ਲੁਧਿਆਣਾ, 7 ਮਈ (ਡਾ. ਤਰਲੋਚਨ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਡੈਲੀਗੇਟਾਂ ਦੀ ਚੋਣ ਸੰਬੰਧੀ ਲੁਧਿਆਣਾ ਵਿਖੇ ਇਕ ਮੀਟਿੰਗ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ ਵਲੋਂ ਕੀਤੀ ਗਈ | ਮੀਟਿੰਗ 'ਚ ਲੁਧਿਆਣਾ ਲੋਕ ਸਭਾ ਇੰਚਾਰਜ ਭਾਈ ਅੰਮਿ੍ਤਪਾਲ ਸਿੰਘ ਛੰਦੜਾਂ, ਦਫ਼ਤਰ ਸਕੱਤਰ ਤੇ ਸਲਾਹਕਾਰ ਇਕਬਾਲ ਸਿੰਘ ਟਿਵਾਣਾ, ਜ਼ਿਲ੍ਹਾ ਲੁਧਿਆਣਾ ਦਿਹਾਤੀ ਪ੍ਰਧਾਨ ਪ੍ਰੀਤਮ ਸਿੰਘ ਮਾਨਗੜ੍ਹ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ 'ਚ ਜ਼ਿਲ੍ਹਾ ਲੁਧਿਆਣਾ ਤੋਂ ਡੈਲੀਗੇਟਾਂ ਦੀ ਚੋਣ ਕੀਤੀ ਗਈ, ਜਿਸ ਵਿਚ ਬਲਵਿੰਦਰ ਸਿੰਘ ਕੁਲਾਰ, ਭਾਈ ਪਿ੍ਤਪਾਲ ਸਿੰਘ ਮੁਕੰਦਪੁਰ, ਸੇਵਕ ਸਿੰਘ ਕੁਲਾਰ, ਜਸਕਰਨ ਸਿੰਘ ਮੁਕੰਦਪੁਰ ਤੋਂ ਇਲਾਵਾ ਨਵਪ੍ਰੀਤ ਸਿੰਘ ਕਲਸੀ ਨੂੰ ਲੁਧਿਆਣਾ ਤੋਂ ਡੈਲੀਗੇਟ ਚੁਣਿਆ ਗਿਆ | ਚੋਣ ਉਪਰੰਤ ਇਮਾਨ ਸਿੰਘ ਮਾਨ, ਪ੍ਰੀਤਮ ਸਿੰਘ ਮਾਨਗੜ੍ਹ, ਭਾਈ ਅੰਮਿ੍ਤਪਾਲ ਸਿੰਘ ਛੰਦੜਾਂ, ਦਫ਼ਤਰ ਸਕੱਤਰ ਅਤੇ ਸਲਾਹਕਾਰ ਇਕਬਾਲ ਸਿੰਘ ਟਿਵਾਣਾ ਨੇ ਚੁਣੇ ਗਏ ਡੈਲੀਗੇਟਾਂ ਨੂੰ ਜਿੱਥੇ ਵਧਾਈ ਦਿੱਤੀ, ਉਥੇ ਉਨ੍ਹਾਂ ਨੂੰ ਸਰਟੀਫਿਕੇਟ ਵੀ ਵੰਡੇ ਅਤੇ ਉਨ੍ਹਾਂ ਨੂੰ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਦੀ ਤਾਕੀਦ ਕੀਤੀ | ਚੁਣੇ ਗਏ ਡੈਲੀਗੇਟ ਬਲਵਿੰਦਰ ਸਿੰਘ ਕੁਲਾਰ ਅਤੇ ਪਿ੍ਤਪਾਲ ਸਿੰਘ ਮੁਕੰਦਪੁਰ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪਾਰਟੀ ਪ੍ਰਤੀ ਵਿਸ਼ਵਾਸ ਤੇ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਕੁਲਦੀਪ ਸਿੰਘ ਪਨੇਸਰ, ਇੰਦਰਜੀਤ ਸਿੰਘ ਬਿਰਦੀ, ਅਮਨਦੀਪ ਸਿੰਘ ਉੱਭੀ, ਰਣਜੀਤ ਸਿੰਘ ਖਹਿਰਾ, ਜਸਵਿੰਦਰ ਸਿੰਘ ਅਠਵਾਲ, ਹਰਦੀਪ ਸਿੰਘ, ਕੁਲਵਿੰਦਰ ਸਿੰਘ, ਬਲਵੰਤ ਸਿੰਘ ਢਿੱਲੋਂ, ਬਲਜਿੰਦਰ ਸਿੰਘ ਪਾਂਗਲੀ, ਸਿਕੰਦਰ ਸਿੰਘ ਕਨੇਚ, ਗੁਰਮੇਲ ਸਿੰਘ ਕਨੇਜ, ਸਿਕੰਦਰ ਸਿੰਘ ਬਿਲਗਾ ਤੇ ਹੋਰ ਆਗੂ ਹਾਜ਼ਰ ਸਨ |