੰ ਹਥਿਆਰਬੰਦ ਲੁਟੇਰਾ ਲੁੱਟ ਕੇ ਫ਼ਰਾਰ

ਅਜੀਤ ਡੈਸਕ 08-05-2026
ਲੁਧਿਆਣਾ, 7 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਸ਼ਕਤੀ ਨਗਰ 'ਚ ਹਥਿਆਰਬੰਦ ਬੰਦ ਲੁਟੇਰਾ ਫ਼ੌਜੀ ਜਵਾਨ ਪਾਸੋਂ ਹਜ਼ਾਰਾਂ ਰੁਪਏ ਦੀ ਨਕਦੀ, ਉਸ ਦਾ ਸ਼ਨਾਖ਼ਤੀ ਕਾਰਡ ਅਤੇ ਹੋਰ ਸਾਮਾਨ ਲੁੱਟ ਕੇ ਫ਼ਰਾਰ ਹੋ ਗਿਆ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸੰਬੰਧੀ ਮਨਜੀਤ ਸਿੰਘ ਵਾਸੀ ਰਾਜਸਥਾਨ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ¢ ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਮਨਜੀਤ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੇ ਘਰ ਜਾ ਰਿਹਾ ਸੀ | ਜਦੋਂ ਉਹ ਸ਼ਕਤੀ ਨਗਰ ਨੇੜੇ ਸਥਿਤ ਪੈਟਰੋਲ ਪੰਪ 'ਤੇ ਆਰਾਮ ਕਰਨ ਲਈ ਰੁਕਿਆ ਤਾਂ ਉੱਥੇ ਇਕ ਲੁਟੇਰਾ ਆਇਆ ਅਤੇ ਕਾਰ 'ਚ ਪਿਆ ਬੈਗ ਲੈ ਕੇ ਫ਼ਰਾਰ ਹੋ ਗਿਆ | ਉਸ ਨੇ ਰੋਲਾ ਵੀ ਪਾਇਆ ਪਰ ਇਹ ਲੁਟੇਰਾ ਉੱਥੋਂ ਭੱਜ ਗਿਆ | ਬੈਗ ਵਿਚ ਹਜ਼ਾਰਾਂ ਰੁਪਏ ਦੀ ਨਕਦੀ, ਉਸ ਦਾ ਸ਼ਨਾਖ਼ਤੀ ਕਾਰਡ ਅਤੇ ਹੋਰ ਸਾਮਾਨ ਸੀ | ਮਨਜੀਤ ਵਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਤਾਂ ਪੁਲਿਸ ਨੇ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ¢ ਪੁਲਿਸ ਵਲੋਂ ਉੱਥੇ ਨੇੜੇ ਲੱਗੇ ਸੀ.ਸੀ. ਟੀਵੀ ਕੈਮਰੇ ਦੀ ਫੁਟੇਜ ਵੀ ਚੈਕ ਕੀਤੀ ਤਾਂ ਜੋ ਲੁਟੇਰਿਆਂ ਦਾ ਪਤਾ ਲਗਾਇਆ ਜਾ ਸਕੇ, ਪਰ ਪੁਲਿਸ ਨੂੰ ਸਫਲਤਾ ਨਹੀਂ ਮਿਲੀ |

ਪਿਛਲੀ ਖ਼ਬਰ ਪੰਜਾਬ 'ਚ ਲਗਾਤਾਰ ਹੋ ਰਹੇ ਬੰਬ ਧਮਾਕੇ ਚਿੰਤਾ ਦਾ ਵਿਸ਼ਾ-ਐਡਵੋਕੇਟ ਹਰਨਾਮਪੁਰਾ <br/> ਅਗਲੀ ਖ਼ਬਰ ਜੀਵਨ ਨਗਰ ਚੌਕ ਤੋਂ ਫੋਕਲ ਪੁਆਇੰਟ ਨੂੰ ਜਾਣ ਵਾਲੀ ਸੜਕ ਕਿਨਾਰੇ ਲੱਗੇ ਗੰਦਗੀ ਦੇ ਢੇਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।