15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਮਾਲਕਾਂ ਦੀ ਲੱਖਾਂ ਦੀ ਨਕਦੀ ਲੈ ਕੇ ਵਰਕਰ ਫ਼ਰਾਰ

ਅਜੀਤ ਡੈਸਕ 08-05-2026
ਲੁਧਿਆਣਾ, 7 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਬਸਤੀ ਜੋਧੇਵਾਲ ਵਿਚ ਫ਼ੈਕਟਰੀ ਵਰਕਰ ਮਾਲਕਾਂ ਦੀ 5 ਲੱਖ ਰੁਪਏ ਨਕਦੀ ਲੈ ਕੇ ਫ਼ਰਾਰ ਹੋ ਗਿਆ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਫ਼ੈਕਟਰੀ ਮਾਲਕ ਪ੍ਰਸੰਨ ਜੈਨ ਦੀ ਸ਼ਿਕਾਇਤ 'ਤੇ ਪ੍ਰਦੀਪ ਕੁਮਾਰ ਵਾਸੀ ਰਾਹੋਂ ਰੋਡ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਉਸ ਦੀ ਫ਼ੈਕਟਰੀ ਵਿਚ ਮੁਲਾਜ਼ਮ ਹੈ ਅਤੇ ਬੀਤੇ ਦਿਨ ਉਸ ਨੇ ਕਥਿਤ ਦੋਸ਼ੀ ਨੂੰ 5 ਲੱਖ ਰੁਪਏ ਦੀ ਨਕਦੀ ਮਜ਼ਦੂਰਾਂ ਦੀ ਤਨਖ਼ਾਹ ਲਈ ਦਿੱਤੀ ਸੀ, ਪਰ ਕਥਿਤ ਦੋਸ਼ੀ ਇਹ ਨਕਦੀ ਲੈ ਕੇ ਫ਼ਰਾਰ ਹੋ ਗਿਆ | ਇਸ 'ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ | ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ¢

ਪਿਛਲੀ ਖ਼ਬਰ ਦੁਕਾਨ ਦੇ ਤਾਲੇ ਤੋੜ ਕੇ ਲੱਖਾਂ ਦੇ ਮੋਬਾਈਲ ਅਤੇ ਹੋਰ ਸਾਮਾਨ ਚੋਰੀ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਅ) ਦੀ ਮੀਟਿੰਗ 'ਚ ਲੁਧਿਆਣਾ ਤੋਂ ਡੈਲੀਗੇਟ ਚੁਣੇ ਗਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।