15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਐਨ.ਜੀ.ਓ. ਐਕਟ ਹਿਊਮਨ ਅਤੇ ਸਿਹਤ ਵਿਭਾਗ ਨੇ 100 ਟੀ.ਬੀ. ਦੇ ਮਰੀਜ਼ਾਂ ਨੂੰ ਰਾਸ਼ਨ ਦੇ ਪੈਕਟ ਵੰਡੇ <br/>

ਅਜੀਤ ਡੈਸਕ 08-05-2026
ਲੁਧਿਆਣਾ, 7 ਮਈ (ਡਾ. ਤਰਲੋਚਨ ਸਿੰਘ)-ਸਮਾਜ ਸੇਵਾ ਦੇ ਖੇਤਰ 'ਚ ਮਹੱਤਵਪੂਰਨ ਯੋਗਦਾਨ ਪਾਉਂਦਿਆਂ ਐਨ.ਜੀ.ਓ. 'ਐਕਟ ਹਿਊਮਨ' ਅਤੇ ਸਿਹਤ ਵਿਭਾਗ ਵਲੋਂ ਟੀਬੀ ਮਰੀਜ਼ਾਂ ਦੀ ਸਹਾਇਤਾ ਲਈ ਇਕ ਵਿਸ਼ੇਸ਼ ਉਪਰਾਲਾ ਕੀਤਾ ਗਿਆ | ਐਨ.ਜੀ.ਓ. ਵਲੋਂ ਲੁਧਿਆਣਾ 'ਚ 100 ਟੀਬੀ ਦੇ ਮਰੀਜ਼ਾਂ ਨੂੰ ਰਾਸ਼ਨ ਦੇ ਪੈਕਟ ਵੰਡੇ ਗਏ, ਤਾਂ ਜੋ ਇਲਾਜ ਦੇ ਨਾਲ-ਨਾਲ ਮਰੀਜ਼ਾਂ ਨੂੰ ਪੌਸ਼ਟਿਕ ਆਹਾਰ ਵੀ ਪ੍ਰਾਪਤ ਹੋ ਸਕੇ ਅਤੇ ਉਹ ਜਲਦੀ ਸਿਹਤਯਾਬ ਹੋ ਸਕਣ | ਇਸ ਮੌਕੇ ਸਿਵਲ ਸਰਜਨ ਲੁਧਿਆਣਾ ਡਾ. ਰਮਨਦੀਪ ਕੌਰ ਅਤੇ ਜ਼ਿਲ੍ਹਾ ਟੀਬੀ ਅਫ਼ਸਰ ਡਾ. ਆਸ਼ੀਸ਼ ਚਾਵਲਾ ਵਲੋਂ ਐਨ.ਜੀ.ਓ. ਦੇ ਇਸ ਮਨੁੱਖਤਾ ਭਰੇ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ | ਸਿਵਲ ਸਰਜਨ ਡਾ. ਰਮਨਦੀਪ ਕੌਰ ਨੇ ਕਿਹਾ ਕਿ ਟੀਬੀ ਦੇ ਮਰੀਜ਼ਾਂ ਲਈ ਦਵਾਈਆਂ ਦੇ ਨਾਲ ਪੌਸ਼ਟਿਕ ਖੁਰਾਕ ਬਹੁਤ ਮਹੱਤਵਪੂਰਨ ਹੁੰਦੀ ਹੈ | ਜ਼ਿਲ੍ਹਾ ਟੀਬੀ ਅਫ਼ਸਰ ਡਾ. ਆਸ਼ੀਸ਼ ਚਾਵਲਾ ਨੇ ਕਿਹਾ ਕਿ ਟੀਬੀ ਦੇ ਖਾਤਮੇ ਲਈ ਦਵਾਈ ਦੇ ਨਾਲ-ਨਾਲ ਮਰੀਜ਼ਾਂ ਨੂੰ ਸਹੀ ਪੋਸ਼ਣ ਮਿਲਣਾ ਬਹੁਤ ਜ਼ਰੂਰੀ ਹੈ | ਇਸ ਮੌਕੇ ਡਾ. ਆਸ਼ੀਸ਼ ਚਾਵਲਾ, ਡਾ. ਅਖਿਲ ਸਰੀਨ, ਸੀਨੀਅਰ ਮੈਡੀਕਲ ਅਫ਼ਸਰ, ਸਿਵਲ ਹਸਪਤਾਲ ਅਤੇ ਡਾ. ਰੋਹਿਤ ਰਾਮਪਾਲ, ਸੀਨੀਅਰ ਮੈਡੀਕਲ ਅਫ਼ਸਰ, ਐਮ.ਸੀ.ਐਚ. ਵਲੋਂ ਮਰੀਜ਼ਾਂ ਨੂੰ ਰਾਸ਼ਨ ਦੇ ਪੈਕਟ ਵੰਡੇ ਗਏ |

ਪਿਛਲੀ ਖ਼ਬਰ ਪੀ.ਐਸ.ਈ.ਬੀ. ਇੰਪਲਾਈਜ਼ ਫੈੱਡਰੇਸ਼ਨ ਏਟਕ ਪੰਜਾਬ ਦੀ ਮੀਟਿੰਗ <br/> ਅਗਲੀ ਖ਼ਬਰ ਪਿੰਡ ਥਰੀਕੇ 'ਚ ਮਸਜਿਦ ਦਾ ਰੱਖਿਆ ਨੀਂਹ ਪੱਥਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।