ਲੁਧਿਆਣਾ, 7 ਮਈ (ਜਤਿੰਦਰ ਭੰਬੀ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਲਈ ਸੀਨੀਅਰ ਕਾਂਗਰਸੀ ਆਗੂ ਅਤੇ ਹਲਕਾ ਅਮਰਗੜ੍ਹ ਦੇ ਕੋਆਰਡੀਨੇਟਰ ਅਮਰਿੰਦਰ ਸਿੰਘ ਜੱਸੋਵਾਲ ਨੂੰ ਹਲਕਾ ਬੱਧਨੀ ਕਲਾਂ (ਮੋਗਾ) ਦਾ ਆਬਜ਼ਰਵਰ ਨਿਯੁਕਤ ਕੀਤਾ ਹੈ | ਜੱਸੋਵਾਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਪ੍ਰਦੇਸ਼ ਕਾਂਗਰਸ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ | ਉਨ੍ਹਾਂ ਦੱਸਿਆ ਕਿ ਉਹ ਹਲਕਾ ਬੱਧਨੀ ਕਲਾਂ (ਮੋਗਾ) ਵਿਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਇਕ ਕਰਨਗੇ ਤਾਂ ਜੋ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਸ਼ਾਨਦਾਰ ਜਿੱਤ ਦਿਵਾ ਕੇ ਅਗਲੇ ਵਰ੍ਹੇ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਦੀ ਜਿੱਤ ਦਾ ਰਸਤਾ ਤਿਆਰ ਕਰ ਸਕਣ | ਉਨ੍ਹਾਂ ਸਮੁੱਚੀ ਕਾਂਗਰਸ ਹਾਈਕਮਾਨ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਵੜਿੰਗ ਦਾ ਧੰਨਵਾਦ ਕੀਤਾ, ਇਸੇ ਤਰ੍ਹਾਂ ਨਿਰਮਲ ਸਿੰਘ ਕੈੜਾ ਨੂੰ ਨਗਰ ਕੌਂਸਲ ਸਮਰਾਲਾ ਦਾ ਅਬਜ਼ਰਵਰ ਨਿਯੁਕਤ ਕੀਤਾ ਗਿਆ