ਲੁਧਿਆਣਾ, 7 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁੱਗਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਸ਼ਹੀਦ ਭਗਤ ਸਿੰਘ ਨਗਰ ਵਿਚ ਚੋਰਾਂ ਵਲੋਂ ਇਕ ਘਰ ਦੇ ਤਾਲੇ ਤੋੜ ਕੇ ਹਜ਼ਾਰਾਂ ਰੁਪਏ ਦੀ ਨਕਦੀ ਤੇ ਹੋਰ ਸਾਮਾਨ ਚੋਰੀ ਕਰ ਲਿਆ ਗਿਆ | ਪੁਲਿਸ ਵਲੋਂ ਇਸ ਸੰਬੰਧੀ ਮਾਲਕ ਹਰਜਿੰਦਰ ਪਾਲ ਸਿੰਘ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ 'ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਚੋਰਾਂ ਵਲੋਂ ਉਸ ਦੇ ਘਰ ਦੇ ਤਾਲੇ ਤੋੜ ਕੇ ਹਜ਼ਾਰਾਂ ਰੁਪਏ ਦੀ ਨਕਦੀ ਅਤੇ ਹੋਰ ਸਾਮਾਨ ਚੋਰੀ ਕਰ ਲਿਆ, ਜਿਸ 'ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ 'ਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕਿ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ¢