15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਦੁਕਾਨ ਦੇ ਤਾਲੇ ਤੋੜ ਕੇ ਲੱਖਾਂ ਦੇ ਮੋਬਾਈਲ ਅਤੇ ਹੋਰ ਸਾਮਾਨ ਚੋਰੀ

ਅਜੀਤ ਡੈਸਕ 08-05-2026
ਲੁਧਿਆਣਾ, 7 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਫੋਕਲ ਪੁਆਇੰਟ ਦੇ ਘੇਰੇ ਅੰਦਰ ਪੈਂਦੇ ਇਲਾਕਾ ਜੀਵਨ ਨਗਰ ਵਿਚ ਚੋਰ ਇਕ ਮੋਬਾਈਲ ਸ਼ੋਅਰੂਮ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਦੇ ਮੋਬਾਈਲ ਅਤੇ ਹੋਰ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਪੁਲਿਸ ਵਲੋਂ ਇਸ ਮਾਮਲੇ 'ਚ ਦੁਕਾਨ ਦੇ ਮਾਲਕ ਰਜਿੰਦਰ ਕੁਮਾਰ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਰਿਪੋਰਟ 'ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੀ ਦੁਕਾਨ ਬੰਦ ਕਰਕੇ ਘਰ ਗਿਆ ਸੀ | ਸਵੇਰੇ ਜਦੋਂ ਆਇਆ ਤਾਂ ਉਸ ਦੀ ਦੁਕਾਨ ਦਾ ਤਾਲਾ ਟੁੱਟਾ ਹੋਇਆ ਸੀ ਅਤੇ ਦੁਕਾਨ ਅੰਦਰ ਪਏ 12 ਮੋਬਾਈਲ, ਦੋ ਲੈਪਟਾਪ ਚੋਰੀ ਹੋ ਚੁੱਕੇ ਸਨ | ਉਸ ਦੱਸਿਆ ਕਿ ਜਦੋਂ ਉਸ ਨੇ ਸੀ.ਸੀ. ਟੀਵੀ ਕੈਮਰੇ ਚੈਕ ਕੀਤੇ ਤਾਂ ਉਸ ਵਿਚ ਤਿੰਨ ਚੋਰ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੰਦਿਆਂ ਦਿਖਾਈ ਦੇ ਰਹੇ ਹਨ, ਜਿਸ 'ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਗਿ੍ਫ਼ਤਾਰੀ ਨਹੀਂ ਕੀਤੀ ਗਈ |

ਪਿਛਲੀ ਖ਼ਬਰ ਨਨਕਾਣਾ ਸਾਹਿਬ ਪਬਲਿਕ ਸਕੂਲ ਵਿਖੇ ਫਰੈਸ਼ਰ ਪਾਰਟੀ ਕਰਵਾਈ <br/> ਅਗਲੀ ਖ਼ਬਰ ਮਾਲਕਾਂ ਦੀ ਲੱਖਾਂ ਦੀ ਨਕਦੀ ਲੈ ਕੇ ਵਰਕਰ ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।