ਆਲਮਗੀਰ, 7 ਮਈ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਦੇ ਕÏਮੀ ਮੀਤ ਪ੍ਰਧਾਨ ਤੇ ਨੈਸ਼ਨਲ ਐਵਾਰਡ ਜੇਤੂ ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ ਨੇ ਕਿਹਾ ਕਿ ਸੂਬੇ ਅੰਦਰ ਦਿਨੋਂ-ਦਿਨ ਵਿਗੜ ਰਹੀ ਕਾਨੂੰਨ ਵਿਵਸਥਾ, ਜਿੱਥੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਫ਼ੇਲ੍ਹ ਸਾਬਤ ਕਰਦੀ ਹੈ, ਉਥੇ ਹੀ ਸੂਬਾ ਪੰਜਾਬ 'ਚ ਹੋ ਰਹੇ ਬੰਬ ਧਮਾਕੇ ਕਿਸੇ ਵੱਡੀ ਸਾਜ਼ਿਸ਼ ਵੱਲ ਇਸ਼ਾਰਾ ਕਰਦੇ ਹਨ, ਜਿਸ ਦੀ ਕਿ ਸਰਕਾਰ ਨੂੰ ਗੰਭੀਰਤਾ ਨਾਲ ਜਾਂਚ ਕਰਵਾ ਕੇ ਸੂਬਾ ਵਾਸੀਆਂ ਦੇ ਜਾਨ-ਮਾਲ ਦੀ ਰਾਖੀ ਯਕੀਨੀ ਬਣਾਉਣੀ ਚਾਹੀਦੀ ਹੈ¢ ਐਡਵੋਕੇਟ ਹਰਨਾਮਪੁਰਾ ਨੇ ਕਿਹਾ ਕਿ ਕਿਸੇ ਵੀ ਸੂਬੇ ਦੀ ਸਰਕਾਰ ਦਾ ਮੁੱਢਲਾ ਫ਼ਰਜ਼ ਬਣਦਾ ਹੈ ਕਿ ਉਹ ਆਪਣੇ ਸੂਬੇ ਦੇ ਬਾਸ਼ਿੰਦਿਆਂ ਦੀ ਸੁਰੱਖਿਆ ਪਹਿਲ ਦੇ ਆਧਾਰ 'ਤੇ ਕਰੇ ਤਾਂ ਜੋ ਸੂਬਾ ਵਾਸੀ ਆਪਣੇ ਆਪ ਨੂੰ ਸੁਰੱਖਿਅਤ ਸਮਝਣ ¢ ਉਨ੍ਹਾਂ ਦਾਅਵਾ ਕਰਦਿਆਂ ਕਿਹਾ ਕਿ ਅਗਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਹੇਠ ਬਣੇਗੀ ਅਤੇ ਸੂਬੇ ਵਿਚ ਕਾਨੂੰਨ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇਗਾ ¢ ਇਸ ਮÏਕੇ ਜਥੇਦਾਰ ਜਸਵੰਤ ਸਿੰਘ ਹਰਨਾਮਪੁਰਾ, ਸਾਬਕਾ ਸਰਪੰਚ ਸੁਖਵਿੰਦਰ ਸਿੰਘ ਬੈਂਸ, ਮਨਪ੍ਰੀਤ ਸਿੰਘ ਝੱਜ, ਰਸ਼ਪਾਲ ਸਿੰਘ, ਭੁਪਿੰਦਰ ਸਿੰਘ ਹਾਜ਼ਰ ਸਨ¢