ਲੁਧਿਆਣਾ, 7 ਮਈ (ਜਤਿੰਦਰ ਭੰਬੀ)ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ (ਡੀ.ਬੀ.ਈ.ਈ.) ਵਲੋਂ ਭਲਕੇ 8 ਮਈ ਨੂੰ ਆਪਣੇ ਸਥਾਨਕ ਦਫ਼ਤਰ ਵਿਖੇ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ | ਲੁਧਿਆਣਾ ਦੇ ਡਿਪਟੀ ਡਾਇਰੈਕਟਰ ਰੁਪਿੰਦਰ ਕÏਰ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਜੋ ਉਪਰਾਲਾ ਕੀਤਾ ਹੋਇਆ ਹੈ, ਉਸ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਦੇ ਸਥਾਨਕ ਦਫ਼ਤਰ, ਸੰਗੀਤ ਸਿਨੇਮਾ ਰੋਡ, ਪ੍ਰਤਾਪ ਚੌਕ, ਲੁਧਿਆਣਾ ਵਿਖੇ ਭਲਕੇ ਸ਼ੁੱਕਰਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਸ ਕੈਂਪ ਦਾ ਸਮਾਂ ਸਵੇਰੇ 10.00 ਵਜੇ ਤੋਂ ਦੁਪਹਿਰ 2.00 ਵਜੇ ਤੱਕ ਹੋਵੇਗਾ, ਜਿੱਥੇ ਕੈਂਪ ਵਿਚ ਪੰਜਾਬ ਸੇਵਾ ਕੇਂਦਰ ਕੰਪਨੀ ਭਾਗ ਲੈ ਰਹੀ ਹੈ | ਡਿਪਟੀ ਡਾਇਰੈਕਟਰ ਨੇ ਦੱਸਿਆ ਪਲੇਸਮੈਂਟ ਕੈਂਪ ਵਿਚ ਸਿਰਫ਼ ਗਰੈਜੂਏਸ਼ਨ ਪਾਸ ਵਿਦਿਆਰਥੀ ਭਾਗ ਲੈ ਸਕਦੇ ਹਨ¢ ਪ੍ਰਾਰਥੀਆਂ ਲਈ ਆਪਣੀ ਅਕਾਦਮਿਕ ਯੋਗਤਾਵਾਂ ਦੇ ਸਰਟੀਫਿਕੇਟਾਂ ਸਮੇਤ ਰਿਜਿਊਮ ਦੀਆਂ 2 ਨਕਲਾਂ ਲੈ ਕੇ ਆਉਣੀਆਂ ਲਾਜ਼ਮੀ ਹਨ¢ ਉਨ੍ਹਾਂ ਕਿਹਾ ਕਿ ਪ੍ਰਾਰਥੀਆਂ ਕੋਲ ਡਾਟਾ ਓਪਰੇਟਰ ਅਤੇ ਡੀ.ਐਸ.ਡੀ. ਆਪ੍ਰੇਟਰ ਦੀਆਂ ਅਸਾਮੀਆਂ ਲਈ ਇੰਟਰਵਿਊ ਦੇਣ ਦਾ ਇਹ ਸੁਨਹਿਰੀ ਮÏਕਾ ਹੈ | ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮÏਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ¢